ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਵੋਟਰ ਜ਼ਰੂਰ ਕਰਨ ਆਪਣੀ ਵੋਟ ਦਾ ਪ੍ਰਯੋਗ : ਅਪਨੀਤ ਰਿਆਤ

ਵੋਟਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ 'ਚ ਕਰ ਸਕਦੇ ਹਨ ਵੋਟਿੰਗ
ਹੁਸ਼ਿਆਰਪੁਰ, 13 ਫਰਵਰੀ: (ਬਿਊਰੋ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਐਤਵਾਰ 14 ਫਰਵਰੀ ਨੂੰ ਜ਼ਿਲ੍ਹੇ ਵਿੱਚ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ, ਹਰਿਆਣਾ, ਸ਼ਾਮਚੁਰਾਸੀ, ਉੜਮੁੜ ਟਾਂਡਾ, ਗੜ੍ਹਸ਼ੰਕਰ ਅਤੇ ਨਗਰ ਪੰਚਾਇਤ ਮਾਹਿਲਪੁਰ ਤੇ ਤਲਵਾੜਾ ਵਿੱਚ ਵੋਟਿੰਗ ਹੋਵੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਵੋਟਾਂ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਸਾਰੇ ਵੋਟਰ ਇਕ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਬਿਨ੍ਹਾਂ ਡਰ ਅਤੇ ਲਾਲਚ ਵੋਟਾਂ ਪਾਉਣ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਤੋਂ ਇਲਾਵਾ ਜ਼ਿਲ੍ਹੇ ਦੇ 9 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਅੱਜ 223 ਪੋÇਲੰਗ ਪਾਰਟੀਆਂ ਆਪਣੇ-ਆਪਣੇ ਬੂਥਾਂ ਲਈ ਰਵਾਨਾ ਹੋ ਗਈਆਂ ਹਨ, ਜਿਸ ਵਿੱਚ 107 ਪੋÇਲੰਗ ਪਾਰਟੀਆਂ ਨਗਰ ਨਿਗਮ ਹੁਸ਼ਿਆਰਪੁਰ ਲਈ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 142 ਵਾਰਡਾਂ ਲਈ 222647 ਵੋਟਰ ਆਪਣੀ ਵੋਟ ਪਾਉਣ ਦੇ ਅਧਿਕਾਰ ਦਾ ਪ੍ਰਯੋਗ ਕਰਨਗੇ। ਉਨ੍ਹਾਂ ਪੋÇਲੰਗ ਪਾਰਟੀਆਂ ਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਵੋਟ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿੱਚ ਕੁਲ 600 ਉਮੀਦਵਾਰਾਂ ਵਲੋਂ ਚੋਣ ਲੜੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਿੱਚ ਕੁੱਲ 128253 ਵੋਟਰ ਹਨ, ਜਿਨ੍ਹਾਂ ਵਿੱਚ 66128 ਮਰਦ, 62119 ਮਹਿਲਾ ਅਤੇ 6 ਟ੍ਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਮੁਕੇਰੀਆਂ ਨਗਰ ਕੌਂਸਲ ਵਿੱਚ 23927 ਵੋਟਰ ਹਨ, ਜਿਨ੍ਹਾਂ ਵਿੱਚ 12223 ਮਰਦ, 11703 ਮਹਿਲਾ ਅਤੇ 1 ਟ੍ਰਾਂਸਜੈਂਡਰ ਵੋਟਰ ਹਨ। ਨਗਰ ਕੌਂਸਲ ਗੜ੍ਹਦੀਵਾਲਾ ਵਿੱਚ ਕੁੱਲ 6130 ਵੋਟਰ ਹਨ, ਜਿਨ੍ਹਾਂ ਵਿੱਚ 3033 ਮਰਦ, 3095 ਮਹਿਲਾ ਅਤੇ 2 ਟ੍ਰਾਂਸਜੈਂਡਰ ਵੋਟਰ ਹਨ।  