ਢਾਹਾਂ ਸਾਹਿਤ ਇਨਾਮ ਦਾ ਖਾਲਸਾ ਕਾਲਜ ਵਿਖੇ ਸਨਮਾਨ
ਬੰਗਾ : 23 ਫ਼ਰਵਰੀ :- ( )ਕੌਮਾਂਤਰੀ ਪੱਧਰ ਤੇ 25 ਹਜ਼ਾਰ ਡਾਲਰ ਦਾ ਇਨਾਮ ਪੰਜਾਬੀ ਸਾਹਿਤ ਲਈ ਕਾਇਮ ਕਰਨ ਵਾਲੇ ਢਾਹਾਂ ਸਾਹਿਤ ਇਨਾਮ ਦੇ ਬਾਨੀ ਸ. ਬਰਜਿੰਦਰ ਸਿੰਘ ਢਾਹਾਂ ਦਾ ਸਨਮਾਨ ਖਾਲਸਾ ਕਾਲਜ ਪਟਿਆਲਾ ਵਿਖੇ ਹੋਏ ਸਮਾਗਮ ਵਿੱਚ ਜਗਤ ਪੰਜਾਬੀ ਸਹਿਤ ਸਭਾ ਕੈਨੇਡਾ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਬਰਜਿੰਦਰ ਸਿੰਘ ਢਾਹਾਂ ਦੇ ਸਥਾਨ ਤੇ ਇਹ ਸਨਮਾਨ ਢਾਹਾਂ ਸਾਹਿਤ ਇਨਾਮ ਦੇ ਸਹਿਯੋਗੀ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪ੍ਰਾਪਤ ਕੀਤਾ। ਇਸ ਸਮਾਗਮ ਵਿਚ ਸਰੋਤਿਆਂ ਨੂੰ ਜਾਣਕਾਰੀ ਦਿੰਦੇ ਹੋਏ ਜਗਤ ਪੰਜਾਬੀ ਸਹਿਤ ਸਭਾ ਕੈਨੇਡਾ ਦੇ ਸਰਪ੍ਰਸਤ ਡਾ. ਐਸ.ਐਸ. ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਨੇ ਦੱਸਿਆ ਕਿ ਸ. ਬਰਜਿੰਦਰ ਸਿੰਘ ਢਾਹਾਂ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਸ. ਢਾਹਾਂ ਦੇ ਦਿਲ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਬਹੁਤ ਕੁਝ ਕਰਨ ਦੀ ਚਾਹਤ ਹੈ ਅਤੇ ਉਹ ਇਸ ਖੇਤਰ ਵਿਚ ਨਿਰੰਤਰ ਕਾਰਜੀਸ਼ਲ ਹਨ। ਉਹਨਾਂ ਦੱਸਿਆ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਸਾਹਿਤ ਦਾ ਸਭ ਤੋਂ ਵੱਡਾ ਪੁਰਸਕਾਰ ਢਾਹਾਂ ਸਾਹਿਤ ਇਨਾਮ ਹੈ ਜੋ ਹਰ ਸਾਲ ਗੁਰਮੁਖੀ ਅਤੇ ਸ਼ਾਹਮੁਖੀ ਦੇ ਪੰਜਾਬੀ ਲੇਖਕਾਂ ਨੂੰ 25 ਹਜ਼ਾਰ ਡਾਲਰ ਦਾ ਇੱਕ ਸਨਮਾਨ ਅਤੇ 10 ਹਜ਼ਾਰ ਡਾਲਰ ਦੇ ਦੋ ਸਨਮਾਨ ਨੂੰ ਉਹਨਾਂ ਲੇਖਕਾਂ ਦੀਆਂ ਸ਼ਾਨਦਾਰ ਲਿਖਤਾਂ ਦੇ ਸਨਮਾਨ ਲਈ ਪ੍ਰਦਾਨ ਹੈ। ਢਾਹਾਂ ਸਾਹਿਤ ਇਨਾਮ ਨੇ ਲਹਿੰਦੇ ਅਤੇ ਚੜ•ਦੇ ਪੰਜਾਬ ਵਿੱਚ ਸਾਂਝਾ ਦਾ ਪੁੱਲ ਵੀ ਬਣ ਰਿਹਾ ਹੈ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ ਇਨਾਮ ਵੱਲੋਂ ਧੰਨਵਾਦ ਕੀਤਾ। ਇਸ ਸਮਾਗਮ ਵਿਚ ਸ. ਗੁਰਦੇਵ ਸਿੰਘ ਆਈ.ਏ.ਐਸ, ਪ੍ਰਸਿੱਧ ਗਾਇਕ ਤੇ ਮੈਂਬਰ ਲੋਕ ਸਭਾ ਸ੍ਰੀ ਮੁਹੰਮਦ ਸਦੀਕ, ਡਾ. ਸ਼ਤੀਸ਼ ਵਰਮਾ, ਬੀਬੀ ਕਮਲਜੀਤ ਕੌਰ ਬਾਜਵਾ, ਬੀਬੀ ਹਰਜਿੰਦਰ ਕੌਰ ਚੰਡੀਗੜ•, ਸ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖਾਲਸਾ ਕਾਲਜ ਤੋਂ ਇਲਾਵਾ ਪੰਜਾਬੀ ਸਾਹਿਤ ਜਗਤ ਦੀਆਂ ਵੱਡੀਆਂ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨਮਾਨ ਪ੍ਰਾਪਤ ਕਰਦੇ ਹੋਏ ਅਤੇ ਸਨਮਾਨ ਪ੍ਰਦਾਨ ਕਰ ਰਹੇ ਹਨ ਡਾ. ਐਸ.ਐਸ. ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਅਤੇ ਸ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖਾਲਸਾ ਕਾਲਜ ਪਟਿਆਲਾ