ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਹੋਈ
ਪਟਿਆਲਾ, 10 ਜਨਵਰੀ:-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐਸ. ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਪੰਜਾਬੀ, ਹਿੰਦੀ, ਅੰਗਰੇਜ਼ੀ, ਐਸ.ਐਸ., ਮੈਥ ਅਤੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਇਮਪਰਸੋਨੇਸ਼ਨ ਕੇਸਾਂ ਵਿੱਚ ਲਿਪਤ ਉਮੀਦਵਾਰਾਂ ਅਤੇ ਉਨ੍ਹਾਂ ਦੀ ਥਾਂ ਪੇਪਰ ਦੇਣ ਪਹੁੰਚੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਸਕੱਤਰ ਨੇ ਅੱਜ ਪਟਿਆਲਾ ਵਿਖੇ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਬਣੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਸਮੂਹ ਉਮੀਦਵਾਰਾਂ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਸਿੱਖਿਆ ਵਿਭਾਗ ਦੇ ਭਰਤੀ ਡਾਇਰੈਕਟੋਰੇਟ ਵੱਲੋਂ ਕਰਵਾਈਆਂ ਜਾ ਰਹੀਆਂ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਅਤੇ ਇਮਪਰੋਸਨੇਸ਼ਨ ਜਿਹੇ ਕੇਸਾਂ 'ਤੇ ਬਹੁਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਉਮੀਦਵਾਰ ਇਹਨਾਂ ਕੇਸਾਂ ਵਿੱਚ ਲਿਪਤ ਪਾਏ ਗਏ ਹਨ ਉਨ੍ਹਾਂ ਦੀ ਉਮੀਦਵਾਰੀ ਤਾਂ ਕੈਂਸਲ ਕੀਤੀ ਹੀ ਜਾਵੇਗੀ ਨਾਲ ਹੀ ਭਵਿੱਖ ਵਿੱਚ ਉਨ੍ਹਾਂ ਨੂੰ ਵਿਭਾਗ ਦੀਆਂ ਅਸਾਮੀਆਂ ਵਿੱਚ ਅਪਲਾਈ ਕਰਨ ਲਈ ਵੀ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਨ ਕਿੱਤਾ ਬਹੁਤ ਹੀ ਸਤਿਕਾਰਯੋਗ ਕਿੱਤਾ ਹੈ। ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਬੋਰਡ ਨੇ ਜਾਣਕਾਰੀ ਦਿੱਤੀ ਕਿ ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਵਿੱਚ 8168 ਉਮੀਦਵਾਰ ਅਪੀਅਰ ਹੋਏ ਜੋ ਕਿ ਕੁੱਲ ਅਪਲਾਈ ਕਰਨ ਵਾਲਿਆਂ ਦਾ 87.5 ਫੀਸਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਕੈਪਸ਼ਨ: ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਪਟਿਆਲਾ ਵਿਖੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਦੇ ਹੋਏ