ਪਟਿਆਲਾ 19 ਫਰਵਰੀ: (ਬਿਊਰੋ) ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਦੀ ਅਗਵਾਈ 'ਚ ਜਿਲ੍ਹੇ ਦੇ 4 ਪ੍ਰਾਇਮਰੀ ਸਕੂਲ ਬਲਾਕਾਂ ਦੇ 730 ਪ੍ਰੀ-ਪ੍ਰਾਇਮਰੀ-1 ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ।
ਇੱਥੇ ਸਰਵ ਸਿੱਖਿਆ ਅਭਿਆਨ ਦੇ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਐਸ.ਡੀ.ਐਮ. ਦੁਧਨਸਾਧਾਂ ਅੰਕੁਰ ਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਰਦੀਆਂ ਪ੍ਰਦਾਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਸਮੇਂ ਦੀ ਹਾਣ ਦੀ ਵਿੱਦਿਆ ਦੇ ਨਾਲ-ਨਾਲ ਹੋਰ ਸਹੂਲਤਾਂ ਦੇਣ ਦੇ ਉਦਮ ਕੀਤੇ ਜਾ ਰਹੇ ਹਨ। ਜਿਸ ਸਦਕਾ ਪੰਜਾਬ ਵਿੱਦਿਆ ਦੇ ਖੇਤਰ 'ਚ ਦੇਸ਼ ਦੇ ਮੋਹਰੀ ਸੂਬਿਆਂ 'ਚ ਸ਼ਾਮਲ ਹੋ ਗਿਆ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਇੰਜੀ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਚਾਰ ਬਲਾਕਾਂ ਸਮਾਣਾ-1, ਭੁਨਰਹੇੜੀ, ਡਾਰੀਆਂ ਤੇ ਘਨੌਰ ਬਲਾਕ ਦੇ 730 ਵਿਦਿਆਰਥੀਆਂ ਨੂੰ 2.5 ਲੱਖ ਰੁਪਏ ਦੀ ਕੀਮਤ ਵਾਲੀਆਂ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ। ਜਿਨ੍ਹਾਂ 'ਚ ਪੈਂਟ, ਕਮੀਜ਼, ਜੁਰਾਬਾਂ, ਬੈਲਟ, ਬੂਟ ਤੇ ਜੁਰਾਬਾਂ ਸ਼ਾਮਲ ਹਨ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਮਧੂ ਬਰੂਆ ਤੇ ਮਨਵਿੰਦਰ ਕੌਰ ਭੁੱਲਰ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨੋਜ ਜੋਈਆ ਤੇ ਸੁਰਜੀਤ ਸਿੰਘ, ਆਈ.ਆਰ.ਟੀ. ਕੋਆਰਡੀਨੇਟਰ ਰਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਤਸਵੀਰ:- ਸ. ਅੰਕੁਰਦੀਪ ਸਿੰਘ ਆਈ.ਏ.ਐਸ. ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਪ੍ਰਦਾਨ ਕਰਦੇ ਹੋਏ, ਨਾਲ ਹਨ ਡੀ.ਈ.ਓ. (ਐਲੀ.) ਇੰਜੀ. ਅਮਰਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ।