ਸਿੱਖਿਆਵਿਭਾਗ ਨੇ ਆਪਣੀਆਂ ਪ੍ਰਾਪਤੀਆਂ ਦੇ ਪ੍ਰਸਾਰ ਲਈ ਕੀਤੀ ਟੀਮ ਸੰਗਠਿਤ

ਪਟਿਆਲਾ 31 ਮਾਰਚ:   ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ 'ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਨਸੂਬੇ ਨਾਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਹਰੇਕ ਜਿਲ੍ਹੇ 'ਚ ਟੀਮਾਂ ਦਾ ਸੰਗਠਨ ਕੀਤਾ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਦੀ ਅਗਵਾਈ 'ਚ ਜਿਲ੍ਹੇ ਦੇ ਹਰੇਕ ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲ 'ਚ ਮੀਡੀਆ ਇੰਚਾਰਜ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਵਨਿਯੁਕਤ ਸਕੂਲ ਮੀਡੀਆ ਇੰਚਾਰਜਾਂ ਦੀ ਸਿਖਲਾਈ ਵਰਕਸ਼ਾਪ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਲਗਾਈ ਗਈ। ਜਿਸ ਦੌਰਾਨ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਖਵਿੰਦਰ ਕੁਮਾਰ ਖੋਸਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ 'ਚ ਇਸ ਸਮੇਂ ਸਰਕਾਰੀ ਸਕੂਲ ਪੂਰੀ ਤਰ੍ਹਾਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ। ਇਨ੍ਹਾਂ ਸਕੂਲਾਂ 'ਚ ਸਥਾਪਤ ਹੋ ਚੁੱਕੀਆਂ ਆਧੁਨਿਕ ਸਹੂਲਤਾਂ ਤੇ ਸਰਗਰਮੀਆਂ ਦਾ ਪ੍ਰਚਾਰ ਕਰਨਾ ਸਮੇਂ ਦੀ ਮੰਗ ਹੈ। ਜਿਸ ਲਈ ਵਿਭਾਗ ਵੱਲੋਂ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਜਿੰਮੇਵਾਰੀ ਵਿਭਾਗ ਦੀਆਂ ਪ੍ਰਾਪਤੀਆਂ, ਸਹੂਲਤਾਂ ਤੇ ਸਰਗਰਮੀਆਂ ਦਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਪ੍ਰਚਾਰ ਕਰਨਾ ਹੈ। ਮੇਜ਼ਬਾਨ ਸਕੂਲ ਦੇ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਅਜੋਕੇ ਯੁੱਗ ਵਿੱਚ ਮੀਡੀਆ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ ਅਤੇ ਮੁਕਾਬਲੇਬਾਜ਼ੀ ਦੇ ਯੁੱਗ 'ਚ ਮੀਡੀਆ ਰਾਹੀਂ ਸਰਕਾਰੀ ਸਕੂਲਾਂ ਦਾ ਪ੍ਰਚਾਰ ਕਰਨ 'ਤੇ ਜ਼ੋਰ ਦਿੱਤਾ। ਇਸ ਮੌਕੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਪ੍ਰਚਾਰ ਕਰਨ ਬਾਰੇ ਸਕੂਲ ਮੀਡੀਆ ਇੰਚਾਰਜਾਂ ਨੂੰ ਵਿਸਥਾਰ 'ਚ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਫਲੈਕਸਾਂ, ਪੋਸਟਰਾਂ, ਪੈਫਲਿਟਾਂ ਤੇ ਸਪੀਕਰਾਂ ਰਾਹੀਂ ਵਿਭਾਗ ਦੇ ਪ੍ਰਚਾਰ ਦੀਆਂ ਤਰਕੀਬਾਂ ਵੀ ਦੱਸੀਆਂ। ਜਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਾਂ ਨੇ ਸੋਸ਼ਲ ਮੀਡੀਆ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ ਨੂੰ ਪ੍ਰਚਾਰਨ ਦੀਆਂ ਤਰਕੀਬਾਂ ਦੱਸੀਆਂ।ਤਸਵੀਰ:- ਡਿਪਟੀ ਡੀ.ਈ.ਓ. (ਸੈ.ਸਿੱ.) ਸੁਖਵਿੰਦਰ ਕੁਮਾਰ ਖੋਸਲਾ ਸਕੂਲ ਮੀਡੀਆ ਇੰਚਾਰਜਾਂ ਨੂੰ ਸੰਬੋਧਨ ਕਰਦੇ ਹੋਏ।

ਪਟਿਆਲਾ ਇੰਡਸਟਰੀ ਐਸੋਸੀਏਸ਼ਨ ਵੱਲੋਂ ਕੋਵਿਡ ਤੋਂ ਬਚਾਅ ਲਈ ਵੈਕਸੀਨ ਬਾਰੇ ਵੈਬੀਨਾਰ

ਪਟਿਆਲਾ, 31 ਮਾਰਚ: (ਬਿਊਰੋ) ਪਦਮ ਸ੍ਰੀ ਡਾ. ਖੁਸ਼ਦੇਵਾ ਸਿੰਘ ਟੀ.ਬੀ. ਹਸਪਤਾਲ ਪਟਿਆਲਾ ਦੇ ਪ੍ਰੋਫੈਸਰ ਤੇ ਮੁਖੀ ਡਾ. ਵਿਸ਼ਾਲ ਚੋਪੜਾ ਨੇ ਪਟਿਆਲਾ ਇੰਡਸਟਰੀਜ ਐਸੋਸੀਏਸ਼ਨ ਵੱਲੋਂ ਕੋਵਿਡ ਤੋਂ ਬਚਾਅ ਲਈ ਵੈਕਸੀਨ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਕਰਵਾਏ ਗਏ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਵੈਬੀਨਾਰ ਮੌਕੇ ਸਾਰੀਆਂ ਉਦਯੋਗਿਕ ਇਕਾਈਆਂ 'ਚ ਕੋਵਿਡ ਤੋਂ ਬਚਾਅ ਲਈ ਜਰੂਰੀ ਇਹਤਿਆਤ ਵਰਤਣ 'ਤੇ ਜੋਰ ਦਿੱਤਾ ਗਿਆ।
ਡਾ. ਵਿਸ਼ਾਲ ਚੋਪੜਾ ਨੇ ਇਸ ਦੌਰਾਨ ਕੋਵਿਡ ਟੀਕਾਕਰਨ ਸਬੰਧੀਂ ਇੰਡਸਟਰੀਜ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ਼ੰਕਿਆਂ ਦੀ ਨਵਿਰਤੀ ਕੀਤੀ। ਪੀਆਈਏ ਦੇ ਸੀਨੀਅਰ ਮੈਂਬਰ ਨਕੇਸ਼ ਗੁਪਤਾ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਉਦਯੋਗਿਕ ਇਕਾਈਆਂ ਨਾਲ ਸਬੰਧਤ ਵਿਅਕਤੀਆਂ ਦੀ ਸਿਹਤ ਸਬੰਧੀਂ ਉਠਾਏ ਗਏ ਨੁਕਤਿਆਂ ਦਾ ਜਵਾਬ ਦਿੰਦਿਆਂ ਡਾ. ਵਿਸ਼ਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਕੇਵਲ ਮਾਸਕ ਪਾ ਕੇ, ਢੁਕਵੀਂ ਸਮਾਜਿਕ ਦੂਰੀ ਰੱਖਦੇ ਹੋਏ ਆਪਣੇ ਹੱਥ ਵਾਰ-ਵਾਰ ਧੋਕੇ ਜਾਂ ਸੈਨੇਟਾਈਜ ਕਰਕੇ ਹੀ ਸੰਭਵ ਹੈ।
ਪੀਆਈਏ ਦੇ ਪ੍ਰਧਾਨ ਪੀ.ਆਰ. ਮੰਗਲਾ ਨੇ ਭਰੋਸਾ ਦਿੱਤਾ ਕਿ ਉਹ ਜਿੱਥੇ ਵੈਕਸੀਨੇਸ਼ਨ ਕਰਵਾਉਣਗੇ ਉਥੇ ਹੀ ਆਪਣੀਆਂ ਉਦਯੋਗਿ ਇਕਾਈਆਂ ਦੇ ਕਰਮਚਾਰੀਆਂ ਨੂੰ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਲਈ ਪ੍ਰੇਰਤ ਕਰਨਗੇ। ਵਿਕਰਮ ਗੋਇਲ ਨੇ ਸਾਰੇ ਯੂਨਿਟਾਂ ਦੇ ਫੋਰਮੈਨਾਂ ਤੇ ਹੋਰ ਕਾਮਿਆਂ ਦਾ ਟੀਕਾਰਕਨ ਕਰਵਾਉਣ ਦਾ ਸੁਝਾਅ ਦਿਤਾ, ਜਿਸ ਨੂੰ ਤੁਰੰਤ ਪ੍ਰਵਾਨ ਕਰ ਲਿਆ ਗਿਆ। ਖ਼ਜ਼ਾਨਚੀ ਯਸ਼ ਮੋਹਿੰਦਰ ਨੇ ਇਨ੍ਹਾਂ ਸੁਝਾਵਾਂ ਦਾ ਸਵਾਗਤ ਕੀਤਾ। ਸੀਨੀਅਰ ਮੈਂਬਰ ਰਾਜੇਸ਼ ਸਿੰਗਲਾ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਉਠਾਏ ਗਏ ਕਦਮਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਜਨਰਲ ਸਕੱਤਰ ਜੈ ਨਾਰਾਇਣ ਗੋਇਲ ਨੇ ਸਾਰੇ ਮੈਂਬਰਾਂ ਤੇ ਡਾ. ਵਿਸ਼ਾਲ ਚੋਪੜਾ ਦਾ ਧੰਨਵਾਦ ਕੀਤਾ।
ਫੋਟੋ ਕੈਪਸ਼ਨ- ਕੋਵਿਡ ਤੋਂ ਬਚਾਅ ਅਤੇ ਟੀਕਾਕਰਨ ਸਬੰਧੀਂ ਵੈਬੀਨਾਰ 'ਚ ਸ਼ਿਰਕਤ ਕਰਦੇ ਹੋਏ ਪਟਿਆਲਾ ਇੰਡਸਟਰੀਜ ਐਸੋਸੀਏਸ਼ਨ ਦੇ ਨੁਮਾਇੰਦੇ।

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਦੇ ਡਰਾਇਵਰ ਪਾਲ ਸਿੰਘ 31 ਸਾਲ 8 ਮਹੀਨੇ ਦੀ ਸੇਵਾ ਬਾਅਦ ਸੇਵਾ ਨਵਿਰਤ

ਸੇਵਾ ਮੁਕਤੀ ਮੌਕੇ ਪਾਲ ਸਿੰਘ ਨੂੰ ਨਿੱਘੀ ਵਿਦਾਇਗੀ
ਪਟਿਆਲਾ, 31 ਮਾਰਚ:- ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਦਫ਼ਤਰ ਦੇ ਡਰਾਇਵਰ ਸ. ਪਾਲ ਸਿੰਘ ਅੱਜ 31 ਸਾਲ 8 ਮਹੀਨੇ ਦੀ ਸ਼ਾਨਦਾਰ ਸੇਵਾ ਮਗਰੋਂ ਸੇਵਾ ਮੁਕਤ ਹੋ ਗਏ। ਉਨ੍ਹਾਂ ਦੀ ਸੇਵਾ ਨਵਿਰਤੀ ਮੌਕੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਰਵੀ ਇੰਦਰ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ. ਪਾਲ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਪਾਲ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਹਰਵਿੰਦਰ ਕੌਰ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਇਸ਼ਵਿੰਦਰ ਸਿੰਘ ਗਰੇਵਾਲ ਅਤੇ ਸ. ਰਵੀ ਇੰਦਰ ਸਿੰਘ ਨੇ ਸ. ਪਾਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇੱਕ ਕਰਮਸ਼ੀਲ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵਚਨਬੱਧ ਕਰਮਚਾਰੀ ਦੱਸਿਆ। ਉਨ੍ਹਾਂ ਨੇ ਸ. ਪਾਲ ਸਿੰਘ ਦੀ ਸੇਵਾ ਮੁਕਤੀ ਮਗਰੋਂ ਚੰਗੀ ਸਿਹਤ ਅਤੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਸ. ਪਾਲ ਸਿੰਘ ਨੇ ਇਸ ਮੌਕੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਏ.ਪੀ.ਆਰ.ਓ. ਸ. ਜਸਤਰਨ ਸਿੰਘ, ਸ. ਹਰਦੀਪ ਸਿੰਘ, ਸੀਨੀਅਰ ਸਹਾਇਕ ਸ੍ਰੀਮਤੀ ਸਰਬਜੀਤ ਕੌਰ, ਜੂਨੀਅਰ ਸਹਾਇਕ ਸ੍ਰੀ ਬਲਜਿੰਦਰ ਸਿੰਘ, ਕਲਰਕ ਬਲਜਿੰਦਰ ਕੌਰ, ਕਲਾਕਾਰ ਸ੍ਰੀ ਕਰਮ ਸਿੰਘ, ਸ੍ਰੀਮਤੀ ਰਸ਼ਮੀ ਜੁਨੇਜਾ, ਸ੍ਰੀ ਟਿੰਕੂ, ਸ੍ਰੀ ਰਜਿੰਦਰ ਕੁਮਾਰ, ਸ੍ਰੀ ਰਮੇਸ਼ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਫੋਟੋ ਕੈਪਸ਼ਨ- ਡੀ.ਪੀ.ਆਰ.ਓ. ਪਟਿਆਲਾ ਦਫ਼ਤਰ ਦੇ ਡਰਾਇਵਰ ਸ. ਪਾਲ ਸਿੰਘ ਦੀ ਸੇਵਾ ਮੁਕਤੀ ਮੌਕੇ ਸਨਮਾਨਤ ਕਰਦੇ ਹੋਏ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਰਵੀਇੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ।




ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਪਬਲਿਕ ਡੀਲਿੰਗ ਬਹਾਲ-ਰੁਪਿੰਦਰ ਕੌਰ

16 ਮਈ ਤੱਕ ਰੀਨਿਊ ਕਰਵਾਏ ਜਾ ਸਕਦੇ ਹਨ ਐਕਸ-10 ਕਾਰਡ
ਨਵਾਂਸ਼ਹਿਰ, 31 ਮਾਰਚ :  (ਬਿਊਰੋ) ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਪਬਲਿਕ ਡੀਲਿੰਗ ਬਹਾਲ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਿਹੜੇ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਹੋਣ ਵਾਲੇ ਸਨ, ਉਨਾਂ ਨੂੰ 16 ਮਈ 2021 ਤੱਕ ਰੀਨਿਊ ਕਰਵਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਮਾਰਚ 2020 ਤੋਂ ਸਰਕਾਰ ਵੱਲੋਂ ਲਾਕਡਾਊਨ ਐਲਾਨ ਦਿੱਤਾ ਗਿਆ ਸੀ ਅਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਸੀ। ਉਨਾਂ ਦੱਸਿਆ ਕਿ ਇਸ ਕਾਰਨ ਬੇਰੋਜ਼ਗਾਰ ਪ੍ਰਾਰਥੀ ਨਾ ਤਾਂ ਆਪਣਾ ਐਕਸ-10 ਕਾਰਡ ਰੀਨਿਊ ਕਰਵਾ ਸਕਦੇ ਅਤੇ ਨਾ ਹੀ ਨਵੇਂ ਕਾਰਡ ਦੀ ਰਜਿਸਟ੍ਰੇਸ਼ਨ ਹੋ ਸਕੀ। ਉਨਾਂ ਦੱਸਿਆ ਕਿ ਹੁਣ ਵਿਭਾਗ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਪਬਲਿਕ ਡੀਲਿੰਗ ਸੌ ਫੀਸਦੀ ਬਹਾਲ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਸ ਦੌਰਾਨ ਪ੍ਰਾਰਥੀਆਂ ਵੱਲੋਂ ਕੋਵਿਡ-19 ਨਾਲ ਸਬੰਧਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।  
ਕੈਪਸ਼ਨ :--ਰੁਪਿੰਦਰ ਕੌਰ, ਜ਼ਿਲਾ ਰੋਜ਼ਗਾਰ ਅਫ਼ਸਰ।  

