ਹਸਪਤਾਲਾਂ 'ਚ ਦਾਖ਼ਲ ਕੋਵਿਡ ਮਰੀਜ਼ਾਂ ਸਬੰਧੀ ਨੋਡਲ ਅਧਿਕਾਰੀ ਤਾਇਨਾਤ ਕਰਨ ਦੀ ਹਦਾਇਤ
ਨਵਾਂਸ਼ਹਿਰ, 25 ਫਰਵਰੀ : (ਬਿਊਰੋ) ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ, ਆਈ. ਏ. ਐਸ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਜ਼ਿਲੇ ਵਿਚ ਤੇਜ਼ੀ ਨਾਲ ਵੱਧ ਰਹੇ ਕੋਵਿਡ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨਾਂ ਹਦਾਇਤ ਕੀਤੀ ਕਿ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨਾਂ ਖਿਲਾਫ਼ ਸਖ਼ਤੀ ਵਰਤਦਿਆਂ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨਾਂ ਕਿਹਾ ਕਿ ਇਸ ਵੇਲੇ ਕੋਵਿਡ ਦੇ ਫੈਲਾਅ ਨੂੰ ਰੋਕਣਾ ਸਾਡੇ ਲਈ ਸਭ ਤੋਂ ਵੱਡੀ ਚੁਨੌਤੀ ਹੈ, ਜਿਸ ਨਾਲ ਨਿਪਟਣ ਲਈ ਲੋਕਾਂ ਦਾ ਜਾਗਰੂੁਕ ਹੋਣਾ ਬੇਹੱਦ ਜ਼ਰੂਰੀ ਹੈ। ਉਨਾਂ ਇਹ ਵੀ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਸਬੰਧੀ ਇਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਸਾਰੇ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਦੇ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇ। ਮਾਲ ਮਹਿਕਮੇ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਉਨਾਂ ਹਦਾਇਤ ਕੀਤੀ ਕਿ ਜਮਾਂਬੰਦੀਆਂ ਦੇ ਕੰਮ ਵਿਚੋਂ ਟੈਕਸ ਐਂਟਰੀਆਂ ਖ਼ਤਮ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸੇ ਤਰਾਂ ਉਨਾਂ ਸਾਰੇ ਕੋਰਟ ਕੇਸਾਂ ਦਾ ਨਿਪਟਾਰਾ ਡੇਢ ਮਹੀਨੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ। ਰੋਜ਼ਗਾਰ ਵਿਭਾਗ ਦੇ ਕੰਮਾਂ ਦਾ ਮੁਲਾਂਕਣ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਤੋਂ 50 ਹਜ਼ਾਰ ਹੋਣਹਾਰ ਲੜਕੇ-ਲੜਕੀਆਂ ਨੂੰ ਵੱਕਾਰੀ ਸੰਸਥਾਵਾਂ ਰਾਹੀਂ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਤਿਆਰੀ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਅਜਿਹੇ ਹੋਣਹਾਰ ਨੌਜਵਾਨਾਂ ਦੀ ਪਛਾਣ ਕੀਤੀ ਜਾਵੇ, ਜਿਹੜੇ ਅਜਿਹੀ ਕੋਚਿੰਗ ਲੈਣ ਦੇ ਚਾਹਵਾਨ ਹਨ। ਉਨਾਂ ਦੱਸਿਆ ਕਿ ਅਪ੍ਰੈਲ ਮਹੀਨੇ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਵਿਚ ਜ਼ਿਲੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ। ਉਨਾਂ ਇਹ ਵੀ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆ ਕੇ ਇਸ ਯੋਜਨਾ ਦੇ 100 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਤੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੌਰਾਨ ਉਨਾਂ ਮਾਲ, ਸਿਹਤ, ਸਿੱਖਿਆ, ਰੋਜ਼ਗਾਰ ਜਨਰੇਸ਼ਨ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਸਥਾਨਕ ਸਰਕਾਰਾਂ, ਫੂਡ ਤੇ ਸਿਵਲ ਸਪਲਾਈ, ਕਰ ਤੇ ਆਬਕਾਰੀ, ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਤਿਆਰ ਕੀਤੀਆਂ ਗਈਆਂ ਪੀ. ਪੀ. ਟੀਜ਼ ਰਾਹੀਂ ਉਨਾਂ ਨੂੰ ਜ਼ਿਲੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਡਵੀਜ਼ਨਲ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਹੁਬਹੂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਜ਼ਿਲਾ ਮਾਲ ਅਫ਼ਸਰ ਵਿਪਨ ਭੰਡਾਰੀ, ਡੀ. ਪੀ. ਪੀ. ਓ ਦਵਿੰਦਰ ਕੁਮਾਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਕਾਰਜ ਸਾਧਕ ਅਫ਼ਸਰ, ਬੀ. ਡੀ. ਪੀ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ। ਨਾਲ ਹਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਅਧਿਕਾਰੀ।