ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਗਰਾਨੀ ਦੇ ਆਦੇਸ਼
ਨਵਾਂਸ਼ਹਿਰ, 23 ਫਰਵਰੀ :-
ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਅੱਜ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਸਿਹਤ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਕੋਵਿਡ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ ਦੇ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਬੇਹੱਦ ਗੰਭੀਰ ਹੈ। ਉਨਾਂ ਕਿਹਾ ਕਿ ਖਾਸ ਕਰਕੇ ਸਕੂਲਾਂ ਵਿਚ ਆ ਰਹੇ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ। ਉਨਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਪਛਾਣ ਅਤੇ ਉਨਾਂ ਦੀ ਸੌ ਫੀਸਦੀ ਟੈਸਟਿੰਗ ਬੇਹੱਦ ਜ਼ਰੂਰੀ ਹੈ। ਇਸੇ ਤਰਾਂ ਹੋਮ ਆਈਸੋਲੇਟ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੋਵਿਡ ਤੋਂ ਬਚਾਅ ਦੀ ਮੁੱਖ ਕੁੰਜੀ ਹੈ। ਉਨਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਨੂੰ ਕਾਨਟੈਕਟ ਟਰੇਸਿੰਗ ਵਧਾਉਣ ਨਾਲ ਹੀ ਠੱਲ ਪਈ ਸੀ, ਇਸ ਲਈ ਹੁਣ ਵੀ ਇਸ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ। ਇਸ ਮੌਕੇ ਉਨਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਵੈਕਸੀਨੇਸ਼ਨ ਅਤੇ ਸੈਂਪਿਗ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਟੀਚੇ ਪੂਰੇ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨਾਂ ਨੂੰ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਾਨਟੈਕਟ ਟਰੇਸਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ ਅਤੇ ਉਨਾਂ ਦੀ ਫੌਰਨ ਟੈਸਟਿੰਗ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਵੈਕਸੀਨੇਸ਼ਨ ਦਾ ਕੰਮ ਵੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਸਿਹਤ ਕਰਮੀਆਂ ਦੀ ਕਰੀਬ 38 ਫੀਸਦੀ ਵੈਕਸੀਨੇਸ਼ਨ ਹੋ ਚੁੱਕੀ ਹੈ। ਇਸੇ ਤਰਾਂ ਫਰੰਟ ਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਦਾ ਕੰਮ ਵੀ ਜਾਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਈ. ਟੀ. ਓ ਸੁਖਵਿੰਦਰ ਸਿੰਘ, ਜ਼ਿਲਾ ਟੈਕਨੀਕਲ ਕੋਆਰਡੀਨੇਟਰ ਕਮਲ, ਜ਼ਿਲਾ ਇੰਚਾਰਜ ਸੀ. ਐਸ. ਸੀ ਰਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- ਕੋਵਿਡ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ। ਨਾਲ ਹਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਤੇ ਹੋਰ ਅਧਿਕਾਰੀ।