ਨਵਾਂਸ਼ਹਿਰ : 23 ਫਰਵਰੀ (ਬਿਊਰੋ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵੱਲੋਂ ਜਥੇਬੰਦੀ ਦੀਆਂ 16ਵੀਆਂ ਚੋਣਾਂ ਲਈ ਐਲਾਨ ਕੀਤੇ ਲੋਕਤੰਤਰੀ ਚੋਣ ਪ੍ਰੋਗਰਾਮ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨਾਂ ਦੀ ਚੋਣ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵਿਧਾਨ ਅਨੁਸਾਰ ਚੋਣ ਕਰਵਾਉਣ ਲਈ ਨਿਯੁਕਤ ਕੀਤੇ ਗਏ ਜ਼ਿਲ੍ਹਾ ਰਿਟਰਨਿੰਗ ਅਫਸਰ ਦਵਿੰਦਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫਸਰ ਰਾਜਿੰਦਰ ਸਿੰਘ ਦੇਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਦੌੜਕਾ ਨੇ ਨਾਮਜ਼ਦਗੀ ਦਾਖਲ ਕੀਤੀ। ਬਲਾਕ ਪ੍ਰਧਾਨਗੀ ਲਈ ਬਲਾਕ ਨਵਾਂਸ਼ਹਿਰ ਤੋਂ ਮੈਡਮ ਕਿਰਨ ਬੰਗੜ ਅੰਗਰੇਜ਼ੀ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ, ਬਲਾਕ ਔੜ ਤੋਂ ਬਲਜੀਤ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਬੈਰਸੀਆਂ, ਬਲਾਕ ਬੰਗਾ ਤੋਂ ਹਰਪ੍ਰੀਤ ਸਿੰਘ ਈ.ਟੀ.ਟੀ. ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ, ਬਲਾਕ ਮੁਕੰਦਪੁਰ ਤੋਂ ਰਾਜੇਸ਼ ਕੁਮਾਰ ਰਹਿਪਾ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰ, ਬਲਾਕ ਬਲਾਚੌਰ -1 ਤੋਂ ਪਰਸ਼ੋਤਮ ਲਾਲ ਹਿੰਦੀ ਮਾਸਟਰ ਸਰਕਾਰੀ ਹਾਈ ਸਕੂਲ ਨਿੱਘੀ, ਬਲਾਕ ਬਲਾਚੌਰ -2 ਤੋਂ ਜਸਵੀਰ ਪਾਲ ਮੈਥ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਅਤੇ ਬਲਾਕ ਸੜੋਆ ਤੋਂ ਹਰਕੇਸ਼ ਲਾਲ ਪੰਜਾਬੀ ਮਾਸਟਰ ਸਰਕਾਰੀ ਹਾਈ ਸਕੂਲ ਪੋਜੇਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਬਾਅਦ ਜ਼ਿਲ੍ਹਾ ਪ੍ਰਧਾਨ ਸਮੇਤ ਸਾਰੇ ਬਲਾਕ ਪ੍ਰਧਾਨਾਂ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ।
ਕੁਲਦੀਪ ਸਿੰਘ ਦੌੜਕਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ

Posted by
NawanshahrTimes.Com