ਲੋਕਤੰਤਰ ਦੀ ਸਫਲਤਾ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ-ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 25 ਜਨਵਰੀ : (ਐਨ ਟੀ ਟੀਮ) ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੀਤੀ। ਇਸ ਦੌਰਾਨ ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਨੂੰ ਬਿਨਾਂ ਕਿਸੇ ਡਰ-ਭੈਅ, ਜਾਤ, ਮਜ਼ਹਬ ਤੋਂ ਉਪਰ ਉੱਠ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਸਫਲਤਾ ਲੲਸਾਨੂੰ ਸਾਰਿਆਂ ਨੂੰ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜਿਥੇ ਲੋਕਾਂ ਵਲੋਂ ਚੋਣਾਂ ਦੌਰਾਨ ਆਪਣੇ ਮੱਤ ਦੇ ਪ੍ਰਯੋਗ ਰਾਹੀਂ ਅਸਾਨੀ ਨਾਲ ਸਰਕਾਰਾਂ ਤਬਦੀਲ ਕੀਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਇਕ-ਇਕ ਵੋਟ ਵੱਡਾ ਮਹੱਤਵ ਰੱਖਦੀ ਹੈ ਅਤੇ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਸਾਡੀ ਇਕ ਵੋਟ ਨਾਲ ਕੀ ਫਰਕ ਪੈਣਾ ਹੈ। ਉਨਾਂ ਕਿਹਾ ਕਿ ਮੁਲਕ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੈ ਕਿਉਂਕਿ ਇਥੇ ਬਹੁਗਿਣਤੀ ਨੌਜਵਾਨ ਵੋਟਰਾਂ ਦੀ ਹੈ, ਜਿਹੜੇ ਨਵੀਂ ਅਤੇ ਨਰੋਈ ਸੋਚ ਰੱਖਦੇ ਹਨ। ਉਨਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਇਹ ਵੀ ਅਹਿਸਾਸ ਕਰਵਾਉਂਦਾ ਹੈ ਕਿ ਵੋਟਰ ਚੋਣਾਂ ਵਾਲੇ ਦਿਨ ਆਪਣੇ ਮੱਤ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ ਅਤੇ ਨੌਜਵਾਨ ਵੋਟਰ ਵੋਟ ਦੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨਾਂ ਦੱਸਿਆ ਕਿ ਅੱਜ ਦੇ ਦਿਨ ਜ਼ਿਲੇ ਵਿਚ ਸਬ-ਡਵੀਜ਼ਨ ਅਤੇ ਬੂਥ ਪੱਧਰ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਸਮਾਗਮ ਆਯੋਜਿਤ ਕਰਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣਾਂ ਰਾਹੀਂ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਚੋਣ ਤਹਿਸੀਲਦਾਰ ਵਿਵੇਕ ਮੋਹਲਾ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਪਿ੍ਰੰਸੀਪਲ ਅਮਰਜੀਤ ਸਿੰਘ ਖਟਕੜ ਕਸ਼ਮੀਰ ਸਿੰਘ ਸਨਾਵਾ, ਪ੍ਰੀਤੀ ਮਹੰਤ, ਸਤਨਾਮ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।