ਪਟਿਆਲਾ, 1 ਫਰਵਰੀ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400ਵੇਂ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ 'ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕੀਤਾ। ਇਸ ਨੂੰ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵੱਲੋਂ ਦੁਆਰਾ ਤਿਆਰ ਕੀਤਾ ਗਿਆ ਹੈ। ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ, ਉਨ੍ਹਾਂ ਦੇ ਜਨਮ ਤੋਂ ਲੈ ਕੇ ਸਹੀਦੀ ਤੱਕ ਦੇ ਪਵਿੱਤਰ ਗੁਰੂਦੁਆਰਿਆਂ ਜਿਵੇਂ ਗੁਰੂ ਕਾ ਮਹਿਲ (ਅੰਮ੍ਰਿਤਸਰ), ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮ੍ਰਿਤਸਰ), ਗੁਰੂ ਕੇ ਮਹਿਲ (ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦੁਆਰਾ ਰਕਾਬ ਗੰਜ ਸਾਹਿਬ (ਦਿੱਲੀ), ਬਿਬਾਨਗੜ੍ਹ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੀਆਂ ਰੰਗੀਨ ਤਸਵੀਰਾਂ ਹਨ। ਪ੍ਰੋ. ਐਸ.ਐਸ. ਮਰਵਾਹਾ ਨੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਦੇ ਇਸ ਸਾਰਥਕ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਿਸ਼ਚਤ ਤੌਰ 'ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖਤਾ ਦੇ ਅੰਦਰ ਸ਼ਾਂਤੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਵਿੱਚ ਫੈਲਾਉਣ ਲਈ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜੀ ਸਮੁੱਚੀ ਮਨੁੱਖਤਾ ਲਈ ਦਿਲਚਸਪੀ ਵਾਲੀ ਹੋਵੇਗੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਸਮੇਤ ਹਰਜੀਤ ਸੋਹੀ, ਫੋਟੋ ਆਰਟਿਸਟ ਟੀ.ਪੀ.ਐਸ. ਸੰਧੂ ਵੀ ਹਾਜ਼ਰ ਸਨ।
ਪੀ.ਪੀ.ਸੀ.ਬੀ. ਦੇ ਚੇਅਰਮੈਨ ਵੱਲੋਂ 'ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ' ਨੂੰ ਦਰਸਾਉਂਦੀ ਦਸਤਾਵੇਜੀ ਅਤੇ ਕੈਲੰਡਰ ਜਾਰੀ

Posted by
NawanshahrTimes.Com