ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਸੂਬਾ ਸਰਕਾਰ ਨਾਲ ਕਦੇ ਸਲਾਹ ਤੱਕ ਵੀ ਨਹੀਂ ਕੀਤੀ ਗਈ, ਕਾਨੂੰਨਾਂ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ
ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ
'ਬਸੇਰਾ' ਸਕੀਮ ਤਹਿਤ ਸੰਕੇਤਕ ਰੂਪ 'ਚ 6 ਝੁੱਗੀ-ਝੌਂਪੜੀ ਵਾਲਿਆਂ ਨੂੰ ਵੀ ਸੌਂਪੇ ਦਸਤਾਵੇਜ਼
ਪਟਿਆਲਾ, 26 ਜਨਵਰੀ (ਬਿਉਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਂਕਿ ਕੇਂਦਰ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਆਵਾਜ਼ਾਂ ਉਦੋਂ ਤੱਕ ਬੁਲੰਦ ਹੁੰਦੀਆਂ ਰਹਿਣਗੀਆਂ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੋ ਜਾਂਦੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿੱਚ ਉਨ੍ਹਾਂ ਵੱਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ, ਜੋ ਪਿਛਲੇ ਦੋ ਮਹੀਨਿਆਂ ਤੋਾਂ ਦਿੱਲੀ ਦੀਆਂ ਸਰਹੱਦਾਂ ਉੁਪਰ ਬੈਠੇ ਹਨ, ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ। ਇੱਥੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤੱਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਅੱਜ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸ਼ਾਂਤਮਈ ਰਹਿਣ ਦੀ ਉਮੀਦ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।'' ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ, ''ਸ਼ਾਂਤੀ ਬਣਾਈ ਰੱਖੋ, ਪੂਰਾ ਮੁਲਕ ਤੁਹਾਡੇ ਨਾਲ ਹੈ।'' ਉਨ੍ਹਾਂ ਦੱਸਿਆ ਕਿ ਯੂ.ਕੇ. ਦੇ 122 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਹੋਰ ਮੁਲਕਾਂ ਨੇ ਵੀ ਅੰਦੋਲਨ ਦੀ ਹਮਾਇਤ ਕੀਤੀ ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਅਮਨ ਕਾਇਮ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਹ ਦਿਨ ਵੀ ਦੇਖਣੇ ਪੈਣਗੇ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਹੱਦ ਤੱਕ ਅਣਗੌਲਿਆ ਕਰ ਦਿੱਤਾ ਜਾਵੇਗਾ ਜਿਨ੍ਹਾਂ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਅਮਰੀਕਾ ਦੀ ਪੀ.