ਕੋਵਿਡ-19 ਵੈਕਸੀਨ ਪ੍ਰਤੀ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਨੇ ਖੁਦ ਲਗਵਾਇਆ ਕੋਵਿਡ 19 ਦਾ ਦੂਜਾ ਟੀਕਾ

ਨਵਾਂਸ਼ਹਿਰ, 19 ਫਰਵਰੀ:   ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ ਦੂਜਾ ਟੀਕਾ ਲਗਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਲੋਕਾਂ ਨੂੰ ਆਪਣੇ ਸੰਦੇਸ਼ ਵਿਚ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਖੁਦ ਦੂਜਾ ਟੀਕਾ ਲਗਵਾਇਆ ਹੈ। ਮੈਨੂੰ ਕੋਈ ਸਮੱਸਿਆ ਪੇਸ਼ ਨਹੀਂ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਹੁਣ ਤੱਕ ਕੁੱਲ ਕਾਫੀ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ  ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਵੈਕਸੀਨ ਦੇ ਦੂਜੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ  ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 5300 ਕੋਵੀਸ਼ੀਲਡ ਵੈਕਸੀਨ ਦੀਆਂ ਡੋਜਾਂ ਪ੍ਰਾਪਤ ਹੋਈਆਂ ਹਨ, ਜੋ ਕਿ ਸਰਕਾਰੀ ਤੇ ਨਿੱਜੀ ਖੇਤਰ ਦੇ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣੀਆਂ ਹਨ। ਇਸ ਮੌਕ ਡਾਕਟਰ ਗੁਰਪਾਲ ਕਟਾਰੀਆ , ਡਾਕਟਰ ਹਰਪਿੰਦਰ ਸਿੰਘ ਨੋਡਲ ਅਫ਼ਸਰ ਅਤੇ  ਤਰਸੇਮ ਲਾਲ  ਨੇ ਦੱਸਿਆ ਕਿ ਅੱਜ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਕਪੂਰ ਜੀ ਤੋ ਇਲਾਵਾ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਕੁਲਦੀਪ ਰਾਏ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਜਤਿੰਦਰ ਸਿੰਘ, ਡਾਕਟਰ ਸਵਰਨਜੀਤ ਸਿੰਘ ਕਲਾਰ, ਡਾਕਟਰ ਸੋਨੀਆ ਠਾਕੁਰ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਪਵਨ ਕੁਮਾਰ, ਬਲਦੇਵ ਰਾਜ, ਮੋਨਿਕਾ, ਬਲਵੀਰ ਰਾਮ, ਸ਼ਰਨਜੀਤ ਸਿੰਘ ਜਗਤਾਰ ਸਿੰਘ ਆਦਿ ਨੇ ਵੀ ਟੀਕਾ ਲਗਵਾਏ। ਇਸ ਮੌਕ ਡਾਕਟਰ ਸਤਵਿੰਦਰ ਸਿੰਘ, ਬਲਵਿੰਦਰ ਕੌਰ, ਸੋਨੀਆ, ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਬਲਜੀਤ ਕੌਰ, ਰਿੰਪੀ ਸਹੋਤਾ, ਰਾਜੇਸ਼ ਕੁਮਾਰ ਪਰਵੀਨ ਕੁਮਾਰ, ਮਨਜੋਤ ਸੁਖਵਿੰਦਰ ਪਾਲ ਅਨੂਪ ਸਿੰਘ, ਏ ਐੱਸ ਆਈ ਸਵੇਦੀਪ ਸਿੰਘ ਪੁਲਸ ਪਾਰਟੀ ਵਲੋਂ, ਸੰਪੂਰਨ ਸਹਿਜੋਗ ਦਿੱਤਾ ਗਿਆ।