ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ, ਸਰਹੱਦਾਂ ਦੀ ਰਾਖੀ ਕਰਨ ਵਾਲੇ ਯੋਧੇ ਸ਼ਹੀਦਾਂ 'ਤੇ ਪੂਰੇ ਦੇਸ਼ ਨੂੰ ਮਾਣ-ਪਰਨੀਤ ਕੌਰ
ਪਟਿਆਲਾ, ਘਨੌਰ, ਬਹਾਦਰਗੜ੍ਹ, 6 ਜਨਵਰੀ: (ਐਨ ਟੀ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਗਲਵਾਨ ਘਾਟੀ ਵਿਖੇ ਲੰਘੇ ਵਰ੍ਹੇ ਜੂਨ ਮਹੀਨੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਸੀਲ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਦੀ ਸੁਪਤਨੀ ਗੁਰਦੀਪ ਕੌਰ ਨੂੰ ਅੱਜ ਉਨ੍ਹਾਂ ਦੇ ਘਰ ਜਾ ਕੇ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ 'ਤੇ ਪੂਰੇ ਦੇਸ਼ ਨੂੰ ਮਾਣ ਹੈ ਤੇ ਪਟਿਆਲਾ ਜ਼ਿਲ੍ਹੇ ਦੇ ਇਸ ਮਹਾਨ ਸਪੂਤ, ਸ਼ਹੀਦ ਮਨਦੀਪ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਪਿੰਡ ਸੀਲ ਦਾ ਹੀ ਨਹੀਂ ਬਲਕਿ ਪੰਜਾਬ ਦਾ ਵੀ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖਕੇ ਉਸ ਦੀ ਕੁਰਬਾਨੀ ਦੀ ਯਾਦ ਨੂੰ ਸਦੀਵੀ ਬਣਾਇਆ ਸੀ ਅਤੇ ਹੁਣ ਉਨ੍ਹਾਂ ਦੀ ਸੁਪਤਨੀ ਨੂੰ ਸਹਿਕਾਰਤਾ ਮਹਿਕਮੇ 'ਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਦੀ ਨੌਕਰੀ ਪ੍ਰਦਾਨ ਕੀਤੀ ਗਈ ਹੈ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ ਪਰੰਤੂ ਮੁੱਖ ਮੰਤਰੀ, ਜੋ ਕਿ ਖ਼ੁਦ ਭਾਰਤੀ ਫ਼ੌਜ ਦਾ ਹਿੱਸਾ ਰਹੇ ਹੋਣ ਕਰਕੇ ਫ਼ੌਜੀਆਂ ਦਾ ਦੁੱਖ-ਦਰਦ ਸਮਝਦੇ ਹਨ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹਿਲਾਂ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਨੂੰ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤਾ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ 'ਚ ਵੀ ਉਹ ਅਤੇ ਮੁੱਖ ਮੰਤਰੀ, ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਦੇ ਹਰ ਦੁੱਖ-ਸੁੱਖ 'ਚ ਪਰਿਵਾਰ ਦੇ ਨਾਲ ਖੜ੍ਹਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ ਨਾਲ ਖ਼ੁਦ ਗੱਲ ਕਰਕੇ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸ਼ਹੀਦ ਦਾ ਬੇਟਾ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲੇਗਾ, ਕਿਊਂਕਿ ਸ਼ਹੀਦ ਮਨਦੀਪ ਸਿੰਘ ਨੇ ਆਪਣੇ ਸਿਰ 'ਚ ਸੱਟ ਲੱਗਣ ਦੇ ਬਾਵਜੂਦ 23 ਜਵਾਨਾਂ ਦੀ ਜਾਨ ਬਚਾਈ ਸੀ। ਇਸ ਦੌਰਾਨ ਸ਼ਹੀਦ ਦੇ ਪਰਿਵਾਰ, ਜਿਨ੍ਹਾਂ 'ਚ ਉਨ੍ਹਾਂ ਦੇ ਮਾਤਾ ਜੀ ਸ੍ਰੀਮਤੀ ਸ਼ਕੁੰਤਲਾ ਕੌਰ, ਸੁਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਦੀਪ ਕੌਰ, ਬੇਟਾ ਜੋਬਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐਮ.ਪੀ. ਸ੍ਰੀਮਤੀ ਪਰਨੀਤ ਕੌਰ, ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਜਦੋਂਕਿ ਪਰਿਵਾਰ ਦੀ ਮਦਦ ਕਰਨ ਲਈ ਹਰ ਵੇਲੇ ਤਤਪਰ ਰਹਿਣ ਵਾਲੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪਰਨੀਤ ਕੌਰ ਨੇ ਜੋ ਕਿਹਾ ਹੈ, ਉਸਨੂੰ ਕਰਕੇ ਵੀ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸੀਲ ਵਿਖੇ ਸ਼ਹੀਦ ਦਾ ਯਾਦਗਾਰੀ ਸਮਾਰਕ, ਸਮਸ਼ਾਨਘਾਟ, ਸਕੂਲ ਅਤੇ ਸਟੇਡੀਅਮ, ਯਾਦਗਾਰੀ ਗੇਟ ਲਈ ਵਿਸ਼ੇਸ਼ ਗ੍ਰਾਂਟਾਂ ਖ਼ਰਚੀਆਂ ਜਾ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਸਹਾਇਕ ਕਮਿਸ਼ਨਰ ਨਗਰ ਨਿਗਮ ਫਗਵਾੜਾ ਰਣਬੀਰ ਸਿੰਘ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਚੇਅਰਮੈਨ ਬਲਾਕ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਵਾਈਸ ਚੇਅਰਮੈਨ ਰਾਮ ਸਿੰਘ, ਲੈਂਡ ਮਾਰਗੇਜ ਬੈਂਕ ਚੇਅਰਮੈਨ ਹਰਵਿੰਦਰ ਕਾਮੀ, ਸਰਪੰਚ ਮਨਜੀਤ ਸਿੰਘ ਚਪੜ, ਸਰਪੰਚ ਲਖਵੀਰ ਸਿੰਘ ਸੀਲ, ਬਲਾਕ ਸੰਮਤੀ ਚੇਅਰਮੈਨ ਘਨੌਰ ਜਗਦੀਪ ਸਿੰਘ ਗਿੱਲ, ਸ਼ੰਭੂ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ, ਬਲਰਾਜ ਸਿੰਘ ਨਸ਼ਿਹਰਾ ਸਰਪੰਚ, ਰਣਧੀਰ ਸਿੰਘ ਕਾਮੀ, ਵਿਜੈ ਨੰਦਾ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣ, ਐਸ.ਐਚ.ਓ ਗੁਰਪ੍ਰੀਤ ਸਿੰਘ ਸਮਰਾਓ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਮਾਤਾ ਸ਼ਕੁੰਤਲਾ ਕੌਰ ਅਤੇ ਪਿਤਾ ਸਵਰਗੀ ਲਛਮਣ ਸਿੰਘ ਦਾ ਸਪੁੱਤਰ ਤੇ ਪਿੰਡ ਸੀਲ ਦਾ ਨਿਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਲੇਹ ਲਦਾਖ ਨਿਮੋ ਵਿਖੇ ਭਾਰਤੀ ਫ਼ੌਜ ਦੀ 3 ਆਰਟਲਰੀ ਮੀਡੀਅਮ ਯੂਨਿਟ ਵਿਖੇ ਗੰਨਰ ਇੰਸਟ੍ਰਕਟਰ (ਏ.ਆਈ.ਜੀ.) ਵਜੋਂ ਆਪਣੀ ਤਾਇਨਾਤੀ ਸਮੇਂ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ 15 ਜੂਨ ਦੀ ਰਾਤ ਨੂੰ ਸ਼ਹਾਦਤ ਦਾ ਜਾਮ ਪੀ ਗਿਆ ਸੀ।
ਫੋਟੋ ਕੈਪਸ਼ਨ-ਪਿੰਡ ਸੀਲ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸੁਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਦੇ ਹੋਏ। ਨਾਲ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