ਡਾ. ਗੁਰਦੀਪ ਸਿੰਘ ਕਪੂਰ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲਿਆ


ਨਵਾਂਸ਼ਹਿਰ, 1 ਜਨਵਰੀ (ਐਨ ਟੀ) ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਨਵੇਂ ਸਾਲ ਦੇ ਸ਼ੁੱਭ ਮੌਕੇ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਬਤੌਰ ਜ਼ਿਲ੍ਹਾ ਟੀਕਾਕਰਨ ਅਫਸਰ ਤੈਨਾਤ ਸਨ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਰਸਮੀ ਤੌਰ ਉੱਤੇ ਜਾਣ-ਪਛਾਣ ਕਰਦੇ ਹੋਏ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੈਨੂੰ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਭੂਮੀ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।ਉਨ੍ਹਾਂ ਕਿਹਾ ਕਿ ਉਹ ਕੰਮਕਾਜ ਦੀ ਸਹਾਇਕ ਸੁਪਰਵੀਜਨ ਵਿਚ ਭਰੋਸਾ ਰੱਖਦੇ ਹਨ ਅਤੇ ਹਮੇਸ਼ਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੇ ਵਿਸ਼ਵ ਅੰਦਰ ਚੱਲ ਰਹੀ ਕਰੋਨਾ ਮਹਾਂਮਾਰੀ ਉੱਤੇ ਕਾਬੂ ਪਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡਣਗੇ। ਇਸ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਨੂੰ ਠੱਲ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋ ਮੁਹੱਈਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਿਹਤ ਸਕੀਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਫਾਇਦਾ ਮਿਲ ਸਕੇ।ਇਸ ਤੋਂ ਇਲਾਵਾਂ ਉਹ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੀ ਕੋਸ਼ਿਸ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਦਫਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਅਪਰਾਜਿਤਾ ਕਪੂਰ ਲੈਕਚਰਾਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਰੋਟੇਰੀਅਨ ਜੀ.ਐੱਸ. ਬਾਵਾ ਹੁਸ਼ਿਆਰਪੁਰ, ਜਸਵਿੰਦਰ ਕੌਰ, ਕਰਨਲ ਬਲਵਿੰਦਰ ਸਿੰਘ, ਡਾ. ਅਜੈ ਬੱਗਾ ਸਾਬਕਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ, ਡਾ. ਅਵਨੀਤ ਸਿੰਘ ਸਲੂਜਾ, ਮਿਸਟਰ ਦੀਵਾਨ, ਸਰਦਾਰ ਗੁਰਜੋਤ ਸਿੰਘ, ਸ਼੍ਰੀ ਭੰਡਾਰੀ ਜੀ,  ਡਾ. ਕੁਲਵਿੰਦਰ ਕੁਮਾਰ ਐੱਸ.ਐਮ.ਓ., ਡਾ. ਗੁਰਿੰਦਰਜੀਤ ਸਿੰਘ ਐੱਸ.ਐੱਮ.ਓ. ਜ਼ਿਲ੍ਹਾ ਐਪੀਡੀਮੋਲਾਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਠਾਕੁਰ, ਬਲਾਕ ਐਜੂਕੇਟਰ ਸ੍ਰੀ ਵਿਕਾਸ ਵਿਰਦੀ, ਹੈਲਥ ਸੁਪਰਵਾਈਜਰ ਸੁਲਿੰਦਰ ਬਾਂਸਲ, ਡਰੱਗ ਕੰਟਰੋਲਰ ਗੁਰਜੀਤ ਸਿੰਘ ਰਾਣਾ, ਸੀਨੀਅਰ ਅਸਿਸਟੈਂਟ ਗੁਰਪ੍ਰੀਤ ਸਿੰਘ, ਸੀਨੀਅਰ ਸਹਾਇਕ ਅਜੇ ਕੁਮਾਰ, ਸੀਨੀਅਰ ਸਹਾਇਕ ਤਰਨਦੀਪ ਸਿੰਘ, ਅਸਿਸਟੈਂਟ ਕੰਟਰੋਲਰ (ਵਿੱਤ) ਪਵਨ ਕੁਮਾਰ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ, ਸੀਨੀਅਰ ਸਹਾਇਕ ਜਤਿੰਦਰ ਕੌਰ, ਸੀਨੀਅਰ ਸਹਾਇਕ ਜਸਵੰਤ ਰਾਏ, ਹੈਲਥ ਸੁਪਰਵਾਈਜਰ ਰਾਜੀਵ ਕੁਮਾਰ, ਸਾਹਿਲ ਸੈਣੀ, ਕਲਰਕ ਪੂਨਮ, ਕੁਲਵਿੰਦਰ ਸਿੰਘ, ਜਗਤਾਰ ਸਿੰਘ ਸਮੇਤ ਦਫਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਿਰ ਸਨ।