ਅਲਾਚੌਰ ਵਾਸੀਆਂ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ


ਨਵਾਂਸ਼ਹਿਰ 15 ਫਰਵਰੀ (ਬਿਊਰੋ) ਬੀਤੀ ਰਾਤ ਪਿੰਡ ਅਲਾਚੌਰ ਵਾਸੀਆਂ ਵਲੋਂ ਪੁਲਵਾਮਾ ਦੇ ਸ਼ਹੀਦ ਸੈਨਿਕਾਂ ਨੂੰ ਅਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਘੋਲ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਮੋਮਬੱਤੀ ਮਾਰਚ ਕਰਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮਾਰਚ ਵਿਚ ਔਰਤਾਂ ਅਤੇ ਬੱਚਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਪਿੰਡ ਦੇ ਸਰਪੰਚ ਸ਼ੰਗਾਰਾ ਸਿੰਘ, ਮਨਜੀਤ ਕੌਰ, ਗੁਰਨਾਮ ਸਿੰਘ ਅਤੇ ਜਤਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਭਾਵੇਂ ਸ਼ਹੀਦ ਸੈਨਿਕ ਹੋਣ ਜਾਂ ਕਿਸਾਨ।ਕਿਸਾਨ ਦਿੱਲੀ ਦੀਆਂ ਹੱਦਾਂ ਉੱਤੇ ਮੋਦੀ ਸਰਕਾਰ ਨਾਲ ਸੰਘਰਸ਼ ਲੜ੍ਹ ਰਹੇ ਹਨ ਕਿਸਾਨਾਂ ਦੇ ਪੁੱਤ ਸਰਹੱਦਾਂ ਉੱਤੇ ਦੇਸ਼ ਦੀ ਸੁਰੱਖਿਆ ਦੀ ਲੜਾਈ ਲੜ ਰਹੇ ਹਨ ਪਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਮੰਤਰੀ ਅੰਦੋਲਨ ਕਰ ਰਹੇ ਅੰਨਦਾਤਾ ਨੂੰ ਮਖੌਲ ਕਰ ਰਹੇ ਹਨ। ਇਸ ਮੌਕੇ ਰਵਿੰਦਰ ਕੌਰ, ਤ੍ਰਿਪਤਾ ਰਾਣੀ, ਪਰਮਜੀਤ ਕੌਰ ਅਤੇ ਮਹਿੰਦਰ ਕੌਰ ਆਗੂ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।