ਪੇਂਡੂ ਖੇਤਰਾਂ 'ਚ ਮਿਲੇਗੀ ਬਿਹਤਰ ਤੇ ਸੁਰੱਖਿਅਤ ਸਫ਼ਰ ਸਹੂਲਤ:- ਧਰਮਸੋਤ
ਪਟਿਆਲਾ ਜ਼ਿਲ੍ਹੇ 'ਚ ਬਿਨ੍ਹਾਂ ਕਿਸੇ ਸਿਫ਼ਾਰਸ਼ ਤੇ ਭ੍ਰਿਸ਼ਟਾਚਾਰ ਤੋਂ ਜਾਰੀ ਹੋਏ ਮਿਨੀ ਬੱਸਾਂ ਦੇ 27 ਪਰਮਿਟ, ਦੋ ਦਿਨਾਂ 'ਚ ਕੁਲ 134 ਪਰਮਿਟ ਹੋਣਗੇ ਜਾਰੀ
ਪਟਿਆਲਾ, 24 ਫਰਵਰੀ: (ਬਿਊਰੋ) ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੀਤਾ। ਸ. ਧਰਮਸੋਤ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪੇਂਡੂ ਨੌਜਵਾਨਾਂ ਦੀ ਭਲਾਈ ਲਈ ਪੰਜ ਹਾਈ-ਟੈਕ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਆਨਲਾਈਨ ਸਮਾਰੋਹ ਦੌਰਾਨ ਪਟਿਆਲਾ ਦੇ ਲਾਭਪਾਤਰੀਆਂ ਨੂੰ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਤਹਿਤ ਮਿਨੀ ਬੱਸਾਂ ਦੇ ਪਰਮਿਟ ਸੌਂਪਣ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 10 ਸਾਲਾਂ 'ਚ ਜਖ਼ਮੀ ਕੀਤੇ ਪੰਜਾਬ ਨੂੰ ਠੀਕ ਕੀਤਾ ਹੈ ਜਿਸ ਕਰਕੇ ਹੁਣ ਸਰਕਾਰੀ ਦਫ਼ਤਰਾਂ 'ਚ ਲੋਕਾਂ ਦੀ ਖੱਜਲ ਖੁਆਰੀ ਬੰਦ ਹੋਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਤਹਿਤ ਪਿੰਡਾਂ 'ਚ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤ ਪ੍ਰਦਾਨ ਕਰਨ ਲਈ ਅੱਜ ਰਾਜ 'ਚ 3000 ਮਿਨੀ ਬੱਸਾਂ ਦੇ ਪਰਮਿਟ ਵੰਡਣ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 134 ਪਰਮਿਟ ਦੋ ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ, ਜਿਨ੍ਹਾਂ 'ਚੋਂ 27 ਪਰਮਿਟ ਅੱਜ ਜਾਰੀ ਕੀਤੇ ਗਏ ਹਨ। ਇਨ੍ਹਾਂ 'ਚੋਂ ਪਟਿਆਲਾ ਵਿਖੇ 5, ਦੁਧਨ ਸਾਧਾਂ ਵਿਖੇ 2, ਰਾਜਪੁਰਾ ਵਿਖੇ 7, ਸਮਾਣਾ ਤੇ ਪਾਤੜਾਂ ਵਿਖੇ 3-3 ਅਤੇ ਨਾਭਾ ਵਿਖੇ 7 ਜਣਿਆਂ ਨੂੰ ਸੰਕੇਤਕ ਤੌਰ 'ਤੇ ਐਸ.ਡੀ.ਐਮ. ਦਫ਼ਤਰਾਂ ਵਿਖੇ ਕਰਵਾਏ ਗਏ ਸਮਾਗਮ ਮੌਕੇ ਪਰਮਿਟ ਸੌਂਪੇ ਗਏ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਆਪਣੀਆਂ ਸੇਵਾਵਾਂ ਪਾਰਦਰਸ਼ਤਾ ਨਾਲ ਪ੍ਰਦਾਨ ਕਰਦਿਆਂ ਲੋਕਾਂ ਨੂੰ ਆਰਸੀ ਤੇ ਡਰਾਇਵਿੰਗ ਲਾਇਸੈਂਸ ਆਨ ਲਾਇਨ ਜਾਰੀ ਕਰਕੇ ਘਰਾਂ ਤੱਕ ਪੁੱਜਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਬੱਚਿਆਂ ਤੇ ਔਰਤਾਂ ਨੂੰ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣ ਲਈ ਬੱਸਾਂ 'ਚ ਜੀ.ਪੀ.ਐਸ. ਉਪਕਰਨ ਅਤੇ ਐਮਰਜੈਂਸੀ ਬਟਨ ਲਗਵਾਉਣੇ ਲਾਜਮੀ ਕੀਤੇ ਹਨ। ਜਦਕਿ ਸੜਕਾਂ ਨੂੰ ਵੀ ਸਰੱਖਿਅਤ ਕਰਨ ਤੇ ਵਾਹਨਾਂ ਦਾ ਪ੍ਰਦੂਸ਼ਣ ਘਟਾਉਣ ਲਈ ਵੀ ਉਚੇਚੇ ਯਤਨ ਕੀਤੇ ਹਨ। ਇਸ ਦੌਰਾਨ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ 'ਤੇ ਸਤੁੰਸਟੀ ਦਾ ਇਜ਼ਹਾਰ ਕਰਦਿਆਂ ਪਟਿਆਲਾ ਵਾਸੀ ਡਾ. ਐਚ.ਐਸ. ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਟਰਾਂਸਪੋਰਟ ਵਿਭਾਗ ਦੇ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਜਦੋਂਕਿ ਮਿਨੀ ਬੱਸਾਂ ਦੇ ਰਸਮੀ ਤੌਰ 'ਤੇ ਪਰਮਿਟ ਹਾਸਲ ਕਰਨ ਵਾਲਿਆਂ ਹਿੰਮਤ ਸਿੰਘ, ਗੁਰਨੂਰ ਸਿੰਘ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਗਲਾ ਅਤੇ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਪਰਮਿਟ ਪਾਰਦਰਸ਼ੀ ਢੰਗ ਨਾਲ ਬਿਨ੍ਹਾਂ ਕਿਸੇ ਸਿਫਾਰਸ਼ ਤੋਂ ਮਿਲੇ ਹਨ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਸਮਾਗਮ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਯੂਥ ਕਾਂਗਰਸ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ, ਪੀ.ਆਰ.ਟੀ.ਸੀ. ਦੇ ਐਮ.ਡੀ. ਭੁਪਿੰਦਰ ਸਿੰਘ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਸਕੱਤਰ ਆਰ.ਟੀ.ਏ. ਪਰਮਜੀਤ ਸਿੰਘ, ਸੰਯੁਕਤ ਕਮਿਸ਼ਨਰ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਪਤਵੰਤੇ ਮੌਜੂਦ ਸਨ।
ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਕਰਵਾਏ ਸਮਾਗਮ 'ਚ ਲਾਭਪਾਤਰੀਆਂ ਨੂੰ ਬੱਸਾਂ ਦੇ ਪਰਮਿਟ ਦੇਣ ਦੇ ਦਸਤਾਵੇਜ ਸੌਂਪਦੇ ਹੋਏ।