ਨਵਾਂਸ਼ਹਿਰ, 4 ਫਰਵਰੀ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ 'ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ 'ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 3 ਅਪ੍ਰੈਲ 2021 ਤੱਕ ਲਾਗੂ ਰਹੇਗੀ। ਉਨਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।