ਹਰਿਆਣਾ ਨਗਰ ਕੌਂਸਲ ਵਿੱਚ ਕੁੱਲ 6680 ਵੋਟਰ ਹਨ, ਜਿਨ੍ਹਾਂ ਵਿੱਚ 3406 ਮਰਦ, 3273 ਮਹਿਲਾ ਅਤੇ 1 ਟ੍ਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਦਸੂਹਾ ਨਗਰ ਕੌਂਸਲ ਵਿੱਚ ਕੁੱਲ 20467 ਵੋਟਰ ਹਨ, ਜਿਨ੍ਹਾਂ ਵਿੱਚ 10498 ਮਰਦ ਅਤੇ 9969 ਮਹਿਲਾ, ਉੜਮੁੜ ਟਾਂਡਾ ਵਿੱਚ ਕੁਲ 18990 ਵੋਟਰ ਹਨ, ਜਿਨ੍ਹਾਂ ਵਿੱਚ 9629 ਮਰਦ ਅਤੇ 9361 ਮਹਿਲਾ, ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਕੁੱਲ 3224 ਵੋਟਰਾਂ ਹਨ ਜਿਨ੍ਹਾਂ ਵਿੱਚ 1635 ਪੁਰਸ਼ ਅਤੇ 1589 ਮਹਿਲਾ, ਨਗਰ ਕੌਂਸਲ ਗੜ੍ਹਸ਼ੰਕਰ ਵਿੱਚ ਕੁੱਲ 12604 ਵੋਟਰ ਹਨ, ਜਿਨ੍ਹਾਂ ਵਿੱਚ 6402 ਪੁਰਸ਼ ਅਤੇ 6202 ਮਹਿਲਾ, ਨਗਰ ਪੰਚਾਇਤ ਮਾਹਿਲਪੁਰ ਵਿੱਚ ਕੁੱਲ 1617 ਵੋਟਰ ਹਨ ਜਿਨ੍ਹਾਂ ਵਿੱਚ 803 ਮਰਦ ਅਤੇ 814 ਮਹਿਲਾ ਅਤੇ ਨਗਰ ਪੰਚਾਇਤ ਤਲਵਾੜਾ ਵਿੱਚ ਕੁੱਲ 755 ਵੋਟਰ ਹਨ ਜਿਨ੍ਹਾਂ ਵਿੱਚ 373 ਪੁਰਸ਼ ਅਤੇ 382 ਮਹਿਲਾ ਵੋਟਰ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ ਪੋÇਲੰਗ ਬੂਥਾਂ 'ਤੇ ਈ.ਵੀ.ਐਮ. ਮਸ਼ੀਨਾਂ ਰਾਹੀਂ ਵੋਟਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਵਿੱਚ 14 ਰਿਟਰਨਿੰਗ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ 50 ਵਾਰਡਾਂ ਲਈ 107 ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਮੁਕੇਰੀਆਂ ਦੇ 15 ਵਾਰਡਾਂ ਲਈ 25 ਪੋਲੰਗ ਬੂਥ, ਦਸੂਹਾ ਦੇ 15 ਵਾਰਡਾਂ ਲਈ 24 ਪੋÇਲੰਗ ਬੂਥ, ਗੜ੍ਹਦੀਵਾਲਾ ਦੇ 11 ਵਾਰਡਾਂ ਲਈ 11 ਪੋਲਿੰਗ ਬੂਥ, ਹਰਿਆਣਾ ਦੇ 11 ਵਾਰਡਾਂ ਲਈ 11 ਬੂਥ, ਸ਼ਾਮਚੁਰਾਸੀ ਦੇ 9 ਵਾਰਡਾਂ ਲਈ 9 ਪੋਲਿੰਗ ਬੂਥ, ਟਾਂਡਾ ਦੇ 15 ਵਾਰਡਾਂ ਲਈ 19 ਪੋਲਿੰਗ ਬੂਥ, ਗੜ੍ਹਸ਼ੰਕਰ ਦੇ 13 ਵਾਰਡਾਂ ਲਈ 14 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਮਾਹਿਲਪੁਰ ਦੇ 2 ਵਾਰਡਾਂ ਲਈ 2 ਪੋਲਿੰਗ ਬੂਥ ਅਤੇ ਤਲਵਾੜਾ ਦੇ 1 ਵਾਰਡ ਲਈ 1 ਪੋਲਿੰਗ ਬੂਥ ਬਣਾਇਆ ਗਿਆ ਹੈ।