ਨਵਾਂਸ਼ਹਿਰ, 10 ਫਰਵਰੀ : (ਬਿਊਰੋ) ਡੇਅਰੀ ਵਿਕਾਸ ਵਿਭਾਗ ਵੱਲੋਂ ਬਲਾਕ ਔੜ ਦੇ ਪਿੰਡ ਗੜੀ ਫ਼ਤਿਹ ਖਾਂ ਆਤਮਾ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਕਰੀਬ 80 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਜੀਤ ਸਿੰਘ ਸੰਘਾ ਨੇ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਤਰਾਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਸਾਫ਼-ਸੁਥਰਾ ਦੁੱਧ ਪੈਦਾ ਕਰਨ ਅਤੇ ਦੁੱਧ ਦੇ ਮੰਡੀਕਰਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਇਲਾਵਾ ਪਿੰਡ ਲੰਗੇਰੀ ਦੇ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਨੇ ਆਰਗੈਨਿਕ ਖੇਤੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡੇਅਰੀ ਵਿਕਾਸ ਇੰਸਪੈਕਟਰ ਰਾਮ ਸ਼ਰਨ ਅਤੇ ਡੇਅਰੀ ਫੀਲਡ ਸਹਾਇਕ ਆਸ਼ੂਤੋਸ਼ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਤਰਾਂ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਕੌਰ ਨੇ ਐਸ. ਸੀ. ਐਸ. ਪੀ ਸਕੀਮ ਬਾਰੇ ਚਾਨਣਾ ਪਾਇਆ। ਇਸ ਮੌਕੇ ਪਿੰਡ ਦੀ ਸਰਪੰਚ ਅਮਰਜੀਵ ਕੌਰ, ਸਰਪੰਚ ਰਜਨੀ ਰਾਣੀ, ਪੰਚ ਰਘਵੀਰ ਸਿੰਘ ਅਤੇ ਸੰਦੀਪ ਕੁਮਾਰ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਅਜਿਹੇ ਹੋਰ ਵਿਭਾਗੀ ਕੈਂਪ ਲਗਾਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਕੈਪਸ਼ਨ :- ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਗੜੀ ਫ਼ਤਿਹ ਖਾਂ ਵਿਖੇ ਲਗਾਏ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦਾ ਦਿ੍ਰਸ਼।