ਨਵਾਂਸ਼ਹਿਰ, 16 ਫਰਵਰੀ :(ਬਿਊਰੋ) ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਉਨਾਂ 'ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੀਆਂ ਮਾਰਕੀਟ ਕਮੇਟੀਆਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਕਾਰਡ ਬਣਾਏ ਜਾ ਰਹੇ ਹਨ। ਉਨਾਂ ਕਿਸਾਨ ਨੂੰ ਅਪੀਲ ਕੀਤੀ ਕਿ ਜਿਨਾਂ ਕਿਸਾਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਆਪਣੇ ਜੇ ਫਾਰਮ ਜਾਂ ਗੰਨਾ ਪਰਚੀ ਸਬੰਧੀ ਫਾਰਮ ਜ਼ਿਲੇ ਦੀਆਂ ਮਾਰਕੀਟ ਕਮੇਟੀਆਂ ਵਿਚ ਜਮਾਂ ਕਰਵਾਏ ਸਨ, ਉਹ ਕਿਸਾਨ ਸਬੰਧਤ ਮਾਰਕੀਟ ਕਮੇਟੀਆਂ ਵਿਖੇ ਪਹੁੰਚ ਕੇ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜੋ ਕਿਸਾਨ/ਪਰਿਵਾਰਕ ਮੈਂਬਰ ਆਉਣਗੇ, ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਿਰਧਾਰਤ ਸੂਚੀਬੱਧ ਕੀਤੇ ਗਏ ਵੱਖ-ਵੱਖ ਹਸਪਤਾਲਾਂ ਵਿਚੋਂ ਪੰਜ ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸੁਵਿਧਾ ਲੈ ਸਕਦੇ ਹਨ।
ਫੋਟੋ : -ਸਵਰਨ ਸਿੰਘ, ਜ਼ਿਲਾ ਮੰਡੀ ਅਫ਼ਸਰ।