ਇਫਟੂ ਵਲੋਂ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ

ਨਵਾਂਸ਼ਹਿਰ ਵਿਚ ਕੀਤਾ ਜਾਵੇਗਾ ਕਾਲੇ ਝੰਡਿਆਂ ਨਾਲ ਮੁਜਾਹਰਾ
ਨਵਾਂਸ਼ਹਿਰ 31 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼(ਇਫਟੂ)ਦੀ ਕੌਮੀ ਕਮੇਟੀ ਦੇ ਸੱਦੇ ਉੱਤੇ  ਮੋਦੀ ਸਰਕਾਰ ਵੱਲੋਂ ਪਹਿਲੀ ਅਪ੍ਰੈਲ 2021 ਤੋਂ ਲਾਗੂ ਕੀਤੇ ਜਾ ਰਹੇ ਮਜਦੂਰ ਵਿਰੋਧੀ ਚਾਰ ਕਿਰਤ ਕੋਡਜ਼,12ਘੰਟੇ ਦੀ ਕੀਤੀ ਜਾ ਰਹੀ ਦਿਹਾੜੀ, ਜਨਤਕ ਖੇਤਰ ਦੇ ਅਦਾਰੇ ਏਅਰ ਇੰਡੀਆ, ਰੇਲਵੇ, ਕੋਲੇ ਦੀਆਂ ਖਾਨਾ, ਬੈਂਕ ਅਤੇ ਹੋਰ ਜਾਇਦਾਦਾਂ ਨਿਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ ਪੰਜਾਬ ਭਰ ਵਿਚ 1ਅਪ੍ਰੈਲ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ।ਇੱਥੇ ਯੂਨੀਅਨ ਦੀ ਜਿਲਾ ਕਮੇਟੀ ਦੀ ਹੋਈ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾਈ ਸਕੱਤਰ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ 11ਵਜੇ ਤੋਂ 12ਵਜੇ ਤੱਕ ਬੱਸ ਅੱਡਾ ਨਵਾਂਸ਼ਹਿਰ ਵਿਖੇ ਰੈਲੀ ਕਰਨ ਉਪ੍ਰੰਤ ਸ਼ਹਿਰ ਵਿਚ ਕਾਲੇ ਝੰਡਿਆਂ ਨਾਲ ਸ਼ਹਿਰ ਵਿਚ ਮੋਦੀ ਸਰਕਾਰ ਵਿਰੁੱਧ ਮੁਜਾਹਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਮੋਦੀ ਸਰਕਾਰ ਮਜਦੂਰ ਵਰਗ ਦੇ ਸੰਵਿਧਾਨਕ ਅਤੇ ਜਮਹੂਰੀ ਹੱਕ ਖੋਹ ਰਹੀ ਹੈ।ਸਦੀਆਂ ਤੱਕ ਸੰਘਰਸ਼ ਕਰਕੇ ਮਜਦੂਰ ਵਰਗ ਵਲੋਂ ਹਾਸਲ ਕੀਤੇ ਹੱਕਾਂ ਨੂੰ ਖੋਹ ਕੇ ਇਸਦੀ ਥਾਂ ਉੱਤੇ ਪੂੰਜੀਪਤੀਆਂ ਪੱਖੀ ਚਾਰ ਕਿਰਤ ਕੋਡ ਲਾਗੂ ਕਰ ਰਹੀ ਹੈ ਜਿਸ ਕਾਰਨ ਮਜਦੂਰਾਂ ਵਿਚ ਮੋਦੀ ਸਰਕਾਰ ਵਿਰੁੱਧ ਤਿੱਖਾ ਰੋਹ ਹੈ। ਇਸ ਮੌਕੇ ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਜਿਲਾ ਪ੍ਰਧਾਨ ਨਿਰਮਲ ਸਿੰਘ ਜੰਡੀ, ਅਮਰਨਾਥ,ਆਜਾਦ, ਭੱਠਾ ਵਰਕਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ,ਪ੍ਰਵਾਸੀ ਮਜਦੂਰ ਯੂਨੀਅਨ ਦੇ ਜਿਲਾ ਪ੍ਰਧਾਨ ਪ੍ਰਵੀਨ ਕੁਮਾਰ ਨਿਰਾਲਾ, ਰੇਹੜੀ ਵਰਕਰਜ਼ ਯੂਨੀਅਨ ਦੇ ਸਕੱਤਰ ਹਰੀ ਰਾਮ, ਪੇਂਡੂ ਮਜਦੂਰ ਯੂਨੀਅਨ ਦੇ ਆਗੂ ਸੁਰਿੰਦਰ ਮੀਰਪੁਰੀ ਵੀ ਮੌਜੂਦ ਸਨ।

ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਬਿਨਾਂ ਮਾਸਕ ਵਾਲੇ 649 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਨਵਾਂਸ਼ਹਿਰ, 30 ਮਾਰਚ :  (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 649 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 
ਕੈਪਸ਼ਨ : - ਬਿਨਾਂ ਮਾਸਕ ਵਾਲੇ ਵਿਅਕਤੀਆਂ ਦੀ ਸੈਂਪਲਿੰਗ ਕਰਵਾਉਂਦੇ ਹੋਏ ਚੌਕੀ ਇੰਚਾਰਜ ਜਾਡਲਾ ਏ. ਐਸ. ਆਈ ਬਿਕਰਮ ਸਿੰਘ। 

ਕੋਰੋਨਾ ਲੀਵ ਦਾ ਪੱਤਰ ਜਾਰੀ ਕਰਨ ਦੇ ਬਾਵਜੂਦ ਸਿੱਖਿਆ ਵਿਭਾਗ ਨੇ ਕੋਰੋਨਾ ਪੀੜਤ ਅਧਿਆਪਕਾਂ ਦੀਆਂ ਕੱਟੀਆਂ ਕਮਾਈ ਛੁੱਟੀਆਂ

ਨਵਾਂਸ਼ਹਿਰ 30 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਨੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ 30 ਦਿਨ ਦੀ ਕੁਆਰਨਟਾਈਨ ਲੀਵ ਲਈ ਜਾਰੀ ਕੀਤੇ ਪੱਤਰ ਨੂੰ ਸਿੱਖਿਆ ਵਿਭਾਗ ਵੱਲੋਂ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਉਨ੍ਹਾਂ ਮੁਲਾਜ਼ਮਾਂ ਜੋ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਦਫ਼ਤਰ ਨਾ ਜਾ ਸਕਣ ਜਾਂ ਉਨ੍ਹਾਂ ਦੀ ਰਿਹਾਇਸ਼ ਕੰਟੋਨਮੈਂਟ ਜ਼ੋਨ ਜਾਂ ਬਫਰ ਜ਼ੋਨ ਵਿਚ ਹੋਣ ਤੇ ਪੱਤਰ ਨੰ: 12/07/2020-4PP2/224 ਮਿਤੀ 04/05/2020 ਰਾਹੀਂ ਸਿਵਲ ਸਰਵਿਸਿਜ਼ ਰੂਲਜ਼ ਅਨੁਸਾਰ ਵੱਧ ਤੋਂ ਵੱਧ 30 ਦਿਨ ਦੀ ਕੁਆਰਨਟਾਈਨ ਲੀਵ ਦੇਣ, 30 ਦਿਨ ਦੀ ਕੁਆਰਨਟਾਈਨ ਲੀਵ ਤੋਂ ਬਾਅਦ ਵੀ ਜੇ ਮੁਲਾਜ਼ਮ ਡਿਊਟੀ ਤੇ ਹਾਜ਼ਰ ਹੋਣ ਦੇ ਸਮਰੱਥ ਨਾ ਹੋਵੇ ਤਾਂ ਉਸ ਨੂੰ ਆਮ ਛੁੱਟੀ ਦੇਣ ਦੀ ਵਿਵਸਥਾ ਕੀਤੀ ਗਈ ਹੈ।  ਪਰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਉਪਰੋਕਤ ਸਪੱਸ਼ਟ ਪੱਤਰ ਲਾਗੂ ਕਰਕੇ ਕੋਰੋਨਾ ਨਾਲ ਪੀੜਤ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ 30 ਦਿਨ ਦੀ ਕੁਆਰਨਟਾਈਨ ਲੀਵ ਦੇਣ ਦੀ ਬਜਾਏ ਉਨ੍ਹਾਂ ਦੀਆਂ ਕਮਾਈ ਛੁੱਟੀਆਂ ਕੱਟੀਆਂ ਜਾ ਰਹੀਆਂ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਇਸ ਤੇ ਇਤਰਾਜ਼ ਉਠਾਉਣ ਤੇ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ, ਪ੍ਰਸੋਨਲ ਵਿਭਾਗ, ਪੰਜਾਬ ਤੋਂ ਸਪੱਸ਼ਟੀਕਰਨ ਲੈਣ ਲਈ ਮੀਮੋ ਨੰ: ਡਿਪਟੀ ਐਸ.ਪੀ.ਡੀ/ ਪਲਾਨ/2020/328340 ਮਿਤੀ: 15-12-2020 ਰਾਹੀਂ ਬੇਨਤੀ ਕੀਤੀ ਗਈ ਹੈ ਕਿ "ਕੀ ਠੇਕਾ ਆਧਾਰ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਵੀ ਕੁਆਰਨਟਾਈਨ ਲੀਵ ਦਿੱਤੀ ਜਾਣੀ ਹੈ ਜੇ ਕਰ ਦਿੱਤੀ ਜਾਣੀ ਹੈ ਤਾਂ ਕੀ ਇਹ ਛੁੱਟੀ ਤਨਖਾਹ ਸਮੇਤ ਹੋਵੇਗੀ ਜਾਂ ਬਿਨਾ ਤਨਖਾਹ ਤੋਂ ਹੋਵੇਗੀ। ਨਾਲ ਹੀ ਸਪੱਸ਼ਟ ਕੀਤਾ ਜਾਵੇ ਕਿ ਕੀ ਜੇਕਰ ਕਿਸੇ ਕਰਮਚਾਰੀ ਦੇ ਘਰ ਵਿੱਚ ਕੋਈ ਪਰਿਵਾਰ ਦਾ ਮੈੰਬਰ ਕੋਵਿਡ ਟੈਸਟ ਕਰਨ ਤੇ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਕੀ ਇਹ ਛੁੱਟੀ ਉਸ ਨੂੰ ਵੀ ਦਿੱਤੀ ਜਾਣੀ ਹੈ ਜਾਂ ਨਹੀਂ।" ਪ੍ਰਸੋਨਲ ਵਿਭਾਗ ਦਾ ਉਪਰੋਕਤ ਪੱਤਰ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸਾਰੇ ਮੁਲਾਜ਼ਮਾਂ ਲਈ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਠੇਕਾ ਆਧਾਰਿਤ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੁਆਰਨਟਾਈਨ ਲੀਵ ਦੇਣ ਅਤੇ ਮੁਲਾਜ਼ਮ ਦੇ ਪਰਿਵਾਰ ਦੇ ਕਿਸੇ ਮੈਂਬਰ ਦੇ ਪਾਜ਼ੇਟਿਵ ਆਉਣ ਤੇ ਇਹ ਛੁੱਟੀ ਦੇਣ ਸਬੰਧੀ ਸਪੱਸ਼ਟੀਕਰਨ ਮੰਗਣਾ ਕੋਵਿਡ - 19 ਦੀ ਮਹਾਂਮਾਰੀ ਦੌਰਾਨ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਇਹ ਸਹੂਲਤ ਨਾ ਦੇਣ ਦੇ ਬਹਾਨੇ ਲਈ ਉਚਿੱਤ ਨਹੀਂ ਹੈ। ਕਿਉਂਕਿ ਕੋਰੋਨਾ ਪੀੜਤ ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਛੱਡ ਕੇ ਵੀ ਸਿੱਖਿਆ ਵਿਭਾਗ ਦੇ ਰੈਗੂਲਰ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਕੁਆਰਨਟਾਈਨ ਲੀਵ ਦੇਣ ਦੀ ਬਜਾਏ ਉਨ੍ਹਾਂ ਦੀਆਂ ਕਮਾਈ ਛੁੱਟੀਆਂ ਕੱਟੀਆਂ ਜਾ ਰਹੀਆਂ ਹਨ। ਜੀ.ਟੀ.ਯੂ ਦੇ ਪ੍ਰਧਾਨਗੀ ਮੰਡਲ ਨੇ ਕੋਰੋਨਾ ਮਹਾਂਵਾਰੀ ਦੌਰਾਨ ਕੁਆਰਨਟਾਈਨ ਲੀਵ ਸਮੇਤ ਬਣਦੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ।  ਮੀਟਿੰਗ ਵਿੱਚ ਮੰਗਲ ਟਾਂਡਾ, ਸੁਰਜੀਤ ਸਿੰਘ ਮੋਹਾਲੀ, ਕੁਲਦੀਪ ਪੁਰੋਵਾਲ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਬਲਵਿੰਦਰ ਭੁੱਟੋ, ਜੱਜਪਾਲ ਬਾਜੇ ਕੇ, ਸੰਦੀਪ ਰਾਜਪੁਰਾ, ਸੁੱਚਾ ਸਿੰਘ, ਨੀਰਜ ਯਾਦਵ ਆਦਿ ਸ਼ਾਮਲ ਸਨ।

ਛੇਵੀਂ, ਸੱਤਵੀਂ, ਨੌਵੀਂ, ਤੇ ਗਿਆਰ੍ਹਵੀਂ ਜਮਾਤਾਂ ਦਾ ਨਤੀਜਾ ਅੱਜ

ਨਵਾਂਸ਼ਹਿਰ 30 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਨਾਨ ਬੋਰਡ ਜਮਾਤਾਂ (ਛੇਵੀਂ, ਸੱਤਵੀਂ, ਨੌਵੀਂ, ਤੇ ਗਿਆਰ੍ਹਵੀਂ) ਦੇ ਵਿਦਿਆਰਥੀਆਂ ਦੀਆ ਸਲਾਨਾ ਪ੍ਰੀਖਿਆਵਾਂ ਦਾ ਨਤੀਜਾ ਅੱਜ ਕੱਢਿਆ ਜਾਵੇਗਾ। ਇਹ ਜਾਣਕਾਰੀ ਗੁਰਨਾਮ ਦਾਸ ਮਾਹੀ ਬੀ.ਐਮ. ਵੱਲੋਂ ਅੱਜ ਸ.ਸ.ਸ.ਸ. ਲੰਗੜੋਆ ਵਿਖੇ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ  ਉਕਤ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਆਧਾਰ ਤੇ ਐਲਾਨਿਆ ਜਾਣਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਹੜੇ ਬੱਚੇ ਵਿਦਿਆਰਥੀ ਪ੍ਰੀਖਿਆ ਨਹੀਂ ਦੇ ਸਕੇ ਉਨ੍ਹਾਂ ਦਾ ਪੇਸ (ਪੀ. ਏ.ਐਸ.) ਪ੍ਰੀਖਿਆ ਦੇ ਆਧਾਰ 'ਤੇ ਐਲਾਨਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਵੇਂ ਵਿੱਦਿਅਕ ਵਰ੍ਹੇ 2021-22 ਲਈ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲਾ ਵਧਾਉਣ ਦੀ ਗੱਲ ਤੇ ਜ਼ੋਰ ਦਿੱਤਾ। ਇਸ ਮੌਕੇ 'ਤੇ ਮੈਡਮ ਸਰੋਜ ਬਾਲਾ, ਪੂਜਾ ਸ਼ਰਮਾ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਕਮਲਜੀਤ ਕੌਰ, ਮੇਨਕਾ ਰਾਣੀ, ਹਰਿੰਦਰ ਸਿੰਘ, ਸਰਬਜੀਤ, ਦੇਸ ਰਾਜ, ਮਨਮੋਹਨ ਸਿੰਘ ਤੇ ਸਾਰਾ ਸਟਾਫ਼ ਹਾਜ਼ਰ ਸੀ।

ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲਾ ਵਾਸੀ-ਡਾ. ਸ਼ੇਨਾ ਅਗਰਵਾਲ


ਨਵਾਂਸ਼ਹਿਰ, 30 ਮਾਰਚ :(ਬਿਊਰੋ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਪੱਧਰੀ 'ਨਸ਼ਾ ਮੁਕਤ ਅਭਿਆਨ ਕਮੇਟੀ' ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲਾ ਵਾਸੀਆਂ ਨੂੰ ਅਪੀਲ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨਾਂ ਨੂੰ ਨਸ਼ਾ ਛੱਡਣ ਲਈ ਪ੍ਰਰਿਤ ਕਰਨ। ਉਨਾਂ ਕਿਹਾ ਕਿ ਜ਼ਿਲੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਦੇਸ਼ ਦੇ ਹਰ ਕੋਨੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਅਤੇ ਜਾਗਰੂਕਤਾ ਪ੍ਰੋਗਰਾਮ, ਜਿਵੇਂ ਡੈਪੋ, ਬਡੀ, ਮਿਸ਼ਨ ਰੈੱਡ ਸਕਾਈ ਆਦਿ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤਹਿਤ ਨਸ਼ੇ ਦੇ ਆਦੀ ਵਿਅਕਤੀ ਨੂੰ ਨਸ਼ੇ ਦੀ ਆਦਤ ਤੋਂ ਨਿਜ਼ਾਤ ਦਿਵਾਉਣ ਲਈ ਜ਼ਿਲੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਓਟ ਸੈਂਟਰਾਂ ਵਿਚ ਨਸ਼ੇ ਦੇ ਆਦੀ ਵਿਅਕਤੀ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਨਸ਼ੇ ਦੇ ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਉਨਾਂ ਕਿਹਾ ਕਿ ਸਭਨਾਂ ਦੇ ਯੋਗਦਾਨ ਅਤੇ ਸਹਿਯੋਗ ਨਾਲ ਹੀ ਜ਼ਿਲੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਗੁਰਪ੍ਰਸ਼ਾਦ ਸਿੰਘ, ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਗਾਈਡੈਂਸ ਕਾਊਂਸਲਰ ਬਲਦੀਸ਼ ਲਾਲ, ਏ. ਐਸ. ਆਈ ਹੁਸਨ ਲਾਲ, ਕੋਚ ਮਲਕੀਤ ਸਿੰਘ, ਜਤਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :- ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲਾ ਵਾਸੀਆਂ ਨੂੰ ਅਪੀਲ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਤੇ ਹੋਰ

