ਅੰਮ੍ਰਿਤਸਰ 7 ਫਰਵਰੀ :- ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਦੇ ਇਲਾਕੇ ਫਤਾਹਪੁਰ ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦੇ ਕੰਮ ਦੀ ਸ਼ਰੂਆਤ ਟੱਕ ਲਗਾਉਣ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਪਿੰਡ ਫਤਾਹਪੁਰ ਵਿਖੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋ ਅੰਦਰ ਜਾਂਦੀ ਜੇ ਡੀ ਐਸ ਸਕੂਲ ਤੱਕ 1.5 ਕਿਲੋਮੀਟਰ ਲੰਬੀ 33 ਫੁੱਟ ਚੋੜੀ ਸੜਕ ਬਣਾਈ ਜਾਵੇਗੀ ਅਤੇ ਇਸਦੇ ਨਾਲ ਹੀ ਵਧੀਆਂ ਫੁੱਟਪਾਥ ਦਾ Çਂਨਰਮਾਣ ਵੀ ਕੀਤਾ ਜਾਵੇਗਾ। ਸ਼੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰ: 71 ਵਿਚ ਪਹਿਲਾਂ ਹੀ ਐਲ ਈ ਡੀ ਲਾਇਟਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਕੇ ਨਵਾਂ ਟਿਊਬਵੈਲ ਵੀ ਲੱਗ ਚੁੱਕਾ ਹੈ। ਇਸ ਮੌਕੇ ਸ਼੍ਰੀ ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾਂ ਹੱਲ ਕਰਨ ਦੇ ਆਦੇਸ਼ ਦਿੱਤੇ। ਸ਼੍ਰੀ ਸੋਨੀ ਨੇ ਵਾਰਡ ਨੰ: 71 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਮਿੱਥੇ ਸਮੇ ਅੰਦਰ ਅਤੇ ਗੁਣਵਤਾ ਭਰਪੂਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿਚ ਕਿਸੇ ਤਰਾ੍ਹ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੌਕੇ ਵਾਰਡ ਨੰ: 71 ਦੀ ਭਾਰਤੀ ਜਨਤਾ ਪਾਰਟੀ ਦੀ ਐਸ ਸੀ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਮਹਿੰਦਰ ਕੌਰ ਆਪਣੇ ਸਾਥੀਆਂ ਸਮੇਤ ਸ਼੍ਰੀ ਸੋਨੀ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ। ਇਸ ਮੋਕੇ ਸ਼੍ਰੀ ਸੋਨੀ ਨੇ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ਼੍ਰੀਮਤੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਸ਼੍ਰੀ ਸੋਨੀ ਵਲੋ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ ਹੈ ਅਤੇ ਉਹ ਆਪਣੀ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਏਗੀ। ਇਸ ਮੌਕੇ ਕੋਸਲਰ ਸ਼੍ਰੀ ਵਿਕਾਸ ਸੋਨੀ,ਕੋਸਲਰ ਸ: ਲਖਵਿੰਦਰ ਸਿੰਘ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਐਸ ਡੀ ਓ ਕਸ਼ਮੀਰ ਸਿੰਘ, ਸ: ਮਹਿੰਦਰ ਸਿੰਘ, ਸ: ਨਿਸ਼ਾਨ ਸਿੰਘ, ਸ: ਅਮਰਜੀਤ ਸਿੰਘ, ਸ: ਪਰਵੇਜ਼ ਸਿੰਘ, ਸ਼੍ਰੀ ਦਵਿੰਦਰ ਕੁਮਾਰ, ਸ:ਸੁੱਚਾ ਸਿੰਘ,ਸ਼੍ਰੀ ਰਮੇਸ਼ ਚੋਪੜਾ ਤੋ ਇਲਾਵਾ ਵੱਡੀ ਗਿÎਣਤੀ ਵਿਚ ਇਲਾਕਾ ਨਿਵਾਸ਼ੀ ਹਾਜ਼ਰ ਸਨ।
ਕੈਪਸ਼ਨ: ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੂੰ 71 ਵਿਖੇ ਨਵੀ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ ਕਰਦੇ ਹੋਏ। ਨਾਲ ਹਨ ਸ਼੍ਰੀ ਵਿਕਾਸ ਸੋਨੀ ਕੋਸਲਰ