ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਕਰਵਾਈਆਂ ਜਾਣਗੀਆਂ-ਡਾ. ਪ੍ਰੀਤੀ ਯਾਦਵ
ਪਟਿਆਲਾ, 17 ਜਨਵਰੀ: : (ਐਨ ਟੀ ਬਿਊਰੋ) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਬਾਅਦ ਪਟਿਆਲਾ ਜ਼ਿਲ੍ਹੇ ਦੀਆਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਇਨ੍ਹਾਂ ਚੋਣਾਂ ਲਈ ਵੋਟਾਂ ਵਾਲੇ ਸ਼ਹਿਰਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।