ਕੋਵਿਡ-19 ਮਹਾਂਮਾਰੀ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ : ਡਾ. ਗੁਰਦੀਪ ਸਿੰਘ ਕਪੂਰ


- ਹੁਣ 53 ਸਥਾਨਾਂ 'ਤੇ ਕੀਤਾ ਜਾ ਰਿਹੈ ਕੋਵਿਡ-19 ਟੀਕਾਕਰਨ 
ਨਵਾਂਸ਼ਹਿਰ, 29 ਮਾਰਚ 2021: (ਬਿਊਰੋ) ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਡਾ. ਕਪੂਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਅੰਦਰ ਹੁਣ ਤੱਕ ਤਕਰੀਬਨ 16042 ਡੋਜਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਦੇ ਦਰ 'ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 53 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ, ਕੀਤੀਆਂ ਜਾਂਦੀਆਂ ਹਨ। ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ। ਟੀਕੇ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਦੋ ਕੋਵਿਡ-19 ਟੀਕਿਆਂ ਅਰਥਾਤ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ। ਜ਼ਿਲ੍ਹੇ ਵਿਚ 29 ਮਾਰਚ ਤੱਕ ਕੁੱਲ 16042 ਟੀਕੇ ਲਾਏ ਜਾ ਚੁੱਕੇ ਹਨ ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ 'selfregistration.cowin.gov.in' ਜਾਂ ਆਰੋਗਿਆ ਸੇਤੂ ਐਪ 'ਤੇ ਰਜਿਸਟਰ ਕਰ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। 

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਿੰਡ ਬਾਰਨ ਦੇ ਗੁਰਦੁਆਰਾ ਸਾਹਿਬ ਤੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਲਈ ਮਾਪਿਆਂ ਨੂੰ ਕੀਤੀ ਅਪੀਲ


ਸਿੱਖਿਆ ਸਕੱਤਰ ਵੱਲੋਂ ਕੀਤੀ ਗਈ ਪਹਿਲ ਕਦਮੀ ਨੇ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਰਿਆ ਨਵਾਂ ਉਤਸ਼ਾਹ

ਪਟਿਆਲਾ, 28 ਮਾਰਚ: (ਬਿਊਰੋ) ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਲਈ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲ ਮੁਹਿੰਮ ਨੂੰ ਹੋਰ ਤੇਜ਼ ਕਰਦਿਆ ਅੱਜ ਐਤਵਾਰ ਦੇ ਦਿਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਟਿਆਲਾ ਦੇ ਪਿੰਡ ਬਾਰਨ ਦੇ ਗੁਰਦੁਆਰਾ ਸਾਹਿਬ ਤੋਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਵਿਲੱਖਣ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆ ਬੱਚੇ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਿੱਤ ਨਵੀਆਂ ਪੈੜਾਂ ਦੀ ਸਿਰਜਣਾ ਕਰ ਰਹੇ ਹਨ,  ਜਿਥੇ ਹੁਣ ਬਹੁਤ ਵਧੀਆ ਇਮਾਰਤਾਂ, ਵਿਦਿਆਰਥੀਆਂ ਦੇ ਬੈਠਣ ਲਈ ਵਧੀਆ ਫਰਨੀਚਰ, ਵਿਦਿਆਰਥੀਆਂ ਨੂੰ ਪੜਾਉਣ ਲਈ ਨਵੀਨਤਮ ਸਿੱਖਿਆ ਵਿਧੀਆਂ, ਵਧੀਆ ਅਤੇ  ਤਜਰਬੇਕਾਰ ਸਟਾਫ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਥੇ ਹੀ ਅਧਿਆਪਕਾਂ ਵੱਲੋਂ ਵੱਧ ਤੋਂ ਵੱਧ ਬੱਚਿਆਂ ਤੱਕ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਮਿਲ ਰਹੀਆਂ ਸਹੂਲਤਾਂ ਸਬੰਧੀ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ ਬਹੁਤ ਵੱਡੇ ਪੱਧਰ 'ਤੇ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਅਧਿਆਪਕ ਘਰ ਘਰ ਜਾ ਕੇ ਪ੍ਰਚਾਰ ਕਰ ਰਹੇ ਹਨ, ਨੁੱਕੜ ਨਾਟਕ ਖੇਡੇ ਜਾ ਰਹੇ ਹਨ ਅਤੇ ਸੋਸ਼ਲ ਮੀਡੀਆ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਸਿੱਖਿਆ ਖੇਤਰ 'ਚ ਹੋਏ ਸੁਧਾਰ ਸਬੰਧੀ ਗੱਲਬਾਤ ਕੀਤੀ ਅਤੇ ਪਿੰਡ ਵਾਸੀਆਂ ਵੱਲੋਂ ਵੀ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ ਅਨਾਊਂਸਮੈਂਟ ਨੇ ਪੰਜਾਬ ਭਰ ਦੇ ਅਧਿਆਪਕਾਂ 'ਚ ਇੱਕ ਨਵਾਂ ਉਤਸ਼ਾਹ ਭਰਿਆ ਹੈ, ਜੋ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ 'ਚ ਸਹਾਈ ਹੋਵੇਗਾ।

ਹੁਣ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਦਿੱਤੀ ਜਾਏਗੀ ਕੋਵਿਡ-19 ਵੈਕਸੀਨ : ਡਾ ਗੁਰਦੀਪ ਸਿੰਘ ਕਪੂਰ

ਸਿਵਲ ਸਰਜਨ ਨੇ ਜ਼ਿਲ੍ਹੇ ਅੰਦਰ ਕੋਵਿਡ-19 ਕੇਸਾਂ ਦੀ ਗਿਣਤੀ ਵਧਣ 'ਤੇ ਲੋਕਾਂ ਨੂੰ ਕੀਤਾ ਸੁਚੇਤ
ਜ਼ਿਲਾ ਵਾਸੀ ਮਾਸਕ ਲਾਜ਼ਮੀ ਤੌਰ 'ਤੇ ਪਾ ਕੇ ਰੱਖਣ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ
ਨਵਾਂਸ਼ਹਿਰ, 28 ਮਾਰਚ 2021: ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਕੇਸਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਅਤੇ ਮਾਸਕ ਲਾਜ਼ਮੀ ਤੌਰ 'ਤੇ ਪਹਿਨਣ ਤੋਂ ਇਲਾਵਾ ਦੂਸਰੀਆਂ ਸਾਵਧਾਨੀਆਂ ਅਪਣਾਉਣ ਦੀ ਜਰੂਰਤ ਹੈ। ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ-19 ਕੇਸਾਂ ਅਤੇ ਮੌਤਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਇਸ ਲਈ ਜ਼ਰੂਰਤ ਹੈ ਕਿ ਅਸੀਂ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰੀਏ। ਡਾ ਕਪੂਰ ਨੇ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਨੇ ਮਾਸਕ ਦੀ ਵਰਤੋਂ ਬਿਲਕੁੱਲ ਤਿਆਗ ਦਿੱਤੀ ਹੈ, ਜੋ ਬਿਮਾਰੀ ਦੇ ਵਧਣ ਦਾ ਮੁੱਖ ਕਾਰਨ ਬਣ ਰਹੀ ਹੈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਪਹਿਲਾਂ ਸਿਹਤ ਵਿਭਾਗ ਨਾਲ ਸਹਿਯੋਗ ਕੀਤਾ ਸੀ ਤੇ ਜ਼ਿਲ੍ਹੇ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਇਆ ਸੀ, ਉਸੇ ਤਰ੍ਹਾਂ ਕੋਰੋਨਾ ਬਿਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਪੂਰਨ ਸਹਿਯੋਗ ਕਰਨ। ਮਾਸਕ ਲਾਜ਼ਮੀ ਤੌਰ ਉੱਤੇ ਪਹਿਨਿਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਤਾ ਜਾਵੇ। ਕੋਵਿਡ-19 ਟੀਕਾਕਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਹੁਣ 1 ਅਪ੍ਰੈਲ ਤੋਂ 45 ਸਾਲ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾਏਗੀ। ਇਸ ਤੋਂ ਪਹਿਲਾਂ 45 ਸਾਲ ਤੋਂ ਵਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਹੀ ਮੁਫ਼ਤ ਵੈਕਸੀਨ ਦਿੱਤੀ ਜਾਂਦੀ ਸੀ।

ਸੰਯੁਕਤ ਕਿਸਾਨ ਮੋਰਚਾ 'ਤੇ ਟਰੇਡ ਯੂਨੀਅਨਾਂ ਨੇ ਖੇਤੀ ਅਤੇ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਨਵਾਂਸ਼ਹਿਰ 28 ਮਾਰਚ (ਬਿਊਰੋ) ਅੱਜ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਨੇ ਸਥਾਨਕ ਚੰਡੀਗੜ੍ਹ ਚੌਂਕ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਦੀ ਕਾਪੀਆਂ ਸਾੜੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸੁਤੰਤਰ ਕੁਮਾਰ, ਕੁਲਦੀਪ ਸਿੰਘ ਸੁੱਜੋਂ, ਬਿੱਲਾ ਗੁੱਜਰ, ਸੁਰਿੰਦਰ ਮੀਰਪੁਰੀ,ਜਰਨੈਲ ਸਿੰਘ ਜਾਫਰ ਪੁਰ,ਮੁਕੰਦ ਲਾਲ, ਸਤਨਾਮ ਸੁੱਜੋਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਅਤੇ ਦੂਸਰੇ ਵਰਗ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ ਅਤੇ ਹਰ ਰੋਜ਼ ਮੋਦੀ ਸਰਕਾਰ ਦਾ ਜਾਬਰ ਅਤੇ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਰਿਹਾ ਹੈ। ਇਸ ਸੰਘਰਸ਼ ਪ੍ਰਤੀ ਸਰਕਾਰ ਵੱਲੋਂ ਅਪਣਾਏ ਰਵੱਈਏ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਸਿਰੇ ਦੀ ਲਾਪ੍ਰਵਾਹ ਸਰਕਾਰ ਹੈ ਜਿਸਨੂੰ ਲੋਕਾਂ ਦੀਆਂ ਭਾਵਨਾਵਾਂ ਦੀ ਕੋਈ ਪ੍ਰਵਾਹ ਨਹੀਂ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਰਤ ਕੋਡ ਮਜਦੂਰ ਵਰਗ ਦੇ ਹੱਕਾਂ ਉੱਤੇ ਡਾਕਾ ਮਾਰਨ ਲਈ ਲਿਆਂਦੇ ਗਏ ਹਨ। ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹਰ ਰੋਜ਼ ਵਾਧਾ ਕਰਕੇ ਤੇਲ ਕੰਪਨੀਆਂ ਨੂੰ ਮੋਟਾ ਲਾਭ ਦਿੱਤਾ ਜਾ ਰਿਹਾ ਹੈ ਇਸ ਲੁੱਟ ਵਿਚ ਪੰਜਾਬ ਦੀ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਦਾ ਪੂਰਾ ਸਾਥ ਦੇ ਰਹੀ ਹੈ। ਕਰੋਨਾ ਦਾ ਡਰ ਦੇਕੇ ਲੋਕਾਂ ਨੂੰ ਘਰੀਂ ਬੰਦ ਕਰਨ ਦੀਆਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਆਗੂਆਂ ਨੇ ਕਿਹਾ ਕਿ ਲੋਕ ਇਹਨਾਂ ਸਰਕਾਰਾਂ ਦੇ ਲੁੱਟ, ਜਬਰ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਸਰਕਾਰ ਨੂੰ ਇਹ ਲੋਕ ਵਿਰੋਧੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ।
ਕੈਪਸ਼ਨ:ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਵਰਕਰ।

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਪਿੰਡ ਚੱਕ ਮਿਸ਼ਰੀ ਖਾਂ ਵਿਚ ਨਜਾਇਜ ਡਿਸਟਿਲਰੀਆਂ ਫੜੀਆਂ

