ਨਵਾਂਸ਼ਹਿਰ, : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ 1 ਫਰਵਰੀ 2021 ਤੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਸਿਨੇਮਾ ਹਾਲ, ਥਿਏਟਰਾਂ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲਾਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਦਿਆਂ ਖੋਲਣ ਦੀ ਆਗਿਆ ਦਿੱਤੀ ਹੈ ਜਦਕਿ ਅੰਦਰੂਨੀ ਅਤੇ ਬਾਹਰੀ ਸਮਾਜਿਕ/ਧਾਰਮਿਕ/ਖੇਡ/ਮਨੋਰੰਜਨ/ਵਿੱਦਿਅਕ/ਸੱਭਿਆਚਾਰਕ ਇਕੱਠਾਂ ਵਾਸਤੇ ਕ੍ਰਮਵਾਰ 200 ਅਤੇ 500 ਵਿਅਕਤੀਆਂ ਦੀ ਸ਼ਰਤ ਲਾਗੂ ਰਹੇਗੀ। ਇਸ ਦੌਰਾਨ ਕੋਵਿਡ-19 ਸਬੰਧੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ, ਜਿਨਾਂ ਵਿਚ ਇਕ-ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟ੍ਰਾਂਸਪੋਰਟ ਵਿਚ ਭੀੜ ਨੂੰ ਨਿਯਮਤ ਕਰਨਾ ਸ਼ਾਮਲ ਹੈ। ਇਸੇ ਤਰਾਂ ਕੋਵਿਡ ਨੇਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।