400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਭਾਸ਼ਣ ਮੁਕਾਬਲੇ ਕਰਵਾਏ

ਹਰਸ਼ਰਨ ਕੌਰ ਨੇ ਜ਼ਿਲਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਕੀਤਾ ਪਹਿਲਾ ਸਥਾਨ ਹਾਸਲ
ਅੰਮਿ੍ਰਤਸਰ 19 ਫਰਵਰੀ (ਬਿਊਰੋ) :- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼ੇ 'ਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਤੇ ਹੋਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲਾ ਸਿੱਖਿਆ ਅਫਸਰ (ਸੈ.ਸਿੱ) ਅੰਮਿ੍ਰਤਸਰ ਸਤਿੰਦਰਬੀਰ ਸਿੰਘ, ਕੰਵਲਜੀਤ ਸਿੰਘ ਜ਼ਿਲ਼ਾ ਸਿੱਖਿਆ ਅਫਸਰ (ਐ.ਸਿੱ) ਅੰਮਿ੍ਰਤਸਰ ਅਤੇ ਜ਼ਿਲ਼ਾ ਨੋਡਲ ਅਫਸਰ ਮਿਸ ਅਦਰਸ਼ ਸ਼ਰਮਾ ਦੀ ਸਾਂਝੀ ਸਰਪ੍ਰਸਤੀ ਹੇਠ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਗਏ ਜਿੰਨਾਂ ਵਿੱਚ ਜ਼ਿਲ਼ੇ ਦੇ ਕਰੀਭ 18 ਸਕੂਲਾਂ ਦੇ 42 ਵਿਦਿਆਰਥੀਆਂ ਨੇ ਭਾਗ ਲਿਆ। ਅੱਜ ਦੇ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਕਲਾ ਨੂੰ ਪਰਖਣ ਲਈ ਨਿਯੁਕਤ ਮੈਡਮ ਆਦਰਸ਼ ਸ਼ਰਮਾ, ਮੈਡਮ ਰੋਹਿਨੀ, ਮੈਡਮ ਮਨੂੰਦੀਪ ਕੌਰ, ਮੈਡਮ ਵੰਦਨਾ ਤੇ ਆਧਾਰਿਤ ਜੱਜਾਂ ਦੇ ਪੈਨਲ ਵਲੋਂ ਹਰਸ਼ਰਨ ਕੌਰ ਨੂੰ ਪਹਿਲਾ ਅਤੇ ਸਮਰੀਨ ਕੌਰ ਬੱਲ ਕਲਾਂ ਨੂੰ ਸਥਾਨ ਦਿਤਾ ਗਿਆ। ਇਸ ਮੌਕੇ ਵਿਦਅਿਾਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਮੈਡਮ ਮਨਦੀਪ ਕੌਰ ਪਿ੍ਰੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪਿ੍ਰੰਸੀਪਲ ਮਨਦੀਪ ਕੌਰ ਨੇ ਸੰਬੋਧਨ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਕੁਰਬਾਨੀ ਜਿਥੇ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ ਉਥੇ ਹੀ ਉਨਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੇ ਹੋਏ ਹਨ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਜਾ ਰਹੇ ਇਹ ਸਮਾਗਮ ਬਹੁਤ ਸ਼ਲਾਘਾਯੋਗ ਹਨ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਸਰਪੰਚ ਜ਼ਿਲ਼ਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਇੰਚਾਰਜ, ਮੈਡਮ ਮਨਦੀਪ ਕੌਰ ਸਹਾਇਕ ਨੋਡਲ ਅਫਸਰ, ਮਿਸਿਜ ਰੋਹਿਨੀ, ਸ਼ਰਨਜੀਤ ਕੌਰ ਕੰਪਿਊਟਰ ਫੈਕਿਲਟੀ ਹਾਜਰ ਸਨ।
ਕੈਪਸ਼ਨ: ਮੁਕਾਬਲਿਆ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਡਮ ਆਦਰਸ਼ ਸ਼ਰਮਾ ਤੇ ਹੋਰ।