400000 ਐਮ.ਐਲ ਨਜਾਇਜ, ਸ਼ਰਾਬ, 116000 ਕਿੱਲੋ ਲਾਹਣ, 10 ਭੱਠੀਆ ਬ੍ਰਾਮਦ
ਅੰਮ੍ਰਿਤਸਰ : 27 ਮਾਰਚ (ਬਿਊਰੋ) ਸ਼੍ਰੀ ਧਰੁਵ ਦਹੀਆ ਆਈ.ਪੀ.ਐਸ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਵੱਲੋ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਮੁਹਿੰਮ ਚਲਾ ਕੇ ਨਸ਼ਿਆ ਦੇ ਸੋਦਾਗਰਾ ਤੇ ਸ਼ਿਕੰਜਾ ਕੱਸਣ ਲਈ ਹਦਾਇਤਾ ਜਾਰੀ ਕੀਤੀਆ ਗਈਆ ਹਨ। ਜਿਸ ਤਹਿਤ ਵਿਸ਼ੇਸ਼ ਟੀਮਾ ਤਿਆਰ ਕਰਕੇ ਵੱਡੇ ਪੱਧਰ ਤੇ ਆਪਰੇਸ਼ਨ ਚਲਾਏ ਜਾ ਰਹੇ ਹਨ। ਜੋ ਨਸ਼ਿਆ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਦੇ ਤਹਿਤ ਖਿਆਲਾ ਕਲਾਂ, ਲੱਖੂਵਾਲ, ਛਾਪਾ ਰਾਮ ਸਿੰਘ, ਕੋਟਲੀ ਸੱਕਾ ਅਤੇ ਜੱਸੋ ਨੰਗਲ ਅਤੇ ਵਿੱਚ ਸਰਚ ਆਪਰੇਂਸ਼ਨ ਕੀਤੇ ਗਏ ਜਿਨ੍ਹਾ ਵਿੱਚ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ, ਲਾਹਣ ਅਤੇ ਭੱਠੀਆ ਬ੍ਰਾਮਦ ਕੀਤੀਆ ਗਈਆ ਸਨ। ਜੋ ਏਸੇ ਲੜੀ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਚੱਕ ਮਿਸ਼ਰੀ ਖਾਂ ਵਿਖੇ ਇੱਕ ਸਰਚ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਜੋ ਗੁਪਤ ਸੂਚਨਾ ਮਿਲੀ ਸੀ ਕਿ ਚੱਕ ਮਿਸ਼ਰੀ ਖਾਂ ਵਿਖੇ ਵੱਡੇ ਪੱਧਰ ਤੇ ਨਜਾਇਜ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ। ਜਿਸ ਤੇ ਮੁਖਬਰ ਦੀ ਦੱਸੀ ਹੋਈ ਜਗ੍ਹਾ ਰੇਕੀ ਕੀਤੀ ਗਈ ਅਤੇ ਸ਼ੱਕੀ ਘਰਾ ਨੂੰ ਆਈਡੈਂਟੀਫਾਈ ਕੀਤਾ ਗਿਆ। ਜਿਸ ਤੋਂ ਬਾਅਦ ਮਿਤੀ 26.03.2021 ਸ਼੍ਰੀ ਧਰੁਵ ਦਹੀਆ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜੀ ਦੀ ਸੂਪਰਵਿਜਨ ਵਿੱਚ ਇੱਕ ਟੀਮ ਵੱਲੋ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ। ਜੋ 03 ਘੰਟੇ ਚੱਲੇ ਇਸ ਆਪਰੇਸ਼ਨ ਦੋਰਾਨ ਸ਼੍ਰੀ ਧਰੁਵ ਦਹੀਆ, ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜੀ ਦੁਆਰਾ ਖੁਦ ਸਰਚ ਪਾਰਟੀ ਦੀ ਮਦਦ ਨਾਲ ਸ਼ੱਕੀ ਘਰਾ ਦੀ ਚੈਕਿੰਗ ਕੀਤੀ ਗਈ ਅਤੇ ਇੱਕ ਬੇਹੱਦ ਵੱਡੇ ਨਜਾਇਜ ਸ਼ਰਾਬ ਦੇ ਰੈਕੇਟ ਨੂੰ ਉਜਾਗਰ ਕਰਦਿਆ ਮੌਕਾ ਤੋਂ ਬਲਵਿੰਦਰ ਸਿੰਘ ਪੁੱਤਰ ਰਾਜ ਸਿੰਘ, ਕਰਨੈਲ ਸਿੰਘ ਪੁੱਤਰ ਅਰਜਨ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀਆਨ ਚੱਕ ਮਿਸ਼ਰੀ ਖਾਂ ਨੂੰ ਗ੍ਰਿਫਤਾਰ ਕਰਦੇ ਹੋਏ ਮੌਕਾ ਤੋਂ ਹੇਠ ਲਿਖੀ ਰਿਕਵਰੀ ਕੀਤੀ ਗਈ: 400000 ਐਮ.ਐਲ ਨਜਾਇਜ ਸ਼ਰਾਬ, 116000 ਕਿੱਲੋ ਲਾਹਣ, 10 ਚਾਲੂ ਭੱਠੀਆ, 16 ਤਰਪਾਲਾ, ਵਾਟਰ ਟੈਂਕ (ਕਰੀਬ 1000 ਲੀਟਰ), 20 ਡਰੱਮ, 07 ਗੈਸ ਸਿਲੰਡਰ, ਇੱਕ ਮਾਰੂਤੀ ਕਾਰ  ਜੋ ਪਿੰਡ ਚੱਕ ਮਿਸ਼ਰੀ ਖਾਂ ਅਟਾਰੀ ਸਬ-ਡਵੀਜਨ ਵਿੱਚ ਨਜਾਇਜ ਸ਼ਰਾਬ ਦਾ ਗੜ੍ਹ ਸੀ। ਸਰਚ ਦੋਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀਆ ਦੁਆਰਾ ਵੱਡੇ ਪੱਧਰ ਤੇ ਨਜਾਇਜ ਸ਼ਰਾਬ ਕੱਢਣ ਲਈ ਆਪਣੇ-ਆਪਣੇ ਘਰਾ ਵਿੱਚ ਭੱਠੀਆ ਲਗਾਈਆ ਹੋਈਆ ਸਨ ਅਤੇ ਇੱਕ ਮਿਨੀ ਡਿਸਟਿਲਰੀ ਦੇ ਬਰਾਬਰ ਵੱਡੇ ਪੱਧਰ ਤੇ ਨਜਾਇਜ ਸ਼ਰਾਬ ਕੱਢੀ ਜਾ ਰਹੀ ਸੀ। ਮੌਕਾ ਤੋਂ ਇੱਕ ਮਾਰੂਤੀ ਕਾਰ   ਬ੍ਰਾਮਦ ਹੋਈ ਹੈ ਜਿਸਦੀ ਵਰਤੋ ਇਹਨਾ ਸਮੱਗਲਰਾ ਦੁਆਰਾ ਸ਼ਰਾਬ ਸਪਲਾਈ ਕਰਨ ਲਈ ਕੀਤੀ ਜਾਦੀ ਸੀ।  ਸ਼੍ਰੀ ਧਰੁਵ ਦਹੀਆ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜੀ ਨੇ ਜਾਣਕਾਰੀ ਦਿੰਦੇ ਕਿਹਾ ਗਿਆ ਕਿ ਤਫਤੀਸ਼ ਦੋਰਾਨ ਸਾਹਮਣੇ ਆਇਆ ਕਿ ਕਿ ਇਹਨਾ ਦਾ ਸ਼ਰਾਬ ਸਪਲਾਈ ਨੈੱਟਕਰਕ ਨੇੜੇ ਲੱਗਦੇ ਹੱਲਕਿਆ ਅਜਨਾਲਾ, ਮਜੀਠਾ ਅਤੇ ਲੋਪੋਕੇ ਵਿੱਚ ਫੈਲਿਆ ਹੋਇਆ ਸੀ। ਉਹਨਾ ਦੱਸਿਆ ਕਿ ਰੈੱਡ ਰੋਜ਼ ਆਪਰੇਸ਼ਨ ਤਹਿਤ ਇਹ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵੱਲੋ ਛੇਵਾ ਆਪਰੇਸ਼ਨ ਹੈ ਜੋ ਇਹ ਆਪਰੇਸ਼ਨ ਬੇਹੱਦ ਕਾਮਯਾਬ ਰਹੇ ਹਨ ਅਤੇ ਹੁਣ ਤੱਕ 525000 ਕਿੱਲੋ ਲਾਹਣ ਅਤੇ 1891250 ਐਮ.ਐਲ ਨਜਾਇਜ ਸ਼ਰਾਬ ਬ੍ਰਾਮਦ ਕੀਤੀ ਜਾ ਚੁੱਕੀ ਹੈ। ਉਹਨਾ ਅੱਗੇ ਦੱਸਿਆ ਕਿਹਾ ਕਿ ਇਹਨਾ ਦੀ ਨਜਾਇਜ ਸ਼ਰਾਬ ਦੀ ਕਮਾਈ ਤੋਂ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਪਰਟੀ ਨੂੰ ਵੀ ਜਲਦੀ ਹੀ ਫ੍ਰੀਜ ਕਰਵਾ ਦਿੱਤਾ ਜਾਵੇਗਾ। ਜੋ ਇਹਨਾ ਦੇ ਗ੍ਰਾਹਕਾ ਨੂੰ ਵੀ ਆਈਡੈਂਟੀਫਾਈ ਕੀਤਾ ਜਾ ਰਿਹਾ ਹੈ। ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਰਚ ਆਪਰੇਸ਼ਨ ਵਿੱਚ ਸ਼੍ਰੀ ਧਰੁਵ ਦਹੀਆ, ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਸ਼੍ਰੀ ਸੁਖਰਾਜ ਸਿੰਘ ਡੀ.ਐਸ.ਪੀ ਸਪੈਸ਼ਲ ਬ੍ਰਾਚ, ਸ਼੍ਰੀ ਵਿਪਨ ਕੁਮਾਰ ਡੀ.ਐਸ.ਪੀ ਅਜਨਾਲਾ, ਸ਼੍ਰੀ ਗੁਰਪ੍ਰਤਾਪ ਸਿੰਘ ਡੀ.ਐਸ.ਪੀ ਅਟਾਰੀ, ਸ਼੍ਰੀ ਗੁਰਿੰਦਰਪਾਲ ਸਿੰਘ ਡੀ.ਐਸ.ਪੀ (ਡੀ), ਇੰਸਪੈਕਟਰ ਹਰਸੰਦੀਪ ਸਿੰਘ ਇੰਚਾਰਜ ਸਪੈਸ਼ਲ ਬ੍ਰਾਚ, ਇੰਸਪੈਕਟਰ ਕਪਿਲ ਕੋਸ਼ਲ ਮੁੱਖ ਅਫਸਰ ਥਾਣਾ ਲੋਪੋਕੇ , ਇੰਸਪੈਕਟਰ ਸਰਵਣਪਾਲ ਮੁੱਖ ਅਫਸਰ ਥਾਣਾ ਮਜੀਠਾ, ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੰਡਿਆਲਾ, ਐਸ.ਆਈ ਮਨਮੀਤ ਸਿੰਘ ਮੁੱਖ ਅਫਸਰ ਥਾਣਾ ਚਾਟੀਵਿੰਡ, ਐਸ.ਆਈ ਹਿਮਾਂਸ਼ੂ ਭਗਤ ਮੁੱਖ ਅਫਸਰ ਥਾਣਾ ਕੱਥੂਨੰਗਲ, ਐਸ.ਆਈ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਘਰਿੰਡਾ, ਐਸ.ਆਈ ਪਰਮਿੰਦਰ ਕੌਰ ਚੌਂਕੀ ਇੰਚਾਰਜ ਟਾਉਨ ਮਜੀਠਾ, ਐਸ.ਆਈ ਹਰਪ੍ਰੀਤ ਕੌਰ ਚੌਂਕੀ ਇੰਚਾਰਜ ਟਾਉਨ ਜੰਡਿਆਲਾ ਤੋਂ ਇਲਾਵਾ ਹੋਰ 150 ਦੇ ਕਰੀਬ ਫੋਰਸ ਨੇ ਹਿੱਸਾ ਲਿਆ।

ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਵਿਚ ਮਿਤੀ 30 ਅਤੇ 31 ਮਾਰਚ ਨੂੰ ਹੋਵੇਗੀ ਸਮੂਹ ਸਕੂਲੀ ਸਟਾਫ਼ ਦੀ ਕੰਪਿਊਟਰ ਟ੍ਰੇਨਿੰਗ

ਨਵਾਂਸ਼ਹਿਰ 27 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਦਫਤਰ ਜਿਲ੍ਹਾ ਸਿੱਖਿਆ ਅਫ਼ਸਰ(ਸੈ: ਸਿ) ਸ਼ਹੀਦ ਭਗਤ ਸਿੰਘ ਨਗਰ ਵਲੋ ਜਿਲ੍ਹੇ ਅੰਦਰ ਸਮੂਹ ਸਕੂਲਾਂ ਵਿਚ, ਕੰਪਿਊਟਰ ਟ੍ਰੇਨਿੰਗ ਦਾ ਅਯੋਜਨ, ਮਿਤੀ 30 ਅਤੇ 31 ਮਾਰਚ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਮੈਂਟੋਰ ਯੂਨਸ ਖੋਖਰ ਵੱਲੋ ਦੱਸਿਆ, ਕਿ ਸਕੂਲ ਬੱਚਿਆ ਲਈ ਬੰਦ ਹਨ ਅਤੇ ਸਟਾਫ ਹਰ ਰੋਜ਼ ਸਕੂਲ ਆ ਰਿਹਾ ਹੈ, ਓਹਨਾਂ ਦੇ ਇਸ ਸਮੇਂ ਦੇ ਉਸਾਰੂ ਉਪਯੋਗ ਅਤੇ  ਆਧੁਨਿਕ ਅਧਿਆਪਨ ਤਕਨੀਕਾ ਸਬੰਧੀ ਸਿਖਲਾਈ ਦੇਣ ਲਈ, ਜਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਅਤੇ ਉਪ-ਸਿੱਖਿਆ ਅਫ਼ਸਰ ਅਮਰੀਕ ਸਿੰਘ ਵਲੋ, ਇਹ ਬੁਹਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ।ਓਹਨਾਂ  ਦੱਸਿਆ ਕਿ ਉਪ- ਜਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਵਲੋ ਇਸ ਸੰਬੰਧੀ, ਸਮੂਹ ਸਕੂਲ ਮੁੱਖੀ ਸਹਿਬਾਨ ਨੂੰ ਪੱਤਰ ਜਾਰੀ ਕਰ  ਟ੍ਰੇਨਿੰਗ ਲਈ ਮੁਕੰਮਲ ਪ੍ਰਬੰਧ ਕਰਨ ਲਈ ਲਿਖਿਆ ਹੋਇਆ ਹੈ। ਯੂਨਸ ਖੋਖਰ ਨੇ ਦੱਸਿਆ ਕਿ ਇਹ ਟ੍ਰੇਨਿੰਗ ਮੰਗਲਵਾਰ ਅਤੇ ਬੁੱਧਵਾਰ ਦੋ ਦਿਨ ਸਵੇਰੇ 9 ਵਜੇ ਤੋਂ 3. 20 ਵਜੇ ਤੱਕ ਕਰਵਾਈ ਜਾਵੇਗੀ। ਇਹ ਟ੍ਰੇਨਿੰਗ ਸਕੂਲ ਦੇ ਹੀ ਕੰਪਿਊਟਰ ਅਧਿਆਪਕ  ਵਲੋ ਬਾਕੀ ਸਟਾਫ਼ ਨੂੰ ਕਰਵਾਈ ਜਾਵੇਗੀ, ਜਿਸ ਵਿਚ ਸਮਾਰਟ ਕਲਾਸਰੂਮ ਦੀ ਵਰਤੋ, ਲਾਈਵ ਕਲਾਸਾਂ ਲਈ ਜ਼ੂਮ ਐਪ ਦੀ ਵਰਤੋ, ਪੋਸਟਰ ਮੇਕਿੰਗ ਲਈ ਕੈਂਨਵਾ ਐਪ ਦੀ ਵਰਤੋ, ਈ ਪੰਜਾਬ/ਪੰਜਾਬ ਸਕੂਲ ਸਿੱਖਿਆ ਬੋਰਡ/ਐਸ ਐਸ ਏ ਆਦਿ ਵੈੱਬਸਾਈਟਾਂ ਦੀ ਵਰਤੋ, ਗੂਗਲ ਫਾਰਮ/ਗੂਗਲ ਸ਼ੀਟ ਦੀ ਵਰਤੋ, ਐਕਸਲ ਦੀ ਵਰਤੋ ਆਦਿ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਦੋਰਾਨ ਪ੍ਰੈਕਟਿਕਲ ਵੀ ਕਰਵਾਇਆ ਜਾਵੇਗਾ। ਇਸ ਦੀ ਮੁਕੰਮਲ ਰੂਪ ਰੇਖਾ ਤਿਆਰ ਕਰਨ ਅਤੇ ਵਿਸ਼ਾ ਵਸਤੂ ਬਾਰੇ ਅੱਜ ਜਿਲ੍ਹਾ ਮੈਂਟੋਰ ਯੂਨਸ ਖੋਖਰ ਵਲੋ ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਨਾਲ ਵੀਡਿਓ ਕਾਨਫਰੰਸ ਵੀ ਕੀਤੀ। ਜਿਸ ਵਿੱਚ ਟ੍ਰੇਨਿੰਗ ਦੇਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਦਾ ਪ੍ਰੋਗਰਾਮ ਚਾਰਟ ਨੋਟ ਕਰਵਾਇਆ ਗਿਆ। ਅੰਤ ਵਿਚ ਯੂਨਸ ਖੋਖਰ ਨੇ ਦੱਸਿਆ ਕਿ ਟ੍ਰੇਨਿੰਗ ਨੂੰ ਸਫਲਤਾਪੂਵਕ ਮੁਕੰਮਲ ਕਰਨ ਵਾਲੇ ਸਟਾਫ਼ ਨੂੰ  ਭਾਗੀਦਾਰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।

ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਐਸ.ਐਸ.ਪੀ. ਅਲਕਾ ਮੀਨਾ ਤੇ ਪਟਿਆਲਾ ਦੇ ਐਸ.ਐਸ.ਪੀ. ਵਿਕਰਮਜੀਤ ਦੁੱਗਲ ਦੇਸ਼ ਦੇ 50 ਹਰਮਨ ਪਿਆਰੇ ਪੁਲਿਸ ਕਪਤਾਨਾਂ ‘ਚ ਸ਼ਾਮਲ

ਪਟਿਆਲਾ  ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਅਤੇ ਸ਼ਹੀਦ ਭਗਤ ਸਿੰਘ ਨਗਰ,  ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ

 'ਫੇਮ ਇੰਡੀਆ' ਮੈਗਜ਼ੀਨ ਵਲੋਂ ਵਿਹਾਰ ਤੇ ਕਾਰਜਸ਼ੈਲੀ ਦੇ ਆਧਾਰ 'ਤੇ ਕਰਵਾਇਆ ਗਿਆ '50 ਹਰਮਨ ਪਿਆਰੇ ਪੁਲਿਸ ਕਪਤਾਨ-2021' ਸਰਵੇਖਣ
ਪਟਿਆਲਾ, 27 ਮਾਰਚ (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਅਤੇ ਸ਼ਹੀਦ ਭਗਤ ਸਿੰਘ ਨਗਰ,  ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇਸ਼ ਦੇ 50 ਹਰਮਨ ਪਿਆਰੇ ਪੁਲਿਸ ਕਪਤਾਨਾਂ ਦੀ ਸੂਚੀ ਵਿਚ ਸ਼ਾਮਲ ਹਨ। ਇਹ ਸੂਚੀ 'ਫੇਮ ਇੰਡੀਆ' ਮੈਗਜ਼ੀਨ ਵਲੋਂ ਏਸ਼ੀਆ ਪੋਸਟ ਸਰਵੇਖਣ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਇਸ ਸਾਲਾਨਾ ਸਰਵੇਖਣ ਵਿਚ ਦੇਸ਼ ਦੇ '50 ਹਰਮਨਪਿਆਰੇ ਪੁਲਿਸ ਕਪਤਾਨ 2021' ਸਿਰਲੇਖ ਹੇਠ 12 ਨੁਕਾਤੀ ਪੈਮਾਨੇ ਦੇ ਆਧਾਰ 'ਤੇ ਪ੍ਰਭਾਵਸ਼ਾਲੀ ਤੇ ਪੇਸ਼ੇਵਰ ਪੁਲਿਸ ਅਧਿਕਾਰੀਆਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਪੈਮਾਨਿਆਂ ਵਿਚ ਜ਼ੁਰਮ 'ਤੇ ਕਾਬੂ, ਬਿਹਤਰੀਨ ਕਾਨੂੰਨ ਤੇ ਵਿਵਸਥਾ, ਜਨਤਾ ਨਾਲ ਦੋਸਤਾਨਾ ਵਿਹਾਰ, ਦੂਰਦ੍ਰਿਸ਼ਟੀ, ਉਸਾਰੂ ਸੋਚ, ਜਵਾਬਦੇਹ ਕਾਰਜਸ਼ੈਲੀ, ਅਹਿਮ ਫੈਸਲੇ ਲੈਣ ਦੀ ਇੱਛਾ ਸ਼ਕਤੀ, ਜਾਗਰੂਕਤਾ ਅਤੇ ਵਿਹਾਰਕ ਨਿਪੁੰਨਤਾ ਆਦਿ ਨੁਕਤੇ ਸ਼ਾਮਲ ਕੀਤੇ ਗਏ ਸਨ। ਚੇਤੇ ਰਹੇ ਕਿ ਤੇਲੰਗਾਨਾ ਕੇਡਰ ਦੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਵਿਕਰਮਜੀਤ ਦੁੱਗਲ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਪਦਉਨਤ ਕਰਕੇ ਡੀ.ਆਈ.ਜੀ. ਦਾ ਰੈਂਕ ਦਿੱਤਾ ਗਿਆ ਸੀ। ਉਹ ਪੰਜਾਬ ਦੇ ਨੌਜਵਾਨ ਪੁਲਿਸ ਕਪਤਾਨ ਹਨ। ਉਨ੍ਹਾਂ ਨੇ ਆਪਣੇ ਜ਼ਿਲ੍ਹੇ ਵਿਚ ਜਿਥੇ ਅਮਨ ਕਾਨੂੰਨ ਦੀ ਵਿਵਸਥਾ ਬਿਹਤਰੀਨ ਬਣਾ ਕੇ ਰੱਖੀ ਹੈ ਉਥੇ ਉਹ ਪੁਲਿਸ ਮੁਲਾਜ਼ਮਾਂ ਅੰਦਰ ਸਰੀਰਕ ਕਿਰਿਆਸ਼ੀਲਤਾ, ਨਸ਼ਾ ਮੁਕਤੀ ਅਤੇ ਬਿਹਤਰੀਨ ਸਮਾਜਿਕ ਵਿਹਾਰ ਵਿਚ ਪ੍ਰਪੱਕਤਾ ਪੈਦਾ ਕਰਨ 'ਤੇ ਨਿੱਠ ਕੇ ਕੰਮ ਕਰ ਰਹੇ ਹਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਲੋ ਦਾਖ਼ਲਾ ਪ੍ਰਕਿਰਿਆ ਕੀਤੀ ਡਿਜੀਟਲ