ਐਲ. 480 ਤਹਿਤ ਰੋਟੀ ਲਈ ਹੱਥ ਅੱਡਣ ਦੀ ਨੌਬਤ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਮੇਂ ਤਾਂ ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ 50 ਫੀਸਦੀ ਯੋਗਦਾਨ ਰਿਹਾ ਹੈ ਅਤੇ ਇੱਥੋਂ ਤੱਕ ਕਿ ਹੁਣ ਵੀ 40 ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ, ''ਸਾਡੇ ਮੁਲਕ ਲਈ ਕਿਸਾਨਾਂ ਵੱਲੋਂ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ।'' ਮੁੱਖ ਮੰਤਰੀ ਨੇ ਕਿਹਾ ਕਿ ਹੁਣ ਗੰਗਾ, ਨਰਮਦਾ ਅਤੇ ਕਾਵੇਰੀ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਪੈਦਾਵਾਰ ਸ਼ੁਰੂ ਹੋਣ ਨਾਲ ਪੰਜਾਬ ਨੂੰ ਨੁੱਕਰੇ ਲਾ ਦਿੱਤਾ ਗਿਆ। ਉਨ੍ਹਾਂ ਕਿਹਾ,''ਪਰਮਾਤਮਾ ਕਰੇ ਅਜਿਹਾ ਨਾ ਹੋਵੇ ਪਰ ਇਕ ਦਿਨ ਅਜਿਹਾ ਆਵੇਗਾ ਜਦੋਂ ਮੁਲਕ ਨੂੰ ਮੁੜ ਪੰਜਾਬ ਦੀ ਲੋੜ ਪਏਗੀ।'' ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਤੋਂ ਲੈ ਕੇ ਇਕ ਵਾਰ ਵੀ ਅਜਿਹਾ ਨਹੀਂ ਕੀਤਾ ਜਿਸ ਤੋਂ ਇਹ ਸੰਕੇਤ ਮਿਲਦਾ ਹੋਵੇ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ ਜਾਂ ਐਫ.ਸੀ.ਆਈ. ਨੂੰ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਸਰਕਾਰੀ ਖਰੀਦ 'ਤੇ ਨਿਰਭਰ ਹੈ ਜਿਸ ਕਰਕੇ ਜੇਕਰ ਇਹ ਕਾਨੂੰਨ ਮਨਸੂਖ਼ ਨਾ ਹੋਏ ਤਾਂ ਗਰੀਬਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਸੈਨਾਵਾਂ ਵਿੱਚ ਪੰਜਾਬੀਆਂ ਦੀ 20 ਫੀਸਦੀ ਨਫਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀ ਸੁਰੱਖਿਆ ਲਈ ਮੂਹਰਲੀ ਕਤਾਰ ਵਿੱਚ ਖੜ੍ਹੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਪ੍ਰਵਾਹ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸੈਨਿਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਾਰੇ ਮੋਰਚਿਆਂ 'ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਵੱਲੋਂ ਮਿਲ ਜਾਣ ਕਾਰਨ ਕਈ ਪਾਸਿਆਂ ਤੋਂ ਪੈੈਦਾ ਹੋਏ ਖਤਰੇ ਦਾ ਸਾਹਮਣਾ ਕਰਨ ਲਈ ਦੇਸ਼ ਨੂੰ ਤਿਆਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵੰਡ ਅਤੇ ਉਸ ਤੋਂ ਬਾਅਦ ਪੁਨਰ ਗਠਨ ਕਾਰਨ ਪੰਜਾਬ ਦਾ ਖੇਤਰਫਲ ਵੱਡੇ ਪੱਧਰ 'ਤੇ ਘਟਿਆ ਹੈ ਪਰ ਪੰਜਾਬ ਹਮੇਸ਼ਾ ਹੀ ਦੇਸ਼ ਲਈ ਖੜ੍ਹਿਆ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੜ੍ਹਾ ਰਹੇਗਾ।
ਕੋਵਿਡ ਮਹਾਂਮਾਰੀ ਦੌਰਾਨ ਵੀ ਕਣਕ ਤੇ ਝੋਨੇ ਦੀ ਰਿਕਾਰਡ ਪੈਦਾਵਾਰ ਲਈ ਸੂਬੇ ਦੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹੁਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਜਿਨ੍ਹਾਂ ਵਿੱਚ ਕਰਜ਼ਾ ਮੁਆਫੀ ਤੇ ਕੁਰਕੀ ਦਾ ਖਾਤਮਾ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ 5.62 ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਜਦੋਂ ਕਿ 2.82 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਇਸ ਸਾਲ ਰਾਹਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲਿਆਂ ਖਾਸ ਕਰਕੇ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨਿਭਾਏ ਵੱਡਮੁੱਲੇ ਯੋਗਦਾਨ ਸਦਕਾ ਸੂਬੇ ਦੇ ਲੋਕਾਂ ਨੂੰ ਲੌਕਡਾਊਨ ਦੌਰਾਨ ਵੀ ਅਸੁਵਿਧਾ ਨਹੀਂ ਹੋਈ। ਉਨ੍ਹਾਂ ਉਚੇਚੇ ਤੌਰ 'ਤੇ ਪੰਜਾਬ ਪੁਲਿਸ ਦਾ ਜ਼ਿਕਰ ਕੀਤਾ ਜਿਨ੍ਹਾਂ ਵੱਲੋਂ ਪਹਿਲੀ ਵਾਰ ਲੋੜਵੰਦਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਭੁੱਖਾ ਨਾ ਰਹੇ। ਉਨ੍ਹਾਂ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਿੱਚ ਬਣੀ ਮਾਹਿਰਾਂ ਦੀ ਕਮੇਟੀ ਦੀ ਵੀ ਸ਼ਲਾਘਾ ਕੀਤੀ ਜਿਸ ਵਿੱਚ ਡਾ.ਰਾਜ ਬਹਾਦਰ ਤੇ ਡਾ. ਰਾਜੇਸ਼ ਸ਼ਾਮਲ ਸਨ। ਇਸ ਕਮੇਟੀ ਨੇ ਲੋਕਾਂ ਦੀ ਮੱਦਦ ਕਰਦਿਆਂ ਮਹਾਂਮਾਰੀ ਦੌਰਾਨ ਅਗਵਾਈ ਕੀਤੀ। ਮੁੱਖ ਮੰਤਰੀ ਨੇ ਸੂਬੇ ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾਉਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਮੱਦਦ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਪਰਵਾਸੀ ਮਜ਼ਦੂਰਾ ਨੂੰ ਵਾਪਸ ਉਨ੍ਹਾਂ ਦੇ ਘਰ ਭੇਜਣ ਲਈ 500 ਰੇਲ ਗੱਡੀਆਂ ਦਾ ਪ੍ਰਬੰਧ ਕੀਤਾ। ਉਨ੍ਹਾ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਅਨੁਸ਼ਾਸਣ ਵਿੱਚ ਰਹਿ ਕੇ ਕੋਵਿਡ ਨੇਮਾਂ ਦੀ ਪਾਲਣਾ ਕੀਤੀ ਜਿਸ ਸਦਕਾ ਪੰਜਾਬ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਜੋ ਕਿਸੇ ਵੇਲੇ 3700 ਪ੍ਰਤੀ ਦਿਨ ਤੱਕ ਪੁੱਜ ਗਈ ਸੀ, 200 ਤੋਂ ਘੱਟ ਆਈ।
ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹਾਲੇ ਕਿਸੇ ਨੇ ਢਿੱਲ ਨਹੀਂ ਕਰਨੀ ਅਤੇ ਉਸੇ ਭਾਵਨਾ ਨਾਲ ਲੜਾਈ ਲੜਨੀ ਹੈ ਅਤੇ ਮਾਸਕ ਪਹਿਨਣ ਤੇ ਸਮਾਜਿਕ ਵਿੱਥ ਬਣਾਏ ਜਾਣ ਦੇ ਨਿਯਮਾਂ ਦੀ ਪਾਲਣਾ ਕਰਨੀ ਹੈ। ਉਨ੍ਹਾਂ ਕਿਹਾ, ''ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ।'' ਉਨ੍ਹਾਂ ਕਿਹਾ ਕਿ ਉਦਯੋਗਾਂ ਵਿੱਚ ਹੁਣ ਸਥਿਤੀ ਆਮ ਵਰਗੀ ਹੋ ਰਹੀ ਹੈ ਜਿੱਥੇ ਲੌਕਡਾਊਨ ਦੌਰਾਨ ਮੁਕੰਮਲ ਬੰਦ ਹੋ ਗਿਆ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਲ੍ਹਿਆ ਵਾਲਾ ਬਾਗ ਦੇ ਦੁਖਾਂਤ ਦੇ ਸ਼ਹੀਦਾਂ ਸਣੇ ਆਜ਼ਾਦੀ ਸੰਘਰਸ਼ ਦੇ ਪਰਵਾਨਿਆਂ ਨੂੰ ਸਿਜਦਾ ਕੀਤਾ। ਉਨ੍ਹਾਂ ਮਹਾਨ ਗੁਰੂ ਸਾਹਿਬਾਨ ਨੂੰ ਵੀ ਚੇਤੇ ਕੀਤਾ ਜਿਨ੍ਹਾਂ ਦੇ ਪਾਵਨ ਪ੍ਰਕਾਸ਼ ਪੁਰਬ ਦਿਹਾੜੇ ਦੇ ਜਸ਼ਨ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਦੋਵੇਂ ਕਾਰਜਕਾਲਾਂ (ਪਹਿਲੇ ਤੇ ਹੁਣ) ਮੌਕੇ ਮਨਾਉਣ ਦਾ ਸੁਭਾਗ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਧੂਮ-ਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਰਾਜਪਥ 'ਤੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਪੰਜਾਬ ਸਰਕਾਰ ਦੀ ਝਾਕੀ ਇਸ ਇਤਿਹਾਸਕ ਪੁਰਬ ਨੂੰ ਹੀ ਸਮਰਪਿਤ ਹੈ।
