ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ ਆਈਸੋਲੇਸ਼ਨ ਸੈਂਟਰ ਢਾਹਾਂ ਕਲੇਰਾਂ ਹਸਪਤਾਲ ਦਾ ਦੌਰਾ ਕੀਤਾ


ਬੰਗਾ : 6 ਜਨਵਰੀ (ਐਨ ਟੀ ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵ ਨਿਯੁਕਤ  ਡਾ. ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਨੇ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਆਪਣੀ ਟੀਮ ਨਾਲ ਦੌਰਾ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਗੁਰਕ ਕੀਤੇ ਜਾਣ ਨਾਲ ਕੋਵਿਡ ਦੇ ਮਰੀਜ਼ਾਂ ਵਿਚ ਭਾਰੀ ਕਮੀ ਆਈ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੋਵਿਡ ਆਈਸੋਲੇਸ਼ਨ ਸੈਂਟਰ ਵਿਚ ਇਸ ਵੇਲੇ ਯੂ ਕੇ ਤੋਂ ਆਏ ਇੱਕ ਮਰੀਜ਼ ਦਾ ਇਲਾਜ ਹੋ ਰਿਹਾ ਹੈ। ਇਹ ਮਰੀਜ਼ ਵੀ ਸਿਹਤਯਾਬ ਹੈ । ਡਾ. ਕਪੂਰ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਸਿਹਤ ਵਿਭਾਗ ਨੂੰ ਕੋਵਿਡ ਆਈਸੋਲੇਸ਼ਨ ਸੈਂਟਰ ਬਣਾਉਣ ਅਤੇ ਚਲਾਉਣ ਵਿਚ ਭਾਰੀ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਵੀ ਕੀਤਾ।  ਇਸ ਦੌਰੇ ਮੌਕੇ ਕਰੋਨਾ ਵੈਕਸੀਨ ਟੀਕਾਕਰਨ ਸੈਂਟਰ ਬਣਾਉਣ ਸਬੰਧੀ ਹਸਪਤਾਲ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ।  ਇਸ ਤੋ ਪਹਿਲਾਂ ਜ਼ਿਲ੍ਹਾ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਵੱਲੋਂ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਨੇ ਡਾ. ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਨੂੰ ਸਿਰੋਪਾ ਅਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ  ਯੋਜਨਾ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਡਾ. ਹਰਬੰਸ ਸਿੰਘ ਐਸ ਐਮ ਉ ਸੁੱਜੋਂ, ਡਾ. ਕਵਿਤਾ ਭਾਟੀਆ ਐਸ ਐਮ ਉ ਬੰਗਾ, ਅਜੈ ਕੁਮਾਰ ਪੀ ਏ ਸਿਵਲ ਸਰਜਨ, ਮੈਡਮ ਸੁਖਵਿੰਦਰ ਕੌਰ ਇੰਚਾਰਜ ਆਈਸ਼ੋਲੇਸ਼ਨ ਕੋਵਿਡ ਸੈਂਟਰ ਢਾਹਾਂ ਕਲੇਰਾਂ, ਰਾਜੇਸ਼ ਕੁਮਾਰ ਹੈਲਥ ਇੰਸਪੈਕਟਰ ਸੁੱਜੋਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਡਾ. ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਸਨਮਾਨਿਤ ਕਰਦੇ ਹੋਏ ਮਲਕੀਅਤ ਸਿੰਘ ਬਾਹੜੋਵਾਲ , ਨਾਲ ਸਤਵੀਰ ਸਿੰਘ ਪੱਲੀ ਝਿੱਕੀ,  ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ  ਤੇ ਹੋਰ ਪਤਵੰਤੇ