ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਾਤਾਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਨਵਾਂਸ਼ਹਿਰ 21 ਫਰਵਰੀ (ਬਿਊਰੋ) ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂ ਅਤੇ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਬਕਾ ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਮੌਤ ਉੱਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਡੀ.ਐਲ.ਏ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਅਤੇ ਸੂਬਾ ਕਮੇਟੀ ਮੈਂਬਰ ਰੁਪਿੰਦਰਪਾਲ ਕੌਰ, ਡੀ.ਟੀ.ਐਫ ਦੇ ਸੂਬਾ ਸਕੱਤਰ ਮੁਕੇਸ਼ ਕੁਮਾਰ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਬੂਟਾ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਜਸਬੀਰ ਦੀਪ ਅਤੇ ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ ਸਤਪਾਲ ਸਲੋਹ ਨੇ ਦਾਤਾਰ ਸਿੰਘ ਦੀ ਬੇਵਕਤੀ ਮੌਤ ਨੂੰ ਕਿਸਾਨੀ ਘੋਲ ਅਤੇ ਜਮਹੂਰੀ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।