ਨਵਾਂਸ਼ਹਿਰ 25 ਫਰਵਰੀ (ਬਿਊਰੋ) "ਨਸ਼ਾ ਮੁਕਤ ਭਾਰਤ ਅਭਿਆਨ " ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਦੀ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਹਰਪ੍ਰੀਤ ਸਿੰਘ ਕੌਂਸਲਰ (ਨਸ਼ਾ ਛੁਡਾਊ) ਨੇ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕੀਤਾ। ਨਸ਼ਿਆਂ ਦੇ ਖਾਤਮੇ ਲਈ ਆਰੰਭੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸਾਨੂੰ ਸਭ ਨੂੰ ਅੱਗੇ ਆ ਕੇ ਨਸ਼ੇ ਦੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ। ਉਹਨਾਂ ਬੱਚਿਆਂ ਨੂੰ ਨਸ਼ਾ ਰਹਿਤ ਜੀਵਨ ਬਤੀਤ ਕਰਨ ਹਿੱਤ ਆਪਣੀ ਪੜਾਈ ਮਨ ਲਾ ਕੇ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਸਮਾਗਮ ਵਿੱਚ ਹੈਲਥ ਇੰਸਪੈਕਟਰ ਰਵੀਇੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਲਾਲ ਨੇ ਸਮੂਹ ਸਟਾਫ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਸਾਰੇ ਮਿਲ ਕੇ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਪੋ-ਅਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ । ਉਹਨਾਂ ਨੇ ਸਿਹਤ ਵਿਭਾਗ ਤੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਐਨ ਐਨ ਐਮ ਰਾਜਵਿੰਦਰ ਕੌਰ ਲੰਗੜੋਆ, ਹਰਿੰਦਰ ਸਿੰਘ, ਸੁਮੀਤ ਸੋਢੀ, ਕਮਲਜੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਪੂਜਾ ਸ਼ਰਮਾ, ਮੇਨਕਾ ਰਾਣੀ , ਜਸਵਿੰਦਰ ਕੌਰ, ਸਕੂਲ ਸਟਾਫ ਮੈਂਬਰ, ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।
ਇਸ ਮੌਕੇ ਐਨ ਐਨ ਐਮ ਰਾਜਵਿੰਦਰ ਕੌਰ ਲੰਗੜੋਆ, ਹਰਿੰਦਰ ਸਿੰਘ, ਸੁਮੀਤ ਸੋਢੀ, ਕਮਲਜੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਪੂਜਾ ਸ਼ਰਮਾ, ਮੇਨਕਾ ਰਾਣੀ , ਜਸਵਿੰਦਰ ਕੌਰ, ਸਕੂਲ ਸਟਾਫ ਮੈਂਬਰ, ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।