ਨਵਾਂਸ਼ਹਿਰ 26 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਕੋਵਿਡ ਮਹਾਂਮਾਰੀ ਦੇ ਚੱਲਦੇ ਸਕੂਲ ਬੰਦ ਹਨ, ਪਰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਪੂਰੇ ਜ਼ੋਰਾਂ ਛੋਰਾ ਨਾਲ ਚੱਲ ਰਹੀ ਹੈ। ਸਿੱਖਿਆ ਵਿਭਾਗ ਦੇ ਉਪਰਾਲਿਆਂ ਸਦਕਾ ਸਕੂਲਾਂ ਦੀ ਬਦਲੀ ਨੁਹਾਰ ਕਾਰਨ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਮਾਪਿਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਜ਼ਿਲ੍ਹਾ ਮੈਂਟੋਰ ਯੂਨਸ ਖੋਖਰ ਵਲੋ ਸਕੂਲ ਦੀ ਦਾਖ਼ਲਾ ਪ੍ਰਕਿਰਿਆ ਨੂੰ ਪੂਰਨ ਰੂਪ ਵਿੱਚ ਡਿਜੀਟਲ ਕਰ ਦਿੱਤਾ ਹੈ।  ਜ਼ਿਲ੍ਹਾ ਮੈਂਟੋਰ ਯੂਨਸ ਖੋਖਰ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਪੇਪਰ ਲੈਸ ਕਰ ਦਿੱਤੀ ਹੈ। ਜਿਸ ਦੇ ਚਲਦੇ ਕੋਈ ਵੀ ਚਾਹਵਾਨ ਵਿਦਿਆਰਥੀ ਘਰ ਬੈਠੇ ਹੀ ਸਕੂਲ ਦਾ ਆਨਲਾਈਨ ਉਪਲੱਬਧ ਰਜਿਸਟ੍ਰੇਸ਼ਨ ਫਾਰਮ ਭਰ ਕੇ ਦਾਖ਼ਲਾ ਲੈ ਸਕਦਾ ਹੈ। ਲੋਕਾਂ ਦੀ ਸਹੂਲਤ ਲਈ ਇਹ ਫਾਰਮ ਸਕੂਲ ਵਲੋ ਆਪਣੇ ਸਕੂਲ ਦੇ ਫੇਸ ਬੁੱਕ ਪੇਜ ਉੱਤੇ ਵੀ ਪਾਇਆ ਹੋਇਆ ਹੈ, ਜਿਸ ਨੂੰ ਫੇਸ ਬੁੱਕ ਦੀ ਸਰਚ ਆਪਸ਼ਨ ਵਿੱਚ ਸਮਾਰਟ ਸਕੂਲ ਨਵਾਂਸ਼ਹਿਰ ਭਰ ਕੇ ਲੱਭਿਆ ਜਾ ਸਕਦਾ ਹੈ। ਅੱਜ ਸਕੂਲ ਵੱਲੋ ਡਿਜੀਟਲ ਰਜਿਸਟ੍ਰੇਸ਼ਨ ਵਿੱਚ ਇੱਕ ਕਦਮ ਹੋਰ ਅੱਗੇ ਵਧਦੇ ਹੋਏ ਰਜਿਸਟ੍ਰੇਸ਼ਨ ਲਈ ਕਿਊ.ਆਰ.ਕੋਡ ਜਾਰੀ ਕੀਤਾ ਹੈ। ਜਿਸ ਨੂੰ ਕੋਈ ਵੀ ਆਪਣੇ ਸਮਾਰਟ ਫੋਨ ਤੇ ਸਕੈਨ ਕਰਕੇ ਸਿੱਧਾ ਰਜਿਸਟ੍ਰੇਸ਼ਨ ਫਾਰਮ ਤਕ ਪੁਹੰਚ ਕਰ ਦਾਖ਼ਲਾ ਲੈ ਸਕਦਾ ਹੈ। ਮਾਪਿਆਂ ਨੂੰ ਦਾਖਲੇ ਲਈ ਸਕੂਲ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਮਾਪੇ ਆਪਣੀ ਸਹੂਲਤ ਅਨੁਸਾਰ ਆਪਣੇ ਬੱਚਿਆਂ ਲਈ ਕਿਸੇ ਵੀ ਆਨਲਾਈਨ ਮਾਧਿਅਮ ਦਾ ਪ੍ਰਯੋਗ ਕਰਕੇ ਦਾਖਲਾ ਪ੍ਰਾਪਤ ਕਰ ਸਕਦੇ ਹਨ।

ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਵਿਖੇ ਪੱਤਰਕਾਰ ਸੁਰਿੰਦਰ ਤ੍ਰਿਪਾਠੀ ਨੇ ਕੋਵਿਡ-19 ਵੈਕਸੀਨ ਦਾ ਲਗਵਾਇਆ ਟੀਕਾ

ਕੋਵਿਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ:  ਡਾ. ਹਰਪਿੰਦਰ ਸਿੰਘ
ਨਵਾਂਸ਼ਹਿਰ, 26 ਮਾਰਚ: (ਬਿਊਰੋ) ਮਾਣਯੋਗ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਤਵਿੰਦਰ ਸਿੰਘ  ਦੀਆ ਹਦਾਇਤਾਂ ਅਨੁਸਾਰ ਅਤੇ ਡਾਕਟਰ ਹਰਪਿੰਦਰ ਸਿੰਘ ਦੀ ਅਗਵਾਹੀ ਵਿੱਚ  ਚਲ ਰਹੇ ਟੀਕਾਕਰਣ ਤਹਿਤ  ਅੱਜ ਪੱਤਰਕਾਰ ਵੀਰ ਸੁਰਿੰਦਰ ਤ੍ਰਿਪਾਠੀ ਅਤੇ ਮੁੱਖ ਅਧਿਆਪਕ ਰਾਮ ਲਾਲ ਸੁਰੇਸ਼ ਸ਼ਰਮਾ ਅਤੇ ਅਧਿਆਪਕ ਗੁਰਨੇਕ ਸਿੰਘ ਅਤੇ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦੇ ਮਾਤਾ ਪਿਤਾ ਜੀ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ  ਟੀਕਾ ਲਗਵਾਇਆ। ਅਤੇ ਬਾਕੀ ਬਜੁਰਗਾ ਅਤੇ ਫ਼ਰੰਟ ਲਾਈਨ ਵਰਕਰਾਂ  ਨੂੰ ਪ੍ਰੇਰਤ ਕੀਤਾ। ਇਸ ਮੌਕੇ ਨੋਡਲ ਅਫ਼ਸਰ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਹਰਪਿੰਦਰ ਸਿੰਘ ਅਤੇ ਤਰਸੇਮ ਲਾਲ ਬਲਾਕ ਐਕਸ ਟੇਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਕੋਵਿਡ ਦੀ ਰੋਕਥਾਮ ਲਈ ਟੀਕਾਕਰਨ ਦੀ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਾਂਗੇ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਅਤੇ ਬਜੁਰਗਾ ਨੂੰ ਹੁਣ ਤੱਕ  ਕਾਫੀ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ  ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾ  ਨੂੰ ਅਤੇ 60 ਸਾਲ ਤੋ ਉਪਰ ਦੀ ਉਮਰ ਵਾਲਿਆਂ ਨੂੰ ਵੀ ਅੱਜ ਸੈਮੀਨਾਰ ਹਾਲ  ਵਿੱਚ ਹੀ ਕੋਵਿਡ-19 ਵੈਕਸੀਨ ਦੇ  ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ  ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 5300 ਕੋਵੀਸ਼ੀਲਡ ਵੈਕਸੀਨ ਦੀਆਂ ਡੋਜਾਂ ਪ੍ਰਾਪਤ ਹੋਈਆਂ ਹਨ, ਜੋ ਕਿ ਸਰਕਾਰੀ ਤੇ ਨਿੱਜੀ ਖੇਤਰ ਦੇ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣੀਆਂ ਹਨ। ਤੇ ਉਸ ਤੋਂ ਬਾਅਦ ਬਜੁਰਗਾ ਨੂੰ ਲਗਾਇਆ ਜਾਣੀ ਆ ਹਨ। ਇਸ ਮੌਕੇ ਡਾਕਟਰ ਸਤਵਿੰਦਰ ਸਿੰਘ, ਡਾਕਟਰ ਹਰਪਿੰਦਰ ਸਿੰਘ ਨੋਡਲ ਅਫ਼ਸਰ, ਡਾਕਟਰ ਇੰਦੂ ਕਟਾਰੀਆ, ਤਰਸੇਮ ਲਾਲ, ਬਲਵਿੰਦਰ ਕੌਰ, ਪਿਆਰੀ ਸਟਾਫ,  ਸੋਨੀਆ, ਰਿੰਪੀ ਸਹੋਤਾ ਮਨਪ੍ਰੀਤ ਕੌਰ, ਜੋਤੀ, ਬਲਜੀਤ ਕੌਰ,  ਮਨਜੀਤ ਕੌਰ ਏ ਐਨ ਐਮ, ਜਸਪ੍ਰੀਤ ਕੌਰ ਸਟਾਫ   ਰਾਜੇਸ਼ ਕੁਮਾਰ,  ਅਨੂਪ ਸਿੰਘ,  ਸਵੇਦੀਪ ਸਿੰਘ ਵੀ ਹਾਜ਼ਰ ਸਨ।

ਪਲੰਬਰ ਦਾ ਕੰਮ ਕਰਨ ਵਾਲਿਆਂ ਨੂੰ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ-ਬੈਂਸ

ਨਵਾਂਸ਼ਹਿਰ, 26 ਮਾਰਚ :(ਪ੍ਰਤੀਨਿਧੀ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੁਕਾਨਾਂ ਅਤੇ ਫੈਕਟਰੀਆਂ ਵਿਚ ਜਾਂ ਫਿਰ ਨਿੱਜੀ ਤੌਰ 'ਤੇ ਪਲੰਬਰ ਦਾ ਕੰਮ ਕਰ ਰਹੇ ਵਿਅਕਤੀਆਂ, ਜਿਨਾਂ ਕੋਲ ਕੋਈ ਵੀ ਮਾਨਤਾ ਪ੍ਰਾਪਤ ਸਰਟੀਫਿਕੇਟ ਨਹੀਂ ਹੈ, ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਰ. ਪੀ. ਐਲ ਸਕੀਮ ਅਧੀਨ ਪਲੰਬਰ ਦਾ ਕੰਮ ਕਰ ਰਹੇ ਵਿਅਕਤੀਆਂ ਨੂੰ ਤਿੰਨ ਦਿਨਾਂ ਦੀ ਐਡਵਾਂਸ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੌਰਾਨ ਉਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਟ੍ਰੇਨਿੰਗ ਮੁਕੰਮਲ ਕਰਨ 'ਤੇ ਹਰੇਕ ਪ੍ਰਾਰਥੀ ਨੂੰ 500 ਰੁਪਏ ਦੀ ਰਾਸ਼ੀ ਵੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਟੀਫਿਕੇਟ ਹਾਸਲ ਕਰਨ ਦੇ ਚਾਹਵਾਨ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਆਪਣੀਆਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ 'ਤੇ ਕਮਰਾ ਨੰਬਰ 413 ਵਿਚ ਮਿਤੀ 30 ਮਾਰਚ 2021 ਤੱਕ ਜਮਾ ਕਰਵਾ ਸਕਦੇ ਹਨ।  
ਫੋਟੋ :-ਅਮਰਦੀਪ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)। 

ਸ਼ਨੀਵਾਰਨੂੰ ਇਕ ਘੰਟੇ ਲਈਸੜ੍ਹਕੀ ਆਵਾਜਾਈ ਰੋਕ ਕੇਦਿੱਤੀ ਜਾਵੇ ਕੋਵਿਡ ਦੌਰਾਨਜਾਨਾਂ ਗੁਆਉਣ ਵਾਲਿਆਂ ਨੂੰਸ਼ਰਧਾਂਜਲੀ

ਪਟਿਆਲਾ, 26 ਮਾਰਚ: ਵਿਸ਼ੇਸ਼ ਪ੍ਰਤੀਨਿਧੀ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਸੜ੍ਹਕੀ ਆਵਾਜਾਈ ਰੋਕ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜਰ 27 ਮਾਰਚ ਨੂੰ ਪਟਿਆਲਾ ਜ਼ਿਲ੍ਹੇ ਵਿਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣ ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ  ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਸੜ੍ਹਕੀ ਆਵਾਜਾਈ ਰੋਕ ਕੇ, ਉਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ ਉਨਾਂ ਨੇ ਇਸ ਵਿਚ ਸਮਾਜਿਕ ਸੰਗਠਨਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਡਿਪਟੀ ਕਮਿਸ਼ਨਰ  ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ ਉਨਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ ਉਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਜਿਆਦਾ ਖਤਰਨਾਕ ਹੈ ਅਤੇ ਡਾਕਟਰੀ ਰਿਪੋਰਟਾਂ ਅਨੁਸਾਰ ਇਹ ਤੇਜੀ ਨਾਲ ਫੈਲਦਾ ਹੈ, ਇਸ ਲਈ ਸਾਨੂੰ ਵਧੇਰੇ ਸਾਵਧਾਨੀ ਰੱਖਣੀ ਚਾਹੀਦੀ ਹੈ

