ਨਵਾਂਸ਼ਹਿਰ 6 ਫਰਵਰੀ (ਬਿਊਰੋ) ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਏਅਰਟੈੱਲ ਮੋਬਾਈਲ ਕੰਪਨੀ ਦੇ ਸਹਿਯੋਗ ਨਾਲ ਲੰਗੜੋਆ ਬਾਈਪਾਸ, ਚੰਡੀਗੜ੍ਹ ਰੋਡ ਕਿਸਾਨ ਧਰਨੇ 'ਤੇ ਜਿਓ ਸਿਮ ਪੋਰਟ ਕਰਨ ਸੰਬੰਧੀ ਕੈਂਪ ਲਗਾਇਆ ਗਿਆ। ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਅਤੇ ਸ. ਅਮਰਜੀਤ ਸਿੰਘ ਖਾਲਸਾ ਵੱਲੋਂ ਦੱਸਿਆ ਗਿਆ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਜਿਓ ਸਿਮ ਦੇ ਬਾਈਕਾਟ ਕਰਨ ਵਾਰੇ ਕਿਹਾ ਗਿਆ ਹੈ ਤਾਂ ਜੋ ਸਰਕਾਰ ਉੱਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਸਕੇ । ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਓ ਸਿਮ ਨੂੰ ਪੋਰਟ ਕਰਨ ਸੰਬੰਧੀ ਕੈਂਪ ਲਗਾਇਆ ਗਿਆ ਜਿਸ ਵਿੱਚ ਤਕਰੀਬਨ 50 ਤੋਂ ਵੱਧ ਸੰਗਤਾਂ ਨੇ ਲਾਭ ਉਠਾਇਆ। ਉਹਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਏਅਰਟੈੱਲ ਕੰਪਨੀ ਨਾਲ ਗੱਲ ਕਰਕੇ ਸੰਗਤਾਂ ਲਈ ਦੋ ਮਹੀਨੇ ਦਾ *500/- ਰੁਪਏ ਦਾ ਪੈਕ ਸਿਰਫ 100/- ਰੁਪਏ ਵਿੱਚ ਪਾ ਕੇ ਦਿੱਤਾ ਗਿਆ । ਉਹਨਾਂ ਕਿਹਾ ਕਿ ਜੇਕਰ ਕੋਈ ਵੀ ਹੋਰ ਵੀਰ-ਭੈਣ ਸਿਮ ਪੋਰਟ ਕਰਵਾਉਣਾ ਚਾਹੁੰਦਾ ਹੋਵੇ ਉਹ ਸੁਸਾਇਟੀ ਮੈਂਬਰਾਂ ਨਾਲ ਸੰਪਰਕ ਕਰ ਸਕਦਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਜਤਿੰਦਰ ਸਿੰਘ, ਰਣਜੀਤ ਸਿੰਘ ਚਾਵਲਾ, ਹਰਪ੍ਰੀਤ ਸਿੰਘ ਹੈਪੀ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ ਲਾਡੀ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਅਤੇ ਸੰਦੀਪ ਆਦਿ ਹਾਜ਼ਰ ਸਨ
ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜਿਓ ਸਿਮ ਨੂੰ ਪੋਰਟ ਕਰਨ ਸੰਬੰਧੀ ਕੈਂਪ ਲਗਾਇਆ

Posted by
NawanshahrTimes.Com