ਨੌਕਰੀ ਹਾਸਲ ਕਰਨ ਵਾਲੇ 22 ਨੌਜਵਾਨਾਂ ਨੂੰ ਕੀਤਾ ਰਵਾਨਾ
ਨਵਾਂਸ਼ਹਿਰ, 24 ਫਰਵਰੀ : (ਬਿਊਰੋ) ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਰਿਆਤ ਐਜੂਕੇਸ਼ਨ ਐਂਡ ਰਿਸਰਚ ਟਰੱਸਟ, ਰੈਲ ਮਾਜਰਾ ਵਿਖੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਰਿਹਾਇਸ਼ੀ ਸੈਂਟਰ ਖੋਲਿਆ ਗਿਆ ਹੈ, ਜਿਸ ਵਿਚ ਜ਼ਿਲੇ ਦੇ ਲੋੜਵੰਦ ਪੇਂਡੂ ਨੌਜਵਾਨਾਂ ਨੂੰ ਵੱਖ-ਵੱਖ ਟਰੇਡਾਂ ਵਿਚ ਸਿਖਲਾਈ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਇਸ ਸੈਂਟਰ ਵਿਖੇ ਫਿਟਰ ਮਕੈਨੀਕਲ ਟਰੇਡ ਦਾ ਕੋਰਸ ਮੁਕੰਮਲ ਕਰਨ ਵਾਲੇ 15 ਸਿਖਿਆਰਥੀਆਂ ਦੀ ਪਲੇਸਮੈਂਟ ਬੱਦੀ ਅਤੇ 7 ਦੀ ਮੱਧ ਪ੍ਰਦੇਸ਼ ਵਿਖੇ ਹੋਈ ਹੈ। ਨੌਕਰੀ ਜੁਆਇੰਨ ਕਰਨ ਤੋਂ ਪਹਿਲਾਂ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਇਨਾਂ ਸਿਖਿਆਰਥੀਆਂ ਨਾਲ ਵਾਰਤਾਲਾਪ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨਾਂ ਦੱਸਿਆ ਕਿ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਮਿਸ਼ਨ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਰਿਆਤ ਦੇ ਕੈਂਪਸ ਡਾਇਰੈਕਟਰ ਡੀ. ਐਸ ਰੰਧਾਵਾ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਜ਼ਿਲਾ ਪੱਧਰੀ ਸਟਾਫ ਹਾਜ਼ਰ ਸੀ।
ਫੋਟੋ :- ਨੌਕਰੀ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਰਵਾਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀ. ਐਸ ਰੰਧਾਵਾ ਤੇ ਹੋਰ ਅਧਿਕਾਰੀ।