ਕਿਸਾਨ ਆਗੂਆਂ ਨੇ ਵਿਸ਼ਾਲ ਰੈਲੀ ਕਰਕੇ ਮੋਦੀ ਸਰਕਾਰ ਨੂੰ ਵੰਗਾਰਿਆ

ਲੰਗੜੋਆ ਬਾਈਪਾਸ ਉੱਤੇ ਲੱਗਾ ਜ਼ਿਲ੍ਹਾ ਪੱਧਰੀ ਜਾਮ
ਕਿਸਾਨਾਂ ਦੀ ਹਮਾਇਤ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਮੁਕੰਮਲ ਬੰਦ
ਨਵਾਂਸ਼ਹਿਰ 26 ਮਾਰਚ (ਵਿਸ਼ੇਸ਼ ਬਿਊਰੋ ਟੀਮ)  ਅੱਜ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਲੰਗੜੋਆ ਬਾਈਪਾਸ ਉੱਤੇ ਜ਼ਿਲ੍ਹਾ ਪੱਧਰੀ ਜਾਮ ਲਾਇਆ ਗਿਆ ।ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ । ਇਸ ਧਰਨੇ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਗੁਰਬਖਸ਼ ਕੌਰ ਸੰਘਾ, ਰਾਜ ਕੁਮਾਰ ਸੋਢੀ, ਰਣਜੀਤ ਸਿੰਘ ਰਟੇਂਗਾ, ਕੁਲਦੀਪ ਸਿੰਘ ਝਿੰਗ ਅਤੇ ਸਤਨਾਮ ਸਿੰਘ ਸੁੱਜੋਂ ਨੇ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਿੰਦਰ ਸਿੰਘ ਬੈਂਸ, ਮਾਸਟਰ ਭੁਪਿੰਦਰ ਸਿੰਘ ਵੜੈਚ ,ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਇਸਤਰੀ ਜਾਗ੍ਰਿਤੀ ਮੰਚ ਦੇ ਆਗੂ ਸੁਰਜੀਤ ਕੌਰ ਉਟਾਲ, ਸੁਤੰਤਰ ਕੁਮਾਰ,ਰਾਮ ਸਿੰਘ ਨੂਰਪੁਰੀ, ਚਰਨਜੀਤ ਸਿੰਘ ਦੌਲਤ ਪੁਰ, ਦਲਜੀਤ ਸਿੰਘ ਐਡਵੋਕੇਟ, ਬੂਟਾ ਸਿੰਘ ਮਹਿਮੂਦ ਪੁਰ, ਜਸਬੀਰ ਦੀਪ, ਮੁਕੰਦ ਲਾਲ, ਰਣਜੀਤ ਸਿੰਘ ਰਟੈਂਡਾ, ਕੁਲਦੀਪ ਸਿੰਘ ਸੁੱਜੋਂ, ਆਨੰਦ ਕੁਮਾਰ ਹਰਿਆਣਾ, ਜਰਨੈਲ ਸਿੰਘ ਜਾਫਰ ਪੁਰ, ਪਰਮਜੀਤ ਸਿੰਘ ਸ਼ਹਾਬਪੁਰ, ਡਾਕਟਰ ਪਰਮਿੰਦਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਡਾਕਟਰ ਦਿਲਦਾਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ, ਆਟੋ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਿੱਲਾ ਗੁੱਜਰ ਨੇ ਆਖਿਆ ਕਿ ਇਹ ਲੜਾਈ ਹੁਣ ਸਿਰਫ਼ ਕਿਸਾਨਾਂ ਦੀ ਹੀ ਨਹੀਂ ਸਗੋਂ ਮੋਦੀ ਸਰਕਾਰ ਵਿਰੁੱਧ ਸਮੁੱਚੇ ਦੇਸ਼ ਦੀ ਲੜਾਈ ਬਣ ਗਈ ਹੈ ਜਿਸ ਦਾ ਅੰਤ ਸਰਕਾਰ ਦੀ ਹਾਰ ਵਿਚ ਹੋਵੇਗਾ । ਇਹ ਖੇਤੀ ਕਾਨੂੰਨ ਕਿਸਾਨੀ ਨੂੰ ਬਰਬਾਦ ਕਰਕੇ ਕਾਰਪੋਰੇਟਾਂ ਨੂੰ ਲਾਭ ਦੇਣ ਵਾਲੇ ਹਨ । ਸਮੁੱਚਾ ਦੇਸ਼ ਇਸ ਗੱਲ ਨੂੰ ਸਮਝ ਚੁੱਕਾ ਹੈ ਕਿ ਜੇਕਰ ਦੇਸ਼ ਦਾ ਅੰਨਦਾਤਾ ਬਰਬਾਦ ਹੁੰਦਾ ਹੈ ਤਾਂ ਦੇਸ਼ ਬਰਬਾਦ ਹੋ ਜਾਵੇਗਾ । ਮੋਦੀ ਸਰਕਾਰ ਦੇਸ਼ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ । ਲੋਕਾਂ ਦੇ ਹੜ੍ਹ ਅੱਗੇ ਜ਼ਾਲਮ ਮੋਦੀ ਸਰਕਾਰ ਟਿਕ ਨਹੀਂ ਸਕੇਗੀ । ਕਿਸਾਨਾਂ ਦੇ ਸੰਘਰਸ਼ ਵਿਚ ਮਜ਼ਦੂਰ, ਟਰਾਂਸਪੋਰਟਰ ,ਮੁਲਾਜ਼ਮ, ਵਪਾਰੀ,ਨੌਜਵਾਨ, ਔਰਤਾਂ, ਬੱਚੇ, ਪ੍ਰਵਾਸੀ ਮਜ਼ਦੂਰ, ਵਿਦਿਆਰਥੀ ਸਭ ਸੰਘਰਸ਼ ਦੇ ਪਿੜ ਵਿਚ ਹਨ, ਪਿੰਡਾਂ ਦੇ ਪਿੰਡ ਉੱਠ ਖਲੋਤੇ ਹਨ।ਵਿਦੇਸ਼ਾਂ ਵਿਚ ਵਸੇ ਭਾਰਤੀ ਵੀ ਕੁੱਦ ਪਏ ਹਨ ,ਜਿੱਤ ਦਾ ਪਰਚਮ ਲਹਿਰਾਉਣ ਲਈ । ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਫਾਸੀ ਵਾਦੀ ਸਰਕਾਰ ਹੈ ਜੋ ਡਰ ਨੂੰ ਹਥਿਆਰ ਵਜੋਂ ਵਰਤ ਰਹੀ ਹੈ, ਇਹ ਡਰ ਯੂ ਏ ਪੀ ਏ ਅਤੇ ਅਜਿਹੇ ਹੋਰ ਕਾਲੇ ਕਾਨੂੰਨਾਂ ਰਾਹੀਂ, ਪੁਲਸ ਜਬਰ ਰਾਹੀਂ ਅਤੇ ਕਰੋਨਾ ਦਾ ਹਊਆ  ਖੜ੍ਹਾ ਕਰਕੇ ਦਿੱਤਾ ਜਾ ਰਿਹਾ ਹੈ ਤਾਂ ਕਿ ਕਿਸਾਨੀ ਮੋਰਚੇ ਨੂੰ ਕੰਮਜ਼ੋਰ ਕੀਤਾ ਜਾ ਸਕੇ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਰੋਨਾ ਦਾ ਡਰ ਖੜ੍ਹਾ ਕਰਨ ਵਿਚ ਮੋਦੀ ਸਰਕਾਰ ਦਾ ਪੂਰਾ ਸਾਥ ਦੇ ਰਹੀ ਹੈ। ਇਹਨਾਂ ਸਰਕਾਰਾਂ ਦੀਆਂ ਹਜ਼ਾਰ ਸਾਜ਼ਿਸ਼ਾਂ ਦੇ ਬਾਵਜੂਦ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ ਹਰੀ ਰਾਮ ਰਸੂਲਪੁਰੀ, ਸ਼ਕੁੰਤਲਾ ਦੇਵੀ, ਪ੍ਰਵੀਨ ਕੁਮਾਰ ਨਿਰਾਲਾ, ਕਮਲਦੀਪ, ਗੁਰਦਿਆਲ ਰੱਕੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੀਪ ਸਿੰਘ ਉੜਾਪੜ ਦੇ ਢਾਡੀ ਜੱਥੇ ਨੇ ਬੀਰ ਰਸ ਭਰਪੂਰ ਵਾਰਾਂ ਪੇਸ਼ ਕੀਤੀਆਂ। ਸੁਖਬੀਰ ਸਿੰਘ ਖੱਟਕੜ, ਮਹਿਕਪ੍ਰੀਤ ਕੌਰ, ਧਰਮਿੰਦਰ ਸਿੰਘ ਸਜਾਵਲ ਪੁਰ, ਬਿਕਰਮਜੀਤ ਕੌਰ ਦੁਰਗਾਪੁਰ, ਪਰਮਪਾਲ ਕੌਰ ਦੁਰਗਾਪੁਰ, ਪ੍ਰੀਤਮ ਕੌਰ, ਸੰਦੀਪ ਕੌਰ ਰਣਜੀਤ ਕੌਰ ਮਹਿਮੂਦਪੁਰ, ਕਮਲਜੀਤ ਕੌਰ ਨੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਪਿੰਡ ਲੰਗੜੋਆ ਵਾਸੀਆਂ ਨੇ ਚਾਹ ਅਤੇ ਰੋਟੀ ਦਾ ਅਟੁੱਟ ਲੰਗਰ ਵਰਤਾਇਆ ਗਿਆ।  ਅੱਜ ਦੇ ਇਕੱਠ ਵਿਚ ਲੋਕ ਵੱਡੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਜਾਮ ਵਿਚ ਪਹੁੰਚੇ ।

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-100 ਦੇ ਕੱਟੇ ਚਲਾਨ

ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਵੀ ਕੀਤਾ ਜਾ ਰਿਹਾ ਜਾਗਰੂਕ

ਕੈਪਸ਼ਨ : ਏ. ਐੱਸ. ਆਈ ਹੁਸਨ ਲਾਲ ਬਾਰਾਂਦਰੀ ਪਾਰਕ ਵਿਚ ਨਸ਼ਿਆਂ ਖ਼ਿਲਾਫ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ

ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ 

ਕੈਪਸ਼ਨ : ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤੇ ਗਏ ਨੌਜਵਾਨ। 
ਨਵਾਂਸ਼ਹਿਰ, 26 ਮਾਰਚ : (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹੱਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ। ਇਸ ਤੋਂ ਇਲਾਵਾ ਅੱਜ ਬਗੈਰ ਮਾਸਕ ਘੁੰਮ ਰਹੇ 100 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਾਂਝ ਕੇਂਦਰ ਨਵਾਂਸ਼ਹਿਰ ਦੇ ਏ. ਐੱਸ. ਆਈ ਹੁਸਨ ਲਾਲ ਵੱਲੋਂ ਅੱਜ ਬਾਰਾਂਦਰੀ ਪਾਰਕ ਨਵਾਂਸ਼ਹਿਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਬੰਗਾ ਦੀ ਪੁਲਿਸ ਪਾਰਟੀ ਨੇ ਏ. ਐੱਸ. ਆਈ ਰਛਪਾਲ ਸਿੰਘ ਦੀ ਅਗਵਾਈ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ 8 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਕੇਸ਼ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਪੂਨੀਆ ਅਤੇ ਕਮਲਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਪੂਨੀਆ ਖ਼ਿਲਾਫ਼ ਥਾਣਾ ਸਿਟੀ ਬੰਗਾ ਵਿਖੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। 

ਟੀਬੀ ਕੇਸ ਘਟਾਉਣ ਦੇ ਮਾਮਲੇ ਵਿਚ ਸ਼ਹੀਦ ਭਗਤ ਸਿੰਘ ਨਗਰ ਬਣਿਆ ਚੈਂਪੀਅਨ

- ਸਿਹਤ ਵਿਭਾਗ  20 ਫੀਸਦੀ ਕੇਸ ਘਟਾਉਣ 'ਤੇ ਬ੍ਰਾਊਂਜ਼ ਮੈਡਲ ਨਾਲ ਸਨਮਾਨਿਤ
- ਦੇਸ਼ ਵਿਚੋਂ ਟੀਬੀ ਦੀ ਬਿਮਾਰੀ ਨੂੰ 2025 ਤੱਕ ਖਤਮ ਕਰਨ ਦਾ ਟੀਚਾ :  ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 25 ਮਾਰਚ : (ਵਿਸ਼ੇਸ਼ ਪ੍ਰਤੀਨਿਧੀ) ਤਪਦਿਕ (ਟੀਬੀ) ਦੇ ਕੇਸਾਂ ਨੂੰ ਘਟਾਉਣ ਦੇ ਮਾਮਲੇ ਵਿਚ ਸ਼ਹੀਦ ਭਗਤ ਸਿੰਘ ਨਗਰ ਚੈਂਪੀਅਨ ਬਣ ਕੇ ਉੱਭਰਿਆ ਹੈ। ਭਾਰਤ ਸਰਕਾਰ ਨੇ ਸ਼ਹੀਦ ਭਗਤ ਸਿੰਘ ਨਗਰ ਵਿਚ ਟੀਬੀ ਕੇਸਾਂ ਨੂੰ ਘਟਾਉਣ ਲਈ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੂੰ ਬ੍ਰਾਊਂਜ਼ ਮੈਡਲ ਨਾਲ ਸਨਮਾਨਿਤ ਕੀਤਾ ਹੈ। ਇਹ ਸਨਮਾਨ ਨਵੀਂ ਦਿੱਲੀ ਵਿਖੇ 24 ਮਾਰਚ ਨੂੰ ਵਿਸ਼ਵ ਟੀਬੀ ਦਿਵਸ ਮੌਕੇ ਕਰਵਾਏ ਗਏ ਰਾਸ਼ਟਰੀ ਪੱਧਰੀ ਸਮਾਗਮ ਵਿਚ ਦਿੱਤਾ ਗਿਆ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਤਪਦਿਕ (ਟੀਬੀ) ਦੀ ਬਿਮਾਰੀ ਨੂੰ ਸਾਲ 2025 ਤੱਕ ਖਤਮ ਕਰਨ ਦੇ ਟੀਚੇ ਵਿਚ ਸ਼ਹੀਦ ਭਗਤ ਸਿੰਘ ਨਗਰ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਜੋ ਕਿ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਭਵਿੱਖ ਵਿਚ ਵੀ ਇਸ ਬਿਮਾਰੀ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰਦਾ ਰਹੇਗਾ।
ਭਾਰਤ ਸਰਕਾਰ ਦੇਸ਼ ਵਿੱਚੋਂ ਟੀਬੀ ਦੀ ਬਿਮਾਰੀ ਦੇ ਬੋਝ ਨੂੰ ਘਟਾਉਣ ਲਈ ਜ਼ਿਿਲ੍ਹਆਂ ਨੂੰ ਢੁੱਕਵੇਂ ਕਦਮ ਉਠਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਡਾ. ਕਪੂਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ (ਐੱਨ.ਟੀ.ਈ.ਪੀ.) ਤਹਿਤ ਦੇਸ਼ ਵਿਚੋਂ ਟੀਬੀ ਦੀ ਬਿਮਾਰੀ ਨੂੰ ਸਾਲ 2025 ਵਿਚ ਖਤਮ ਕਰਨ ਦਾ ਟੀਚਾ ਮਿਿਥਆ ਹੋਇਆ ਹੈ। ਭਾਰਤ ਵਿਚ ਅੰਦਾਜ਼ਨ 26 ਲੱਖ ਤੋਂ ਵੱਧ ਟੀਬੀ ਦੇ ਸਰਗਰਮ ਮਰੀਜ਼ ਹਨ, ਜਿਨ੍ਹਾਂ ਵਿਚੋਂ ਹਰ ਸਾਲ ਪੰਜ ਲੱਖ ਟੀਬੀ ਰੋਗੀਆਂ ਦੀ ਮੌਤ ਹੋ ਜਾਂਦੀ ਹੈ। ਤਪਦਿਕ (ਟੀਬੀ) ਛੂਤ ਦੀ ਬਿਮਾਰੀ ਹੈ ਜੋ ਖੰਘਣ, ਛਿੱਕਣ ਤੇ ਹਵਾ ਰਾਹੀਂ ਇਕ ਤੋਂ ਦੂਜੇ ਵਿਅਕਤੀ ਵਿਚ ਬੜੀ ਤੇਜ਼ੀ ਨਾਲੀ ਫੈਲਦੀ ਹੈ। ਜੇ ਦੋ ਹਫਤਿਆਂ ਤੋਂ ਜ਼ਿਆਦਾ ਲੰਮੀ ਖੰਘ ਹੈ ਤਾਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਬੀ ਲਾਇਲਾਜ ਨਹੀਂ ਹੈ। ਮਰੀਜ਼ਾਂ ਨੂੰ ਟੀਬੀ ਦਾ ਇਲਾਜ ਪੂਰਾ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹ ਭਿਆਨਕ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਟੀਬੀ ਵਿਰੁੱਧ ਲੜਾਈ ਵਿਚ ਸਭ ਤੋਂ ਵੱਡੀ ਰੁਕਾਵਟ ਸਮਾਜਿਕ ਭੇਦਭਾਵ ਬਣੀ ਹੋਈ ਹੈ, ਜਿਸ ਕਾਰਨ ਮਰੀਜ਼ ਆਪਣੀ ਬਿਮਾਰੀ ਬਾਰੇ ਦੱਸਣ ਦੇ ਨਾਲ-ਨਾਲ ਦਵਾਈ ਖਾਣ ਤੋਂ ਪ੍ਰਹੇਜ ਵੀ ਕਰਦੇ ਹਨ ਅਤੇ ਉਹ ਬਿਮਾਰੀ ਨੂੰ ਛੁਪਾ ਕੇ ਰੱਖਦੇ ਹਨ।   ਇੱਥੇ ਵਰਣਨਯੋਗ ਹੈ ਕਿ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਸਾਲ 2015 ਦੇ ਮੁਕਾਬਲੇ ਸਾਲ 2020 ਵਿੱਚ ਜ਼ਿਲ੍ਹੇ ਵਿੱਚੋਂ 20 ਫੀਸਦੀ ਕੇਸ ਘਟਾਉਣ ਦੇ "ਉਪ ਕੌਮੀ ਪ੍ਰਮਾਣੀਕਰਨ" ਦਾਅਵੇ ਅਧੀਨ ਬ੍ਰਾਊਂਜ਼ ਵਰਗ ਦੇ ਐਵਾਰਡ ਉੱਤੇ ਆਪਣਾ ਹੱਕ ਜਤਾਇਆ ਸੀ, ਜਿਸ ਦੀ ਜਾਂਚ ਵਿਸ਼ਵ ਸਿਹਤ ਸੰਸਥਾ (ਡਬਲਿਊ.ਐੱਚ.ਓ.), ਭਾਰਤੀ ਸਮਾਜਿਕ ਮੈਡੀਸਨ ਅਤੇ ਰੋਕਥਾਮ ਐਸੋਸੀਏਸ਼ਨ (ਆਈ.ਏ.ਪੀ. ਐੱਸ.ਐੱਮ.) ਅਤੇ ਕੇਂਦਰ ਸਰਕਾਰ ਦੀ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ. ਐੱਮ.ਆਰ) ਦੀ ਸਾਂਝੀ ਟੀਮ ਨੇ ਕੀਤੀ ਸੀ। ਭਾਰਤ ਸਰਕਾਰ ਨੇ 80 ਫੀਸਦੀ ਟੀਬੀ ਕੇਸ ਘਟਾਉਣ ਵਾਲੇ ਜ਼ਿਲ੍ਹੇ ਨੂੰ 10 ਲੱਖ ਰੁਪਏ ਦੇਣ ਦੇ ਨਾਲ-ਨਾਲ ਟੀਬੀ ਮੁਕਤ ਰੁਤਬੇ ਦਾ ਸਨਮਾਨ ਦੇਣ, 60 ਫੀਸਦੀ ਟੀਬੀ ਕੇਸ ਘਟਾਉਣ ਵਾਲੇ ਜ਼ਿਲ੍ਹੇ ਨੂੰ ਗੋਲਡ ਵਰਗ ਦੇ ਤੌਰ ਉੱਤੇ 5 ਲੱਖ ਰੁਪਏ ਦੇਣ, 40 ਫੀਸਦੀ ਟੀਬੀ ਕੇਸ ਘਟਾਉਣ ਵਾਲੇ ਜ਼ਿਲ੍ਹੇ ਨੂੰ ਸਿਲਵਰ ਵਰਗ ਦੇ ਤੌਰ ਉੱਤੇ 3 ਲੱਖ ਰੁਪਏ ਦੇਣ ਅਤੇ 20 ਫੀਸਦੀ ਟੀਬੀ ਕੇਸ ਘਟਾਉਣ ਵਾਲੇ ਜ਼ਿਲ੍ਹੇ ਨੂੰ ਬਰਾਊਂਜ ਵਰਗ ਦੇ ਤੌਰ ਉੱਤੇ 2 ਲੱਖ ਰੁਪਏ ਦਾ ਐਵਾਰਡ ਦੇਣ ਦਾ ਐਲਾਨ ਕੀਤਾ ਹੋਇਆ ਸੀ।

ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਰਹੇਗਾ ਮੁਕੰਮਲ ਬੰਦ:ਸੰਯੁਕਤ ਕਿਸਾਨ ਮੋਰਚਾ

ਐਂਬੂਲੈਂਸ, ਐਮਰਜੈਂਸੀ ਸੇਵਾਵਾਂ ਅਤੇ ਹੋਲੇ ਮਹੱਲੇ ਦੇ ਸ਼ਰਧਾਲੂਆਂ ਨੂੰ ਜਾਮ ਵਿਚੋਂ ਰਸਤਾ ਦਿੱਤਾ ਜਾਵੇਗਾ
ਨਵਾਂਸ਼ਹਿਰ25 ਮਾਰਚ ( (ਵਿਸ਼ੇਸ਼ ਪ੍ਰਤੀਨਿਧੀ))ਸੰਯੁਕਤ ਕਿਸਾਨ ਮੋਰਚੇ ਵਲੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ  ਪੂਰਨ ਤੌਰ ਉੱਤੇ ਬੰਦ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਸੁਤੰਤਰ ਕੁਮਾਰ, ਜਸਬੀਰ ਦੀਪ ਅਤੇ ਕੁਲਦੀਪ ਸਿੰਘ ਸੁੱਜੋਂ ਨੇ ਦੱਸਿਆ ਕਿ ਜਿਲੇ ਦੇ ਵਪਾਰ ਮੰਡਲ,ਟਰੱਕ ਯੂਨੀਅਨਾਂ, ਟੈਕਸੀ ਯੂਨੀਅਨਾਂ, ਆਟੋ ਯੂਨੀਅਨ, ਆੜ੍ਹਤੀ ਐਸੋਸੀਏਸ਼ਨਾਂ, ਭੱਠਾ ਵਰਕਰਾਂ ਅਤੇ ਮਾਲਕਾਂ, ਰੇਹੜੀ ਵਰਕਰਾਂ, ਰੋਡਵੇਜ ਵਰਕਰਾਂ, ਬੈਂਕ ਐਸੋਸੀਏਸ਼ਨਾਂ,ਮਜਦੂਰ ਜਥੇਬੰਦੀਆਂ, ਇਸਤਰੀ ਜਥੇਬੰਦੀਆਂ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਇਸ ਬੰਦ ਦਾ ਭਰਵਾਂ ਸਮਰਥਨ ਕੀਤਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਕਾਰਪੋਰੇਟਰਾਂ ਦੇ ਹਿੱਤ ਪੂਰਨ ਵਾਲੇ ਹਨ ਅਤੇ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਹੋਰ ਲੋਕਾਂ ਲਈ ਘਾਤਕ ਹਨ।ਉਹਨਾਂ ਕਿਹਾ ਕਿ ਮੌਜੂਦਾ ਕਿਸਾਨੀ ਘੋਲ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ ਅਤੇ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। ਉਹਨਾਂ ਕਿਹਾ ਕਿ ਐਂਬੂਲੈਂਸ, ਐਮਰਜੈਂਸੀ ਸੇਵਾਵਾਂ ਅਤੇ ਹੋਲੇ ਮਹੱਲੇ ਦੇ ਸ਼ਰਧਾਲੂਆਂ ਨੂੰ ਜਾਮ ਵਿਚੋਂ ਰਸਤਾ ਦਿੱਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਮਾਰਚ ਨੂੰ ਸਵੇਰੇ ਠੀਕ 9 ਵਜੇ ਲੰਗੜੋਆ ਬਾਈਪਾਸ ਉੱਤੇ ਲਾਏ ਜਾ ਰਹੇ ਜਾਮ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਇਸ ਮੌਕੇ ਸਤਨਾਮ ਸਿੰਘ ਗੁਲਾਟੀ, ਬਲਜਿੰਦਰ ਸਿੰਘ ਭੰਗਲ, ਮੁਕੰਦ ਲਾਲ, ਅਸ਼ੋਕ ਕੁਮਾਰ, ਸਤਨਾਮ ਸਿੰਘ ਸੁੱਜੋਂ ਮੋਰਚੇ ਦੇ ਆਗੂ ਵੀ ਮੌਜੂਦ ਸਨ।
ਕੈਪਸ਼ਨ:ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਾਣਕਾਰੀ ਦਿੰਦੇ ਹੋਏ।

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ

ਸੜਕਾਂ ਅਤੇ ਚੌਕਾਂ ਵਿਚ ਜਾਮ ਲਾਉਣ 'ਤੇ ਮੁਕੰਮਲ ਪਾਬੰਦੀ
ਨਵਾਂਸ਼ਹਿਰ, 25 ਮਾਰਚ -(ਵਿਸ਼ੇਸ਼ ਪ੍ਰਤੀਨਿਧੀ) ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  
  ਜ਼ਿਲਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨਾਂ ਸਥਾਨਾਂ 'ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ), ਜਗਤਪੁਰ ਰੋਡ, ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ 'ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ। 
  ਨਵਾਂਸ਼ਹਿਰ ਵਿਖੇ ਚੰਡੀਗੜ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ 'ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਇਹ ਮਨਾਹੀ ਦੇ ਹੁਕਮ 19 ਮਈ 2021 ਤੱਕ ਲਾਗੂ ਰਹਿਣਗੇ।
ਫੋਟੋ :-ਡਾ. ਸ਼ੇਨਾ ਅਗਰਵਾਲ, ਜ਼ਿਲਾ ਮੈਜਿਸਟ੍ਰੇਟ। 

ਢਾਹਾਂ ਕਲੇਰਾਂ ਵਿਖੇ ਪੰਜਾਬ ਭਰ ਦੇ ਸਕੂਲ ਖੋਲ੍ਹਣ ਲਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਢਾਹਾਂ ਕਲੇਰਾਂ ਵਿਖੇ ਪੰਜਾਬ ਭਰ ਦੇ ਸਕੂਲ ਖੋਲ੍ਹਣ ਲਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
ਬੰਗਾ : 25 ਮਾਰਚ () ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ 31 ਮਾਰਚ ਤੱਕ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ, ਜਿਸ ਦਾ ਪੰਜਾਬ ਭਰ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸ਼ੋਸ਼ੀਏਸ਼ਨ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਪੰਜਾਬ ਭਰ ਵਿਚ ਬਾਕੀ ਸਾਰੇ ਕੰਮ ਉਸੇ ਤਰ੍ਹਾਂ ਚੱਲ ਰਹੇ ਹਨ ਪਰ ਸਕੂਲ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਮੈਡਮ ਵਨੀਤਾ ਚੋਟ ਪ੍ਰਿੰਸੀਪਲ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ  ਨੇ ਦੱਸਿਆ ਕਿ 10ਵੀਂ ਅਤੇ 10+2 ਦੀਆਂ ਬੋਰਡ ਦੀਆਂ ਜਮਾਤਾਂ ਤੋਂ ਇਲਾਵਾ ਬਾਕੀ ਸਾਰੀਆਂ ਕਲਾਸਾਂ ਦੇ ਇਮਤਿਹਾਨ ਖਤਮ ਹੋ ਚੁੱਕੇ ਹਨ। ਬੋਰਡ ਦੀਆਂ ਕਲਾਸਾਂ ਦੇ ਇਮਤਿਹਾਨ ਹੋਣੇ ਬਾਕੀ ਹਨ। ਬੋਰਡ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਪੇਪਰਾਂ ਦੀਆਂ ਤਿਆਰੀ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਸਮੂਹ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੂੰ ਸਕੂਲ ਬੰਦ ਕਰਨ ਦੇ ਮੁੱਦੇ ਤੇ ਦੁਬਾਰਾ ਵਿਚਾਰ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਇਸੇ ਤਹਿਤ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਲਗਾਤਾਰਤਾ ਬਣਾਉਣ ਲਈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸਮੂਹ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਵਾਈਸ ਪ੍ਰਿੰਸੀਪਲ ਡਾ. ਰੁਪਿੰਦਰਜੀਤ ਸਿੰਘ, ਸਮੂਹ ਅਧਿਆਪਕਾਂ ਅਤੇ ਸਮੂਹ ਸਟਾਫ਼ ਵੱਲੋਂ ਪੰਜਾਬ ਦੇ ਸਾਰੇ ਸਕੂਲ ਖੋਲ੍ਹਣ ਨੂੰ ਯਕੀਨੀ ਬਣਾਉਣ ਲਈ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਫੋਟੋ ਕੈਪਸ਼ਨ : ਵਿਦਿਆਰਥੀਆਂ ਦੇ ਸੁਨਹਿਰੀ ਭੱਵਿਖ ਲਈ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਸਬੰਧੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਅਤੇ ਸਮੂਹ ਅਧਿਆਪਕ  ਰੋਸ ਜਾਹਿਰ ਕਰਦੇ ਹੋਏ

ਕਿਸਾਨੀ ਸ਼ੰਘਰਸ਼ ਵਿਚ ਨਿਵੇਕਲੀ ਮਿਸਾਲ : 82 ਸਾਲਾ ਬਜ਼ੁਰਗ ਗੁਰਬਖ਼ਸ਼ ਸਿੰਘ ਪਠਲਾਵਾ ਸਾਈਕਲ 'ਤੇ ਦਿੱਲੀ ਸੰਘਰਸ਼ ਲਈ ਰਵਾਨਾ

ਬੰਗਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਪਠਲਾਵਾ ਬੀਤੇ ਸਾਲ ਉਸ ਸਮੇਂ ਚਰਚਾ ਵਿੱਚ ਆਇਆ ਸੀ, ਜਦੋਂ ਇਸ ਪਿੰਡ ਵਿੱਚ ਕਰੋਨਾ ਦੀ ਬਿਮਾਰੀ ਨੇ ਦਸਖ਼ਤ ਦਿੱਤੀ ਸੀ ਤੇ ਇਹ ਪਿੰਡ ਪਠਲਾਵਾ, ਪੂਰੇ ਦੇਸ਼ ਵਿੱਚ ਮਸ਼ਹੂਰ ਹੋ ਗਿਆ ਸੀ। ਗਾਇਕਾਂ/ਕਲਾਕਾਰਾਂ ਨੇ ਤਾਂ ਇਸ ਪਿੰਡ 'ਤੇ ਗਾਣੇ ਵੀ ਕੱਢੇ ਅਤੇ ਕਈਆ ਨੇ ਇਸ ਪਿੰਡ ਨੂੰ ਮਾੜਾ ਕਿਹਾ। ਪਰ ਪਿੰਡ ਪਠਲਾਵਾ ਹਮੇਸ਼ਾ ਹੀ ਸਮਾਜ ਭਲਾਈ ਹਰੇਕ ਕੰਮ ਵਿਚ ਆਪਣਾ ਯੋਗਦਾਨ ਪਾਉਣ ਵਿਚ ਮੋਹਰੀ ਹੁੰਦਾ ਹੈ। ਜਿੱਥੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਅਗਵਾਈ ਕਰਦੇ ਸਰਦਾਰ ਇੰਦਰਜੀਤ ਸਿੰਘ ਵਾਰੀਆ, ਸਰਦਾਰ ਤਰਲੋਚਨ ਸਿੰਘ ਵਾਰੀਆ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਪਾਲ ਸਿੰਘ ਅਤੇ ਸਪੋਰਟਸ ਕਲੱਬ ਪਠਲਾਵਾ ਦੇ ਨੌਜਵਾਨਾਂ ਵੱਲੋਂ ਕਰੋਨਾ ਦੇ ਸਮੇਂ ਅਤੇ ਹੁਣ ਦਿੱਲੀ ਦੇ ਕਿਸਾਨੀ ਮੋਰਚੇ ਵਿੱਚ ਵੱਡੀ ਪੱਧਰ 'ਤੇ ਸੇਵਾ ਨਿਭਾਈ ਜਾ ਰਹੀ ਹੈ। ਇਸੇ ਹੀ ਪਿੰਡ ਪਠਲਾਵਾ ਦੇ ਵਾਸੀ ਬਾਪੂ ਸ. ਗੁਰਬਖਸ਼ ਸਿੰਘ (ਉਮਰ 82) ਨੇ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਲਈ ਸਾਈਕਲ 'ਤੇ ਚਾਲੇ ਪਾਏ ਹਨ। ਬਾਪੂ ਸ. ਗੁਰਬਖਸ਼ ਸਿੰਘ ਵਿਚ ਉਤਸ਼ਾਹ ਇਸ ਕਦਰ ਭਾਰੂ ਸੀ ਕਿ ਉਮਰ ਨੂੰ ਮਾਤ ਪੈ ਰਹੀ ਸੀ। ਉਹਨਾਂ ਨੇ ਦੱਸਿਆ ਕਿ ਉਹ ਪਹਿਲਾਂ ਵੀ ਪਿੰਡ ਵਾਸੀਆਂ ਨਾਲ ਮਹੀਨਾ ਭਰ ਦਿੱਲੀ ਮੋਰਚਿਆਂ 'ਚ ਲੰਗਰ ਦੀ ਸੇਵਾ ਕਰਕੇ ਆਏ ਹਨ। ਬਾਪੂ ਸ. ਗੁਰਬਖਸ਼ ਸਿੰਘ  ਨੇ ਕਿਹਾ ਕਿ ਆਪਣੇ ਜੱਦੀ ਪਿੰਡ ਪਠਲਾਵਾ ਤੋਂ ਦਿੱਲੀ ਤੱਕ ਦਾ ਲੰਬਾ ਸਫ਼ਰ ਸਾਇਕਲ 'ਤੇ ਤਹਿ ਕਰਨ ਪਿੱਛੇ ਦੋ ਮਕਸਦ ਹਨ ਇੱਕ ਤਾਂ ਨਵੀਂ ਪੀੜ੍ਹੀ ਲਈ ਹੋਰ ਹਿੰਮਤ ਤੇ ਉਤਸ਼ਾਹ ਦੀ ਪ੍ਰੇਰਨਾ ਦੇਣਾ ਚਾਹੁੰਦੇ ਹਨ ਅਤੇ ਦੂਜਾ ਦਿੱਲੀ ਸਰਕਾਰ ਨੂੰ ਇਹ ਸੁਨੇਹਾ ਦੇਣਾ ਕਿ ਉਸ ਨਾਲ ਟੱਕਰ ਲੈਣ ਲਈ ਬਜ਼ੁਰਗ ਪੀੜ੍ਹੀ ਦੀ ਹਿੰਮਤ ਹੀ ਕਾਫ਼ੀ ਹੈ। ਅੱਜ ਬਜ਼ੁਰਗ ਬਾਪੂ ਸ. ਗੁਰਬਖਸ਼ ਸਿੰਘ ਨੂੰ ਰਵਾਨਾ ਕਰਨ ਸਮੇਂ  ਗੁਰਦੁਆਰਾ ਸੰਤ ਬਾਬਾ ਘੱਨਯਾ ਸਿੰਘ ਦੇ ਮੁੱਖੀ ਸੰਤ ਬਾਬਾ ਗੁਰਬਚਨ ਸਿੰਘ ਜੀ ਵਲੋਂ ਅਰਦਾਸ ਕਰਨ ਉਪਰੰਤ ਸਿਰੋਪਾਓ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਏਕ ਨੂਰ ਸਵੈ ਸੇਵੀ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਨੇ ਕਿਹਾ ਕਿ ਉਹਨਾਂ ਲਈ ਖੁਸ਼ੀ ਵਾਲੀ ਗੱਲ ਹੈ ਕਿ ਇਹ ਬਜ਼ੁਰਗ ਪਿੰਡ ਪਠਲਾਵਾ ਦਾ ਮਾਣ ਬਣ ਕੇ ਦਿੱਲੀ ਸੰਘਰਸ਼ 'ਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਸਰਪੰਚ ਹਰਪਾਲ ਸਿੰਘ, ਮਾਸਟਰ ਤਰਲੋਚਨ ਸਿੰਘ, ਹਰਪ੍ਰੀਤ ਸਿੰਘ ਖਾਲਸਾ ਪਠਲਾਵਾ, ਮਾਸਟਰ ਸੋਹਣ ਸਿੰਘ, ਪੰਚ ਸੁੱਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ-ਪਿੰਡ ਪਠਲਾਵਾ ਦੇ ਬਜ਼ੁਰਗ ਬਾਪੂ ਸ. ਗੁਰਬਖਸ਼ ਸਿੰਘ ਦਿੱਲੀ ਨੂੰ ਰਵਾਨਾ ਹੋਣ ਮੌਕੇ

