ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
ਗੁਰੂ ਤੇ ਵਿਸ਼ਵਾਸ਼ ਰੱਖਣ ਵਾਲੇ ਨੂੰ ਹੀ  ਗੁਰੂ ਘਰ ਦੀਆਂ ਬਖਸ਼ਿਸ਼ਾਂ ਦੀ ਪ੍ਰਾਪਤੀ ਹੁੰਦੀ ਹੈ:ਗਿਆਨੀ ਸਰਬਜੀਤ ਸਿੰਘ
ਬੰਗਾ : 21 ਜਨਵਰੀ (  )
ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦਾ ਕੀਰਤਨੀ ਜਥਾ, ਭਾਈ ਜੋਗਾ ਸਿੰਘ ਹਜ਼ੁਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਗੁਰੂ ਤੇ ਵਿਸ਼ਵਾਸ਼ ਰੱਖਣ ਵਾਲੇ ਨੂੰ ਹੀ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਗਿਆਨੀ ਸਰਬਜੀਤ ਸਿੰਘ ਨੇ  ਸੰਗਤਾਂ ਨੂੰ ਵਹਿਮਾਂ ਭਰਮਾਂ ਅਤੇ ਹੋਰ ਕਰਮ ਕਾਂਡਾਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਦਸਮੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਗੁਰੂ ਜੀ ਨੇ ਸਮੂਹ ਸੰਗਤਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਸ. ਕਾਹਮਾ ਨੇ ਸੰਗਤਾਂ ਨੂੰ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਅਦਾਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਜਥੇਦਾਰ ਕੁਲਵਿੰਦਰ ਸਿੰਘ ਸੱਕਤਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਸੰਚਾਲਨਾ ਬਾਖੂਬੀ ਨਿਭਾਈ। ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਕਵੀਸ਼ਰ ਗਿਆਨੀ ਹੀਰਾ ਸਿੰਘ ਸਭਰਾ, ਤੁਰਣਜੀਤ ਸਿੰਘ ਸਾਰਚੂਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਪ੍ਰਿਤਪਾਲ ਸਿੰਘ, ਮੈਡਮ ਸੁਖਮਿੰਦਰ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਜਗਜੀਤ ਕੌਰ,  ਰਣਜੀਤ ਸਿੰਘ ਮਾਨ,  ਲੰਬੜਦਾਰ ਸਵਰਨ ਸਿੰਘ ਕਾਹਮਾ, ਸੁਰਜੀਤ ਸਿੰਘ ਜਗਤਪੁਰ, ਕਮਲਜੀਤ ਸਿੰਘ, ਦਲਜੀਤ ਸਿੰਘ ਬੋਇਲ, ਸੁਰਜੀਤ ਸਿੰਘ ਕਲੇਰ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਗੁਰੂ ਕਾ ਲੰਗਰ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