ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸ. ਹਰਦੇਵ ਸਿੰਘ ਕਾਹਮਾ ਸਰਬਸੰਮਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ
ਸ. ਹਰਦੇਵ ਸਿੰਘ ਕਾਹਮਾ ਸਰਬਸੰਮਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ

ਬੰਗਾ : 8 ਫਰਵਰੀ :-
ਸਮਾਜ ਸੇਵਕ ਸ. ਹਰਦੇਵ ਸਿੰਘ ਕਾਹਮਾ ਨੂੰ ਮਾਨਵਤਾ ਸੇਵਾ ਨੂੰ ਸਮਰਪਿਤ ਭਾਰਤ ਦੀ  ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰਬੰਧਕ ਕਮੇਟੀ ਦਾ ਦੂਜੀ ਵਾਰ ਪ੍ਰਧਾਨ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਇਹ ਜਾਣਕਾਰੀ ਟਰੱਸਟ ਦੇ  ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਪ੍ਰਦਾਨ ਕੀਤੀ । ਸ. ਢਾਹਾਂ ਨੇ ਦੱਸਿਆ ਕਿ ਅੱਜ ਸਵੇਰੇ ਟਰੱਸਟ ਦੇ ਮੁੱਖ ਦਫਤਰ ਸਰਦਾਰਨੀ ਰਤਨ ਕੌਰ ਢਿੱਲੋਂ ਹਾਲ, ਢਾਹਾਂ ਕਲੇਰਾਂ ਵਿਖੇ ਸਮੂਹ ਟਰੱਸਟ ਮੈਂਬਰਾਂ ਦੀ ਜਰਨਲ ਬਾਡੀ ਦੀ ਮੀਟਿੰਗ ਹੋਈ। ਜਿਸ ਵਿਦੇਸ਼ਾਂ ਵਿੱਚ ਵੱਸਦੇ ਟਰੱਸਟ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਵਰਚੂਅਲ ਆਨ ਲਾਈਨ ਭਾਗ ਗਿਆ । ਇਸ ਮੌਕੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਲ 2021-2024 ਦੀ ਟਰੱਸਟ ਪ੍ਰਬੰਧਕ ਕਮੇਟੀ ਦਾ ਸਰਬਸੰਮਤੀ ਨਾਲ ਸ. ਹਰਦੇਵ ਸਿੰਘ ਕਾਹਮਾ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਮੀਟਿੰਗ਼ ਵਿਚ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਨਵੇਂ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੂੰ ਸਾਲ 2021-2024 ਦੀ ਨਵੀਂ ਟਰੱਸਟ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਦੇ ਅਧਿਕਾਰ ਵੀ ਪ੍ਰਦਾਨ ਕੀਤੇ । ਇਸ ਮੌਕੇ ਸ. ਕਾਹਮਾ ਵੱਲੋਂ ਸਮੂਹ ਟਰੱਸਟ ਮੈਂਬਰਾਂ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਲ 2021-2024 ਲਈ ਸ. ਬਰਜਿੰਦਰ ਸਿੰਘ ਢਾਹਾਂ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਨੂੰ ਜੂਨੀਅਰ ਮੀਤ ਪ੍ਰਧਾਨ, ਸ ਕੁਲਵਿੰਦਰ ਸਿੰਘ ਢਾਹਾਂ ਨੂੰ ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਨੂੰ ਕੈਸ਼ੀਅਰ ਕਮ ਚੇਅਰਮੈਨ ਫਾਈਨਾਂਸ ਬਣਾਇਆ ਹੈ। ਸ. ਕਾਹਮਾ ਨੇ ਸ. ਨਰਿੰਦਰ ਸਿੰਘ ਫਿਰੋਜ਼ਪੁਰ, ਸ. ਦਰਸ਼ਨ ਸਿੰਘ ਮਾਹਿਲ, ਬੀਬੀ ਬਲਵਿੰਦਰ ਕੌਰ ਕਲਸੀ ਅਤੇ ਸ ਜਗਜੀਤ ਸਿੰਘ ਸੋਢੀ ਨੂੰ ਟਰੱਸਟ ਦਾ ਪ੍ਰਬੰਧਕ ਮੈਂਬਰ ਬਣਾਇਆ ਗਿਆ ਹੈ।
         ਇਸ ਜਰਨਲ ਬਾਡੀ ਮੀਟਿੰਗ ਵਿਚ ਨਵੇਂ ਚੁਣੇ ਟਰੱਸਟ ਅਹੁਦੇਦਾਰਾਂ ਤੋਂ ਇਲਾਵਾ ਸ. ਸੁਰਿੰਦਰਪਾਲ ਸਿੰਘ ਥੰਮਣਵਾਲ, ਡਾ. ਤੇਜਪਾਲ ਸਿੰਘ ਢਿੱਲੋਂ ਯੂ ਐਸ ਏ, ਸ. ਅਜਮੇਰ ਸਿੰਘ ਮਾਨ ਕੈਨੇਡਾ, ਸ. ਭਗਵੰਤ ਸਿੰਘ ਢਾਹਾਂ, ਸ ਅਮਰੀਕ ਸਿੰਘ ਕੋਟ ਕਲਾਂ ਨੇ ਸ਼ਮੂਲੀਅਤ ਕੀਤੀ ।
ਫੋਟੋ ਕੈਪਸ਼ਨ :-  ਸ. ਹਰਦੇਵ ਸਿੰਘ ਕਾਹਮਾ ਨੂੰ ਸਰਬਸੰਮਤੀ ਨਾਲ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਦੂਜੀ ਵਾਰ ਪ੍ਰਧਾਨ ਬਣਾਏ ਜਾਣ ਮੌਕੇ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਟਰੱਸਟ ਮੈਂਬਰ ਅਤੇ ਅਹੁਦੇਦਾਰ