ਬੰਗਾ : 6 ਜਨਵਰੀ (ਐਨ ਟੀ) ਪੰਜਾਬ ਵਿਚ ਪਿਛਲੇ ਚਾਰ ਦਹਾਕਿਆਂ ਤੋਂ ਕਾਰਜ਼ਸ਼ੀਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਵਿਭਾਗ ਵਿਚ ਡਾ. ਗੁਰਸਵਰੀਨ ਕੌਰ ਕਾਹਲੋਂ ਐਮ.ਬੀ.ਬੀ.ਐਸ., ਐਮ.ਡੀ. ਨੇ ਮੁੱਖ ਡਾਕਟਰ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਮੀਡੀਆ ਨਾਲ ਸਾਂਝੀ ਕੀਤੀ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡਾ. ਗੁਰਸਵਰੀਨ ਕੌਰ ਕਾਹਲੋਂ ਐਮ.ਬੀ.ਬੀ.ਐਸ., ਐਮ.ਡੀ. ਨੇ ਬੱਚਿਆਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਵਿਚ ਵਿਸ਼ੇਸ਼ ਮੁਹਾਰਤ ਹਾਸਲ ਕੀਤੀ । ੳਹਨਾਂ ਨੇ ਦਿਆ ਨੰਦ ਮੈਡੀਕਲ ਕਾਲਜ ਲੁਧਿਆਣਾ ਤੋਂ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਵਿਚ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੋਈ ਹੈ। ਸ.ਕਾਹਮਾ ਨੇ ਦੱਸਿਆ ਢਾਹਾਂ ਕਲੇਰਾਂ ਹਸਪਤਾਲ ਵਿਖੇ ਬੱਚਿਆਂ ਦੇ ਵਿਭਾਗ ਵਿਚ ਨਵ ਜਨਮੇ ਬੱਚਿਆਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਮਸ਼ੀਨਾਂ ਇਨਕੁਬੇਟਰ, ਰੇਡੀਅੰਟ ਵਾਰਮਰ, ਪੀਲੀਏ ਦੇ ਇਲਾਜ ਲਈ ਸਿੰਗਲ ਅਤੇ ਡਬਲ ਫ਼ੋਟੋਥੈਰਾਪੀ ਮਸ਼ੀਨਾਂ ਹਨ । ਹਸਪਤਾਲ ਵਿਖੇ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ, 24 ਘੰਟੇ ਐਮਰਜੈਂਸੀ ਦਾ ਪ੍ਰਬੰਧ ਤੇ ਵਿਸ਼ੇਸ਼ ਨਰਸਿੰਗ ਕੇਅਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ । ਇੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਓ ਲਈ ਪੋਲੀਓ, ਡੀ.ਪੀ.ਟੀ., ਬੀ.ਸੀ.ਜੀ, ਖਸਰਾ, ਕਾਲਾ ਪੀਲੀਆ, ਮਿਆਦੀ ਬੁਖਾਰ, ਹੈਪਾਟਾਈਟਸ ਏ ਅਤੇ ਬੀ, ਚਿਕਨ ਪੌਕਸ (ਮਾਤਾ) ਅਤੇ ਦਿਮਾਗੀ ਬੁਖਾਰ ਦੇ ਟੀਕੇ ਵੀ ਲਗਾਏ ਜਾਣ ਦਾ ਵਿਸ਼ੇਸ਼ ਪ੍ਰਬੰਧ ਹੈ। ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਅਤੇ ਡਾ. ਗੁਰਸਵਰੀਨ ਕੌਰ ਕਾਹਲੋਂ ਐਮ.ਬੀ.ਬੀ.ਐਸ., ਐਮ.ਡੀ. (ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ) ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਡਾ. ਗੁਰਸਵਰੀਨ ਕੌਰ ਕਾਹਲੋ ਐਮ.ਬੀ.ਬੀ.ਐਸ., ਐਮ.ਡੀ. ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣੀ ਉ.ਪੀ.ਡੀ ਵਿੱਚ