ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

ਪ੍ਰੀ-ਪ੍ਰਾਇਮਰੀ ਮਾਡਲ ਕਲਾਸਰੂਮ ਨੰਨੇ ਮੁੰਨੇ ਬੱਚਿਆਂ ਤੇ ਉਨਾਂ ਦੇ ਮਾਪਿਆ ਲਈ ਬਣ ਰਹੇ ਅਕਾਰਸ਼ਣ ਦਾ ਕੇਂਦਰ


ਅੰਮਿ੍ਰਤਸਰ, 23 ਜਨਵਰੀ - ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਸਿੱਖਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ  ਆਧਾਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਭਰਪੂਰ ਸਰਾਹਣਾ ਕੀਤੀ ਜਾ ਰਹੀ ਹੈ। ਇਸੇ ਨੂੰ ਲੈ ਕੇ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਕਮਰਿਆਂ ਵਿੱਚ ਨੰਨੇ ਮੁੰਨੇ ਬੱਚਿਆਂ ਦੀ ਸਿਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਖੇਡ ਵਿਧੀ ਰਾਹੀਂ ਅੰਜਾਮ ਦੇਣ ਲਈ ਰੰਗ ਬਿਰੰਗੇ ਖਿਡੌਣੇ ਅਤੇ ਆਕਰਸ਼ਕ ਸਿੱਖਣ ਸਮੱਗਰੀ ਨਾਲ ਬੱਚਿਆਂ ਅਤੇ ਉਨਾਂ ਦੇ ਮਾਪਿਆ ਦੇ ਚਿਹਰੇ ਖਿੜੇ ਨਜਰ ਆਉਂਦੇ ਹਨ। ਇਥੇ ਇਹ ਦੱਸਣਯੋਗ ਹੈ ਕਿ ਨਵੰਬਰ 2017 ਵਿੱਚ ਲਗਭਗ 13 ਹਜਾਰ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਸੀ ਤੇ ਸਿੱਖਿਆ ਵਿਭਾਗ ਦੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਘਰ ਘਰ ਜਾ ਕੇ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਤੇ ਤਿੰਨ ਸਾਲ ਦੇ ਥੋੜੇ ਜਿਹੇ ਸਮੇਂ ਅੰਦਰ ਸਰਕਾਰੀ ਸਕੂਲਾਂ ਅੰਦਰ 3.30 ਲੱਖ ਵਿਦਿਆਰਥੀਆਂ ਦਾ ਦਾਖਲਾ ਕਰ ਕੇ ਰਿਕਾਰਡ ਕਾਇਮ ਕੀਤਾ। ਇਸਦੇ ਨਾਲ ਹੀ ਵਿਭਾਗ ਵਲੋਂ ਸਕੂਲ਼ਾਂ ਅੰਦਰ ਵਿਸੇਸ਼ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਕਮਰੇ ਤਿਆਰ ਕਰਵਾ ਕੇ ਬੱਚਿਆਂ ਨੂੰ ਖੇਡ ਵਿਧੀ ਨਾਲ ਪੜਾਉਣ ਲਈ ਪਾਠਕ੍ਰਮ ਤਿਆਰ ਕੀਤਾ ਗਿਆ ਤੇ ਅਧਿਆਪਕਾਂ ਨੂੰ ਵਿਸੇਸ਼ ਸਿਖਲਾਈ ਵੀ ਕਰਵਾਈ ਗਈ ਜਿਸਦੇ ਨਤੀਜੇ ਵਜੋਂ ਮਾਪਿਆਂ ਨੇ ਸਰਕਾਰੀ ਸਕੂਲ਼ਾਂ ਅੰਦਰ ਆਪਣੇ ਵਿਸਵਾਸ਼ ਨੂੰ ਕਾਇਮ ਰਖਦਿਆਂ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਇੰਨਾਂ ਜਮਾਤਾਂ ਵਿੱਚ ਦਾਖਿਲ ਕਰਵਾਇਆ। ਕੰਵਲਜੀਤ ਸਿੰਘ ਜ਼ਿਲਾ ਸਿੱਖਿਆ ਅਫਸਰ (ਐ.