ਚੜ੍ਹਦੀਕਲਾ ਟਾਈਮ ਟੀ.ਵੀ. ਦੇ ਮੈਨੇਜਿੰਗ ਡਾਇਰੈਕਟਰ ਸਤਬੀਰ ਸਿੰਘ ਦਰਦੀ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ 'ਤੇ ਜਗਜੀਤ ਸਿੰਘ ਦਰਦੀ ਨਾਲ ਦੁੱਖ ਸਾਂਝਾ ਕੀਤਾ
-ਪ੍ਰਨੀਤ ਕੌਰ, ਬ੍ਰਹਮ ਮਹਿੰਦਰਾ, ਧਰਮਸੋਤ, ਵਿਜੈ ਇੰਦਰ ਸਿੰਗਲਾ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਜਗਜੀਤ ਸਿੰਘ ਦਰਦੀ ਨਾਲ ਦੁੱਖ ਦਾ ਪ੍ਰਗਟਾਵਾ

ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ ਦੇ ਅੰਤਿਮ ਸਸਕਾਰ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਮ੍ਰਿਤਕ ਦੇਹ 'ਤੇ ਫੁੱਲ ਮਾਲਾ ਰਖਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।

ਫੋਟੋ ਕੈਪਸ਼ਨ:- ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ ਦੇ ਅੰਤਿਮ ਸਸਕਾਰ ਮੌਕੇ ਮ੍ਰਿਤਕ ਦੇਹ 'ਤੇ ਫੁੱਲ ਮਾਲਾ ਰਖਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
ਫੋਟੋ ਕੈਪਸ਼ਨ- ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ ਦੇ ਅੰਤਿਮ ਸਸਕਾਰ ਮੌਕੇ ਮ੍ਰਿਤਕ ਦੇਹ 'ਤੇ ਫੁੱਲ ਮਾਲਾ ਰਖਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।

