ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ
ਨਵਾਂਸ਼ਹਿਰ, 12 ਫਰਵਰੀ:-(ਬਿਊਰੋ) ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ ਤੇ ਲਗਾਤਾਰ ਅੱਗੇ ਵਧ ਰਿਹਾ ਹੈ। ਅਜਿਹੇ ਚ ਵਿਕਾਸ ਦੀ ਰਫਤਾਰ ਨੂੰ ਜਾਰੀ ਰੱਖਣ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਦੇਣੀ ਚਾਹੀਦੀ ਹੈ, ਤਾਂ ਜੋ ਖੇਤਰ ਚ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਾਪਤ ਹੋ ਸਕਣ। ਇੱਥੇ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਲਈ ਫੰਡਾਂ ਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਥੇ ਹੀ ਖੇਤੀ ਕਾਨੂੰਨ ਨੂੰ ਲੈ ਕੇ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ। ਉਨ੍ਹਾਂ ਕਿਹਾ ਕਿ ਕਿਸਾਨ 70 ਤੋਂ ਵੱਧ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਉਪਰ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਰੇਂਗ ਰਹੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਧਾਇਕ ਅੰਗਦ ਸਿੰਘ, ਚਮਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹਰਮੇਸ਼ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਕਮਲਜੀਤ ਕੌਰ, ਸੰਤੋਸ਼ ਰਾਣੀ ਵੀ ਮੌਜੂਦ ਰਹੇ।