ਉੱਤਮ ਗਤੀਵਿਧੀਆਂ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ
ਨਵਾਂਸ਼ਹਿਰ 18 ਫਰਵਰੀ: (ਬਿਊਰੋ) ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਅਤੇ ਡਿਪਟੀ ਨੋਡਲ ਅਫਸਰ ਨਸ਼ਾ ਮੁਕਤ ਭਾਰਤ ਅਭਿਆਨ ਮੰਗ ਗੁਰਪ੍ਰਸ਼ਾਦ ਦੀ ਅਗਵਾਈ ਹੇਠ ਸ਼ਹੀਦ ਮਲਕੀਤ ਸਿੰਘ ਮੇਹਲੀ ਵਿਖੇ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਟ੍ਰੇਨਿੰਗ ਕਮ ਜਾਗਰੂਕਤਾ ਪ੍ਰੋਗਰਾਮ ਅਤੇ ਉੱਤਮ ਗਤੀਵਿਧੀਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਸੰਤੋਸ਼ ਵਿਰਦੀ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਜਿਸ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਾ-ਪੀੜਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਰਹੇ ਹਨ ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਕੇ ਨਸ਼ਾ-ਮੁਕਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਗਾਰਾਮ ਵਿਚ ਮੰਗ ਗੁਰਪ੍ਰਸ਼ਾਦ ਡਿਪਟੀ ਨੋਡਲ ਅਫਸਰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਹਰਪ੍ਰੀਤ ਸਿੰਘ ਹਰਕਿਰਤ ਸਿੰਘ, ਵਿਕਾਸ ਵਿਰਦੀ, ਨਿਰਮਲ ਸਿੰਘ, ਗੁਰਕਿਰਪਾਲ ਸਿੰਘ ਸੰਧੂ, ਤਰਸੇਮ ਲਾਲ ਨੂੰ ਉੱਤਮ ਗਤੀਵਿਧੀਆਂ ਲਈ ਸਨਮਾਨਿਤ ਕਰਨ ਲਈ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੱਤਰ ਇਨ੍ਹਾਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ 2021 ਮੌਕੇ ਦਿੱਤੇ ਜਾਣੇ ਸਨ, ਜੋ ਕਿ ਵਿਸ਼ੇਸ਼ ਨਸ਼ਾ ਮੁਕਤੀ ਪ੍ਰੋਗਰਾਮ ਕਰਵਾ ਕੇ ਅੱਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਧਿਕਾਰੀਆਂ ਦੀ ਜ਼ਿਲ੍ਹੇ ਨੂੰ ਸਖਤ ਲੋੜ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਅਧਿਕਾਰੀਆਂ ਉੱਤੇ ਮਾਣ ਮਹਿਸੂਸ ਕਰਦਾ ਹੈ।
ਸਮਾਗਮ ਵਿਚ ਡਾ. ਬਲਵਿੰਦਰ ਸਿੰਘ ਸਹਾਇਕ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਸਾਨੂੰ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਆਰੰਭੇ ਗਏ ''ਨਸ਼ਾ ਮੁਕਤ ਭਾਰਤ ਅਭਿਆਨ'' ਵਿੱਚ ਸਾਨੂੰ ਸਭ ਨੂੰ ਅੱਗੇ ਆ ਕੇ ਨਸ਼ੇ ਦੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ, ਕਿਉਂਕਿ ਨਸ਼ਿਆਂ ਦੀ ਇਹ ਅੱਗ ਜੋ ਅੱਜ ਕਿਸੇ ਹੋਰ ਦੇ ਘਰ ਲੱਗੀ ਹੋਈ ਹੈ, ਕੱਲ ਨੂੰ ਸਾਡੇ ਆਪਣੇ ਘਰ ਵੀ ਪਹੁੰਚ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਨਸ਼ੇੜੀ ਕਹਿ ਕੇ ਬੁਲਾਉਣਾ ਗਲਤ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀ ਮੰਗ ਗੁਰਪ੍ਰਸ਼ਾਦ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੂੰ ਉੱਤਮ ਗਤੀਵਿਧੀਆਂ ਲਈ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਜ਼ਿਲ੍ਹਾ ਵਿਵਹਾਰ ਪਰਿਵਰਤਨ ਕੁਆਰਡੀਨੇਟਰ ਮੰਗ ਗੁਰਪ੍ਰਸ਼ਾਦ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਰੁਚੀ ਰੱਖਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਅਨੁਸ਼ਾਸਨਿਕ ਜੀਵਨ ਜਿਊਣ ਦੀ ਪ੍ਰੇਰਨਾ ਮਿਲਦੀ ਹੈ। ਨੌਜਵਾਨ ਪੀੜੀ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਕਰਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਓ ਸੈਂਟਰਾਂ ਵਿੱਚ ਭਰਤੀ ਕਰਵਾਉਣਾ ਚਾਹੀਦਾ ਹੈ ਤਾਂ ਹੀ ਨਸ਼ੇ ਦੀ ਲਾਹਨਤ ਦੂਰ ਹੋ ਸਕਦੀ ਹੈ। ਉਨ੍ਹਾਂ ਵੀ ਦੱਸਿਆ ਕਿ ਨਸ਼ਾ ਇਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ ਅਤੇ ਜ਼ਿਲ੍ਹੇ ਅੰਦਰ ਸੱਤ ਓਟ ਸੈਂਟਰ ਚੱਲ ਰਿਹਾ ਹੈ, ਜਿੱਥੇ ਨਸ਼ਾ ਰੋਗੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਕੌਸਲਰਾਂ ਵਲੋਂ ਕੌਂਸਲਿੰਗ ਵੀ ਕੀਤੀ ਜਾਂਦੀ ਹੈ।ਮਾਸਟਰ ਸੁਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਮੁਫਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਇਹ ਵੀ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਵੀ ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾ ਸਕਣ। ਬਲਾਕ ਐਕਸਟੈਂਸ਼ਨ ਐਜੂਕੈਟਰ ਹਰਪ੍ਰੀਤ ਸਿੰਘ ਨੇ ਸਮੂਹ ਸਟਾਫ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਸਾਰੇ ਮਿਲ ਕੇ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਪੋ-ਅਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਅਤੇ ਅਨੇਕਾਂ ਨੌਜਵਾਨਾਂ ਦੀ ਨਸ਼ੇ ਦੀ ਮਾੜੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਗਿਆ ਹੈ। ਜ਼ਿਲ੍ਹਾ ਨਿਗਰਾਨੀ ਅਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ ਉੱਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਉੱਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਵਿਅਕਤੀ ਦੇ ਸਰੀਰ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਸੰਧੂ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਦੀ ਲਾਹਣਤ ਉੱਤੇ ਸੱਟ ਮਾਰਦਾ ਇਕ ਨਾਟਕ ਵੀ ਪੇਸ਼ ਕੀਤਾ, ਜਿਸ ਵਿਚ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਨਸ਼ਿਆਂ ਵਿਰੁੱਧ ਬਣਾਏ ਗਏ ਚਾਰਟ ਵੀ ਲੋਕਾਂ ਸਾਹਮਣੇ ਪੇਸ਼ ਕੀਤੇ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਹਰਕਿਰਤ ਸਿੰਘ, ਵਿਕਾਸ ਵਿਰਦੀ, ਨਿਰਮਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ, ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰ, ਆਸ਼ਾ ਫੈਸੀਲੀਟੇਟਰਜ਼, ਆਸ਼ਾ ਵਰਕਰਜ਼ ਹਾਜ਼ਰ ਸਨ।
ਫੋਟੋ ਕੈਪਸ਼ਨ : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਸੰਤੋਸ਼ ਵਿਰਦੀ ਅਤੇ ਡਾ. ਬਲਵਿੰਦਰ ਸਿੰਘ ਸਹਾਇਕ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