ਫੋਟੋ  ਕੈਪਸ਼ਨ- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ ਦੇ ਦੇਹਾਂਤ 'ਤੇ ਸ. ਜਗਜੀਤ ਸਿੰਘ ਦਰਦੀ ਨਾਲ ਦੁੱਖ ਸਾਂਝਾ ਕਰਦੇ ਹੋਏ।
ਪਟਿਆਲਾ 16 ਫਰਵਰੀ: (ਬਿਊਰੋ) ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਦੇ ਸਪੁੱਤਰ ਸਤਬੀਰ ਸਿੰਘ ਦਰਦੀ, ਜਿਨ੍ਹਾਂ ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦੇ ਇੱਥੇ ਬੀਰ ਜੀ ਸਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਵਿਦਾਈ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮ੍ਰਿਤਕ ਦੇਹ ਉਪਰ ਫੁੱਲ ਮਾਲਾ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਮ੍ਰਿਤਕ ਦੇਹ 'ਤੇ ਦੋਸ਼ਾਲਾ ਭੇਟ ਕੀਤਾ ਅਤੇ ਫੁੱਲ ਮਾਲਾ ਰੱਖੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰਕੇ ਸ. ਜਗਜੀਤ ਸਿੰਘ ਦਰਦੀ ਨਾਲ ਦੁੱਖ ਵੰਡਾਇਆ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ. ਜਗਜੀਤ ਸਿੰਘ ਦਰਦੀ ਦੇ ਘਰ ਜਾ ਕੇ ਦਰਦੀ ਪਰਿਵਾਰ ਨਾਲ ਦੁੱਖ ਵੰਡਾਇਆ।
       ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ (42 ਸਾਲ) ਆਪਣੀ ਸੁਪਤਨੀ, ਇੱਕ ਬੇਟਾ ਤੇ ਇੱਕ ਬੇਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਏਕਬੀਰ ਸਿੰਘ ਅਤੇ ਪਿਤਾ ਸ. ਜਗਜੀਤ ਸਿੰਘ ਦਰਦੀ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਸ. ਸਤਬੀਰ ਸਿੰਘ ਦਰਦੀ ਦਾ ਅੰਗੀਠਾ ਸੰਭਾਲੇ ਜਾਣ ਦੀ ਰਸਮ ਮਿਤੀ 17 ਫਰਵਰੀ ਨੂੰ ਸਵੇਰੇ 9 ਵਜੇ ਅਤੇ ਅੰਤਿਮ ਅਰਦਾਸ ਮਿਤੀ 20 ਫਰਵਰੀ, ਸ਼ਨੀਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਹੀ ਨੌਵੀਂ ਵਿਖੇ ਹੋਵੇਗੀ। ਅੰਤਿਮ ਸਸਕਾਰ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਇੰਪਰੂਵਮੈਂਟ ਟਰਸਟ ਚੇਅਰਮੈਨ ਸੰਤ ਬਾਂਗਾ, ਚੇਅਰਮੈਨ ਮੁਲਾਜਮ ਭਲਾਈ ਬੋਰਡ ਹਰੀ ਸਿੰਘ ਟੌਹੜਾ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ ਮਲਹੋਤਰਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ ਸ਼ਰਮਾ, ਸੰਸਦ ਮੈਂਬਰ ਦੇ ਨਿਜੀ ਸਕੱਤਰ ਬਲਵਿੰਦਰ ਸਿੰਘ ਨੇ ਵੀ ਰੀਥਾਂ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਜਦੋਂ ਕਿ ਮੁੱਖ ਮੰਤਰੀ ਸਲਾਹਕਾਰ ਸ. ਭਰਤ ਇੰਦਰ ਸਿੰਘ ਚਾਹਲ ਦੀ ਤਰਫ਼ੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਨੇ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਦੀ ਤਰਫ਼ੋਂ ਲੋਕ ਸੰਪਰਕ ਵਿਭਾਗ ਦੇ ਸੰਯੁਕਤ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੇ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ ਦੀ ਤਰਫ਼ੋਂ ਸੰਯੁਕਤ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਡਾਇਰੈਕਟਰ ਲੋਕ ਸੰਪਰਕ ਸ੍ਰੀਮਤੀ ਅਨਿੰਦਿਤਾ ਮਿੱਤਰਾ ਦੀ ਤਰਫ਼ੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਰਵੀ ਇੰਦਰ ਸਿੰਘ ਮੱਕੜ ਨੇ ਰੀਥਾਂ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਬੁੱਢਾ ਦਲ ਨਿਹੰਗ ਸਿੰਘ ਜਥੇਬੰਦੀ ਦੇ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਪ੍ਰੀਤਮ ਸਿੰਘ, ਭਾਈ ਬਲਜਿੰਦਰ ਸਿੰਘ ਪਰਵਾਨਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸੁਰਜੀਤ ਸਿੰਘ ਕੋਹਲੀ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸਤਬੀਰ ਸਿੰਘ ਖੱਟੜਾ, ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ, ਭਾਜਪਾ ਵੱਲੋਂ ਸੁਬਾਈ ਬੁਲਾਰਾ ਭੁਪੇਸ਼ ਅਗਰਵਾਲ, ਗੁਰਤੇਜ ਸਿੰਘ ਢਿੱਲੋਂ, ਹਰਿੰਦਰ ਕੋਹਲੀ, ਆਮ ਆਦਮੀ ਪਾਰਟੀ ਵੱਲੋਂ ਕੁੰਦਨ ਗੋਗੀਆ, ਜਸਬੀਰ ਗਾਂਧੀ, ਸੰਦੀਪ ਬੰਧੂ, ਮਨਜੀਤ ਸਿੰਘ ਲਾਲੀ ਸਿੱਧੂ, ਕੌਂਸਲਰ ਹਰਵਿੰਦਰ ਸਿੰਘ ਨਿਪੀ, ਪਟਿਆਲਾ ਮੀਡੀਆ ਕਲੱਬ ਵੱਲੋਂ ਚੇਅਰਮੈਨ ਰਵੇਲ ਸਿੰਘ ਭਿੰਡਰ, ਸਕੱਤਰ ਪਰਮੀਤ ਸਿੰਘ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਪਰਮਜੀਤ ਸਿੰਘ ਪਰਵਾਨਾ, ਚਿਰੰਜੀਵ ਜੋਸ਼ੀ ਨੇ ਵੀ ਰੀਥਾਂ ਰੱਖੀਆਂ। ਇਸ ਤੋਂ ਇਲਾਵਾ ਸੰਸਦ ਮੈਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੰਡੀ ਬੋਰਡ ਚੇਅਰਮੈਨ ਲਾਲ ਸਿੰਘ, ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਸਰਨਾ, ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਮਨਜੀਤ ਸਿੰਘ ਜੀ ਕੇ, ਅਵਤਾਰ ਸਿੰਘ ਹਿਤ, ਬੀਬੀ ਰਣਜੀਤ ਕੌਰ, ਪਰਮਜੀਤ ਸਿੰਘ ਖੁਰਾਣਾ, ਅਮਰਜੀਤ ਸਿੰਘ ਐਮ ਡੀ ਸਾਹਿਲ ਫੈਸਨ ਬਾਜ਼ਾਰ, ਰਘਬੀਰ ਸਿੰਘ ਜੌੜਾ, ਰਾਜਿੰਦਰ ਸਿੰਘ ਚੱਡਾ, ਵਿਕਰਮਜੀਤ ਸਿੰਘ ਸਾਹਨੀ, ਮਹੰਤ ਕਰਮਜੀਤ ਸਿੰਘ, ਕੁਲਦੀਪ ਸਿੰਘ ਭੋਗਲ, ਸੰਤ ਅਮ੍ਰਿਤਪਾਲ ਸਿੰਘ ਟਿਕਾਣਾ ਸਾਹਿਬ ਦਿੱਲੀ ਨੇ ਵੀ ਸ. ਜਗਜੀਤ ਸਿੰਘ ਦਰਦੀ ਨਾਲ ਫੋਨ ਕਰਕੇ ਦੁੱਖ ਵੰਡਾਇਆ। ਇਸ ਸ. ਸਤਬੀਰ ਸਿੰਘ ਦਰਦੀ ਦੇ ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਪਟਿਆਲਾ ਸਮੇਤ ਹੋਰਨਾਂ ਸ਼ਹਿਰਾਂ ਤੋਂ ਪੱਤਰਕਾਰ, ਸਿਆਸੀ, ਸਮਾਜਿਕ, ਧਾਰਮਿਕ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਦਰਦੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਫੋਟੋ 3 ਕੈਪਸ਼ਨ- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਸਤਬੀਰ ਸਿੰਘ ਦਰਦੀ ਦੇ ਦੇਹਾਂਤ 'ਤੇ ਸ. ਜਗਜੀਤ ਸਿੰਘ ਦਰਦੀ ਨਾਲ ਦੁੱਖ ਸਾਂਝਾ ਕਰਦੇ ਹੋਏ।