ਸਿੱ) ਅੰਮਿ੍ਰਤਸਰ ਅਤੇ ਗੁਰਦੇਵ ਸਿੰਘ ਕੀਰਤਨਗੜ ਬਲਾਕ ਸਿੱਖਿਆ ਅਫਸਰ ਅਜਨਾਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਹਰੇਕ ਸਕੂਲ ਅੰਦਰ ਪ੍ਰੀ-ਪ੍ਰਾਇਮਰੀ ਜਮਾਤ ਦੇ ਕਮਰੇ ਨੂੰ ਸਮਾਰਟ ਕਲਾਸ ਰੂਮ ਵਜੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਨੂੰ ਪ੍ਰੋਜੈਕਟਰ ਅਤੇ ਐਲ.ਈ.ਡੀ.ਰਾਹੀਂ ਈ-ਕੰਟੈਂਟ ਦੁਆਰਾ ਪੜਾਈ ਕਰਵਾ ਕੇ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣਾ ਹੀ ਮੁੱਖ ਉਦੇਸ਼ ਹੈ। ਉਨਾਂ ਦੱਸਿਆ ਕਿ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨੂੰ ਖੇਡ ਵਿਧੀ ਰਾਹੀਂ ਅਸਾਨ ਤੇ ਪ੍ਰਭਾਵੀ ਬਣਾਉਣ ਲਈ ਸੁਰੱਖਿਅਤ ਤੇ ਗੁਣਵਤਾ ਭਰਪੂਰ ਸਮੱਗਰੀ ਨਾਲ ਬਣੇ ਰੰਗ ਬਿਰੰਗੇ ਛੋਟੇ ਛੋਟੇ ਖਿਡੌਣੇ ਇੰਨਾਂ ਜਮਾਤਾਂ ਵਿੱਚ ਸਜਾਏ ਗਏ ਹਨ। ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਚਾਹ ਨਿਹੰਗਾਂ ਦੇ ਅਧਿਆਪਕ ਸ਼੍ਰੀਮਤੀ ਰਜਵੰਤ ਕੌਰ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਛੋਟੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸੈਨੇਟਾਈਜਰ ਸਟੈਂਡ, ਸਾਬਣ, ਤੌਲੀਆ ਸਮੇਤ ਸਿਹਤ ਸੁਰੱਖਿਆ ਦਾ ਧਿਆਨ ਰੱਖਦਿਆਂ ਕਲਾਸਰੂਮ ਦੇ ਫਰਸ਼ ਤੇ ਮੈਟਿੰਗ ਕੀਤੀ ਗਈ ਹੈ ਅਤੇ ਦੀਵਾਰਾਂ ਤੇ ਰੰਗਦਾਰ ਤਸਵੀਰਾਂ ਵੀ ਬਣਾਈਆ ਗਈਆਂ ਹਨ। ਉਨਾਂ ਦੱਸਿਆ ਕਿ ਹਲਕੀਆਂ ਤੇ ਗਿਆਨ-ਵਧਾਊ ਖੇਡ ਕਿਰਿਆਵਾਂ ਲਈ ਸਹਾਇਕ ਸਮੱਗਰੀ ਸਮੇਤ ਬੱਚਿਆਂ ਦੇ ਲਈ ਦੁਹਰਾਈ ਸਮੱਗਰੀ ਅਤੇ ਪੜਣ ਲਈ ਮਜੇਦਾਰ ਕਹਾਣੀਆਂ ਵਾਲੀਆਂ ਕਿਤਾਬਾਂ ਸਮੇਤ ਜਮਾਤ ਅੰਦਰ ਅੰਗਰੇਜੀ ਰਾਈਮਜ਼ ਅਤੇ ਜਿੰਗਲ ਕਿਰਿਆਵਾਂ ਵੀ ਕਰਵਾਈਆਂ ਜਾਂਦੀਆਂ ਹਨ।                                  
ਤਸਵੀਰ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਚਾਹ ਨਿਹੰਗਾਂ ਅੰਮਿ੍ਰਤਸਰ ਵਿਖੇ ਬਣੇ ਪ੍ਰੀ-ਪ੍ਰਾਇਮਰੀ ਸਮਾਰਟ ਕਲਾਸ ਰੂਮ ਦੀ ਤਸਵੀਰ।