ਨਵਾਂਸ਼ਹਿਰ, 5 ਜਨਵਰੀ :(ਐਨ ਟੀ) ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਛੁੱਟੀ 'ਤੇ ਜਾਣ ਕਾਰਨ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਦਿੱਤਾ ਗਿਆ ਹੈ, ਜਿਨਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਚਾਰਜ ਸੰਭਾਲ ਲਿਆ। ਇਸ ਮੌਕੇ ਉਨਾਂ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲੇ ਦੇ ਕੰਮਕਾਜ ਅਤੇ ਚੱਲ ਰਹੇ ਪ੍ਰਮੁੱਖ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ ਅਤੇ ਹੋਰਨਾਂ ਅਧਿਕਾਰੀਆਂ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀਮਤੀ ਸੋਨਾਲੀ ਗਿਰੀ ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਕੈਪਸ਼ਨ :--ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦਾ ਸਵਾਗਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ ਅਤੇ ਹੋਰ ਅਧਿਕਾਰੀ