72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤ੍ਰਿਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ 'ਬਸੇਰਾ' ਸਕੀਮ ਦੇ ਪਹਿਲੇ ਪੜਾਅ ਵਿੱਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ 'ਸਨਦ' ਸੌਂਪੀ ਜਿਨ੍ਹਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ। ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐਸ.ਐਸ.ਪੀ. ਵਿਕਰਮਜੀਤ ਦੁੱਗਲ ਨੇ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ।
ਸਮਾਗਮ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਬੀਬਾ ਜੈਇੰਦਰ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਰਾਜਿੰਦਰ ਸਿੰਘ, ਹਰਿੰਦਰ ਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਲੋਕ ਸਭਾ ਮੈਂਬਰ ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਓ.ਐਸ.ਡੀ. ਰਾਜ ਕੁਮਾਰ, ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ, ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਕਾਂਗਰਸ ਦੇ ਐਂਟੀ ਨਾਰਕੋਟਿਸ ਸੈਲ ਚੇਅਰਮੈਨ ਰਣਜੀਤ ਸਿੰਘ ਨਿਕੜਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿਰਨ ਢਿੱਲੋਂ, ਯੂਥ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸੋਨੂ ਸੰਗਰ, ਅਨੁਜ ਖੋਸਲਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵੀ.ਸੀ. ਲੈਫ. ਜਨ. ਜੇ.ਐਸ. ਚੀਮਾ, ਕਾਂਗਰਸ ਦੇ ਸਕੱਤਰ ਹਰਦੇਵ ਸਿੰਘ ਬੱਲੀ, ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਲਾਲੀ, ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਮਹਾਰਾਣੀ ਕਲੱਬ ਦੇ ਪ੍ਰਧਾਨ ਵਿਨੋਦ ਢੂੰਡੀਆ, ਏ.ਡੀ.ਜੀ.ਪੀ. ਸੁਰੱਖਿਆ ਐਸ. ਐਸ. ਸ੍ਰੀਵਾਸਤਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਗੁਰਿੰਦਰ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਪਟਿਆਲਾ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲਾਲ ਵਿਸ਼ਵਾਸ਼, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ, ਜਸਲੀਨ ਕੌਰ ਭੁੱਲਰ, ਜਗਨੂਰ ਸਿੰਘ ਗਰੇਵਾਲ, ਨਗਰ ਨਿਗਮ ਦੇ ਕੌਂਸਲਰ, ਖੁਸ਼ਹਾਲੀ ਦੇ ਰਾਖੇ, ਆਮ ਸ਼ਹਿਰੀ ਤੇ ਹੋਰ ਪਤਵੰਤੇ ਵੀ ਮੌਜੂਦ ਸਨ।