26 ਮਾਰਚ ਦੇ ਭਾਰਤ ਬੰਦ ਦੀ ਤਿਆਰੀ ਸਬੰਧੀ ਪਿੰਡ ਚਾਹੜ ਮਜਾਰਾ ਵਿਖੇ ਜਾਗੋ ਕੱਢੀ

ਨਵਾਂਸ਼ਹਿਰ 25 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਕਿਰਤੀ ਕਿਸਾਨ ਯੂਨੀਅਨ ਵਲੋਂ 26 ਮਾਰਚ ਨੂੰ ਭਾਰਤ ਬੰਦ ਦੀ ਤਿਆਰੀ ਸਬੰਧੀ ਪਿੰਡ ਚਾਹੜ ਮਜਾਰਾ ਵਿਖੇ ਜਾਗੋ ਕੱਢੀ ਗਈ ਜਿਸ ਦੀ ਅਗਵਾਈ ਔਰਤਾਂ ਨੇ ਕੀਤੀ। ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਕੁਲਦੀਪ ਸਿੰਘ, ਜਰਨੈਲ ਸਿੰਘ,ਪਰਮਜੀਤ ਸਿੰਘ ਸ਼ਹਾਬਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ ਨਾਲ ਮਜਦੂਰ ਅਤੇ ਦੂਸਰੇ ਵਰਗਾਂ ਲਈ ਘਾਤਕ ਹਨ। ਇਹ ਦੇਸੀ ਵਿਦੇਸ਼ੀ ਕਾਰਪੋਰੇਟਰਾਂ ਦੀਆਂ ਤਿਜੌਰੀਆਂ ਭਰਨ ਵਾਲੇ ਹਨ। ਉਹਨਾਂ ਕਿਹਾ ਇਹਨਾਂ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਜਿੰਨੇ ਵੀ ਸੱਦੇ ਦਿੱਤੇ ਉਹ ਸਾਰੇ ਸਫਲ ਰਹੇ ਹਨ।ਸਾਨੂੰ 26 ਮਾਰਚ ਦੇ ਭਾਰਤ ਦੇ ਸੱਦੇ ਨੂੰ ਜੋਰਾਂ ਸ਼ੋਰਾਂ ਨਾਲ ਸਫਲ ਕਰਨਾ ਚਾਹੀਦਾ ਹੈ। ਉਹਨਾਂ  26 ਮਾਰਚ ਨੂੰ ਲੰਗੜੋਆ ਬਾਈਪਾਸ ਉੱਤੇ ਕਿਸਾਨਾਂ ਵਲੋਂ ਲਾਏ ਜਾ ਰਹੇ ਜਾਮ ਵਿਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਸਤਵਿੰਦਰ ਸਿੰਘ, ਗੁਰਦਾਵਰ ਸਿੰਘ, ਬਲਿਹਾਰ ਸਿੰਘ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਬਹਾਦਰ ਸਿੰਘ, ਜੋਗਾ ਸਿੰਘ, ਮੰਗਲ ਸਿੰਘ, ਮੱਖਣ ਸਿੰਘ, ਮਨਜੀਤ ਕੌਰ,  ਹਰਭਜਨ ਕੋਰ, ਜਸਵਿੰਦਰ ਕੌਰ, ਕੁਲਦੀਪ ਕੌਰ  ਤਰਸੇਮ ਕੌਰ ਵੀ ਹਾਜਰ ਸਨ।

ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਵਿੱਚੋਂ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ ਐਸ ਸੀ ਨਰਸਿੰਗ ਕਲਾਸ (ਦੂਜਾ ਸਾਲ) ਦਾ 100% ਸ਼ਾਨਦਾਰ ਨਤੀਜਾ

ਬੰਗਾ : 25 ਮਾਰਚ  - ( )
ਪੰਜਾਬ ਦੇ ਪੇਂਡੂ ਇਲਾਕੇ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਵੱਲੋਂ ਸਥਾਪਿਤ ਨਰਸਿੰਗ ਸਿੱਖਿਆ ਦੇ ਪ੍ਰਸਿੱਧ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ ਐਸ ਸੀ ਨਰਸਿੰਗ ਦੂਜਾ ਸਾਲ ਕਲਾਸ ਦੀ ਪ੍ਰੀਖਿਆ ਦਾ 100% ਸ਼ਾਨਦਾਰ ਨਤੀਜਾ ਆਇਆ ਹੈ । ਇਹ ਜਾਣਕਾਰੀ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਬੀ.ਐਸ.ਸੀ.ਨਰਸਿੰਗ ਦੂਜਾ ਸਾਲ (ਬੈਚ 2018-2022) ਦੀ  ਵਿਦਿਆਰਥਣ ਰੁਪਿੰਦਰ ਕੌਰ ਪੁੱਤਰੀ ਮਲਕੀਅਤ  ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਜਦੋ ਕਿ ਦੂਜਾ ਸਥਾਨ ਸਿਮਰਨ ਪੁੱਤਰੀ ਦਰਸ਼ਨ ਸਿੰਘ ਅਤੇ ਤੀਸਰਾ ਸਥਾਨ ਸਾਈਮਾ ਮੁਸ਼ਤਾਕ ਪੁੱਤਰੀ ਮੁਸ਼ਤਾਕ ਅਹਿਮਦ ਬੱਟ ਨੇ ਪ੍ਰਾਪਤ ਕੀਤਾ ਹੈ।  ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ  ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦੇ ਸਾਰੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਕਾਲਜ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣ ਲਈ ਅਤੇ ਸ਼ਾਨਦਾਰ ਨਤੀਜੇ ਲਈ  ਵਧਾਈਆਂ ਦਿੱਤੀਆਂ ਹਨ। ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ ਕਲਾਸ ਇੰਚਾਰਜ, ਸ. ਰਾਜਿੰਦਰਪਾਲ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਸੁਨੀਤਾ ਲਕਵਾੜਾ, ਮੈਡਮ ਰਜਨੀਤ ਕੌਰ, ਮੈਡਮ ਦਲਜੀਤ ਕੌਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਵਿੱਚੋਂ ਪਹਿਲੇ,  ਦੂਜੇ ਸਥਾਨ ਅਤੇ ਤੀਜੇ ਸਥਾਨ 'ਤੇ ਆਏ ਵਿਦਿਆਰਥੀ

ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ
ਬੰਗਾ,24 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਦੁਆਬੇ ਦੀ ਸਿਰਮੌਰ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵੱਲੋਂਂ  ਜਿੱਥੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਉੱਥੇ ਹੀ ਸੰਸਥਾ ਵੱਲੋ ਲੋੜਵੰਦਾਂ ਦੀ ਵੀ ਹਰ ਸੰਭਵ ਮਦਦ ਕਰਨ ਲਈ ਤੱਤਪਰ ਰਹਿੰਦੀ ਹੈ। ਇਸੇ ਹੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਸੰਸਥਾ ਦੇ ਬਾਨੀ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ  ਵਾਰੀਆ ਅਤੇ ਉੱਪ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਵਾਰੀਆ ਦੀ ਅਗਾਂਹਵਧੂ ਨਿੱਘਰ ਸੋਚ ਤੇ ਪਹਿਰਾ ਦਿੰਦੇ ਹੋਏ ਉੱਨਾ ਦੀ ਰਹਿਨੁਮਾਈ ਹੇਠ ਸੰਸਥਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਦਿੱਤੀਆਂ ਗਈਆਂ। ਇਸ ਮੌਕੇ ਤੇ ਵੱਖ ਵੱਖ ਬੁਲਾਰਿਆਂ ਜਿਨ੍ਹਾਂ ਵਿੱਚ ਸੰਸਥਾ ਦੇ ਪ੍ਰਧਾਨ ਸੰਦੀਪ ਗੌੜ ਪੋਸੀ, ਸ੍ਰੀ ਅਵਤਾਰ ਸਿੰਘ ਸਾਬਕਾ ਸਰਪੰਚ, ਸ੍ਰੀ ਜਗਤ ਸਿੰਘ ਸਾਬਕਾ ਸਰਪੰਚ ਸ੍ਰੀ ਕੁਲਦੀਪ ਸਿੰਘ ਅਤੇ ਸੰਸਥਾ ਦੇ ਮੁੱਖ ਬੁਲਾਰੇ ਅਤੇ ਵਿੱਤ ਸਕੱਤਰ ਮਾਸਟਰ ਤਰਸੇਮ ਪਠਲਾਵਾ ਵੱਲੋ ਸਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਹੀਦੀ ਵਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਉਨ੍ਹਾਂ ਮਹਾਨ ਦੇਸ਼ ਦੇ ਸਪੂਤਾ ਨੇ ਆਪਣਾ ਆਪ ਨਿਛਾਵਰ ਕਰਕੇ ਸਾਨੂੰ ਅਜ਼ਾਦੀ ਲੈ ਕੇ ਦਿੱਤੀ। ਇਨ੍ਹਾਂ ਹੀ ਮਹਾਨ ਸਹੀਦਾ ਦੀ ਬਦੌਲਤ ਅੱਜ ਅਸੀਂ ਅਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਪਰ ਅਫ਼ਸੋਸ ਕਿ ਜਿਸ ਤਰ੍ਹਾਂ ਦਾ ਉਨ੍ਹਾਂ ਮਹਾਨ ਸਹੀਦਾ ਨੇ ਨਵਾਂ ਦੇਸ਼ ਸਿਰਜਣ ਦਾ ਸੁਪਨਾ ਦੇਖਿਆ ਸੀ। ਉਸਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਪੂਰਾ ਕਰਨ ਵਿੱਚ ਨਾਕਾਮਯਾਬ ਰਹੀਆਂ ਹਨ। ਪਰ ਫਿਰ ਵੀ ਅੱਜ ਉਨ੍ਹਾਂ ਮਹਾਨ ਸਹੀਦਾ ਦੇ ਸਹੀਦੀ ਦਿਨ ਤੇ ਸਾਡਾ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਮਹਾਨ ਸਹੀਦਾ ਦੇ ਰਹਿੰਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਨੂੰ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਪਤਵੰਤੇ ਸੱਜਣਾਂ ਵਿੱਚ ਮੌਜੂਦਾ ਸਰਪੰਚ ਸ੍ਰੀ ਹਰਪਾਲ ਸਿੰਘ, ਸੰਸਥਾ ਦੇ ਸਰਪ੍ਰਸਤ ਸ੍ਰੀ ਬਲਵੰਤ ਸਿੰਘ ਜਗੈਤ, ਸ੍ਰੀ ਬਲਵੀਰ ਸਿੰਘ ਜਗੈਤ, ਸ੍ਰੀ ਜਗਤਾਰ ਸਿੰਘ ਪੋਸੀ, ਸ੍ਰੀ ਹਰਪ੍ਰੀਤ ਸਿੰਘ ਖ਼ਾਲਸਾ ਪਠਲਾਵਾ, ਹਰਜੀਤ ਸਿੰਘ ਜੀਤਾ, ਹਰਜਿੰਦਰ ਸਿੰਘ ਜਿੰਦਾ, ਬਲਵੀਰ ਸਿੰਘ ਯੂ ਕੇ, ਪਰਮਿੰਦਰ ਰਾਣਾ ਪੋਸੀ, ਜਥੇਦਾਰ ਗੁਰਬਖ਼ਸ਼ ਸਿੰਘ ਪਠਲਾਵਾ, ਤਰਸੇਮ ਸਿੰਘ ਸਾਬਕਾ ਸਰਪੰਚ, ਸੇਵਾ ਸਿੰਘ, ਚਰਨਜੀਤ ਸ਼ਰਮਾ ਪੋਸੀ, ਹਰਮਨ ਅੰਬਰਸਰੀਆ, ਜੋਤਾ ਸ਼ੀਹਮਾਰ, ਰਮਨ, ਕੁਲਦੀਪ ਸਿੰਘ ਪਠਲਾਵਾ, ਸੁਖਵਿੰਦਰ ਸਿੰਘ ਪੰਚ, ਦਿਲਾਵਰ ਬੈਂਸ ਪੰਚ ,ਲੇਖਕ ਜੀ ਚੰਨੀ,ਅਤੇ ਇਸਤਰੀ ਵਿੰਗ ਦੇ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਸਨ। ਇਸ ਸਾਰੇ ਪ੍ਰੋਗਰਾਮ ਦੀ ਸਟੇਜ ਸੰਚਾਲਨ ਦੀ ਭੂਮਿਕਾ ਸੰਸਥਾ ਦੇ ਮੁੱਖ ਬੁਲਾਰੇ ਅਤੇ ਵਿੱਤ ਸਕੱਤਰ ਮਾਸਟਰ ਤਰਸੇਮ ਪਠਲਾਵਾ ਅਤੇ ਮਾਸਟਰ ਤਰਲੋਚਨ ਸਿੰਘ ਵੱਲੋ ਬਾਖ਼ੂਬੀ ਨਿਭਾਈ ਗਈ।
ਫ਼ੋਟੋ ਕੈਪਸ਼ਨ, ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਵੰਡ ਦੇ ਹੋਏ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਤੇ ਹੋਰ ਪਤਵੰਤੇ ਤੇ ਸੰਸਥਾ ਦੇ ਮੈਂਬਰ

ਸਾਰੇ ਸੀਨੀਅਰ ਸਿਟੀਜ਼ਨ ਅਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਉੱਪਰ ਦੇ ਵਿਅਕਤੀ ਲਗਵਾ ਸਕਦੇ ਹਨ ਟੀਕਾ

ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਹੁਣ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ
ਨਵਾਂਸ਼ਹਿਰ, 24 ਮਾਰਚ :(ਵਿਸ਼ੇਸ਼ ਪ੍ਰਤੀਨਿਧੀ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਉਹ ਨਿੱਜੀ ਧਿਆਨ ਦਿੰਦੇ ਹੋਏ ਇਸ ਕੰਮ ਨੂੰ ਪਹਿਲ ਦੇਣ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜ਼ਿਲੇ ਵਿਚ 23 ਸਰਕਾਰੀ ਅਤੇ 6 ਪ੍ਰਾਈਵੇਟ ਹਸਪਤਾਲਾਂ ਵਿਚ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ ਜਦਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖ਼ੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖ਼ਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੁਣ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਲਈ ਹੁਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ ਹੈ। ਉਨਾਂ ਕਿਹਾ  ਜੇਕਰ ਕੋਈ ਵਿਅਕਤੀ ਸਹਿ-ਰੋਗਾਂ ਸਬੰਧੀ ਆਪਣਾ ਮੈਡੀਕਲ ਰਿਕਾਰਡ ਟੀਕਾਕਰਨ ਸਥਾਨ 'ਤੇ ਲੇ ਕੇ ਆਵੇਗਾਂ ਤਾਂ ਉਸ ਕੋਲੋਂ ਵੱਖਰਾ ਪ੍ਰਮਾਣ ਪੱਤਰ ਨਹੀਂ ਮੰਗਿਆ ਜਾਵੇਗਾ ਅਤੇ ਉਸ ਦੇ ਮੈਡੀਕਲ ਰਿਕਾਰਡ ਦੇ ਆਧਾਰ 'ਤੇ ਹੀ ਟੀਕਾ ਲਗਾ ਲਗਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਸਹਿ-ਰੋਗਾਂ ਵਿਚ ਡਾਇਬਟੀਜ਼, ਦਿਲ ਦੇ ਰੋਗਾਂ, ਗੁਰਦੇ ਦੇ ਰੋਗਾਂ, ਜਿਗਰ ਦੇ ਰੋਗਾਂ, ਸਾਹ ਪ੍ਰਣਾਲੀ ਦੇ ਰੋਗਾਂ ਅਤੇ ਸਟਰੋਕ ਆਦਿ ਨਾਲ ਸਬੰਧਤ 20 ਦੇ ਕਰੀਬ ਬਿਮਾਰੀਆਂ ਸ਼ਾਮਿਲ ਹਨ।  ਉਨਾਂ ਦੱਸਿਆ ਕਿ ਇਸੈ ਤਰਾਂ ਸਿਹਤ ਸੰਭਾਲ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਦੇ ਟੀਕਾਕਰਨ ਦਾ ਕੰਮ ਵੀ ਨਾਲੋ-ਨਾਲ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ। ਟੀਕਾ ਲਗਵਾਉਣ ਦੇ ਇਛੁੱਕ ਵਿਅਕਤੀ ਇਸ ਲਈ ਪ੍ਰੀ-ਰਜਿਸਟ੍ਰੇਸ਼ਨ ਕਰ ਵੀ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਹਸਪਤਾਲ ਪਹੁੰਚ ਸਕਦੇ ਹਨ। ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੋਵਿਡ-19 ਟੀਕਾਕਰਨ ਹੀ ਇਕੋ-ਇਕ ਰਸਤਾ ਹੈ। ਇਸ ਲਈ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਨਵਨੀਤ ਕੌਰ ਗਿੱਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਵਿਸ਼ਵ ਸਿਹਤ ਸੰਗਠਨ ਤੋਂ ਡਾ. ਗਗਨ ਸ਼ਰਮਾ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤ ਰਾਮ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਕੈਪਸ਼ਨ : -ਕੋਵਿਡ ਵੈਕਸੀਨੇਸ਼ਨ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ ਤੇ ਹੋਰ। 

ਇਫਟੂ ਵੱਲੋਂ 26 ਮਾਰਚ ਦੇ ਬੰਦ ਦੇ ਸਮਰਥਨ ਦਾ ਐਲਾਨ

ਨਵਾਂਸ਼ਹਿਰ 24 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼(ਇਫਟੂ) ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ 'ਤੇ 26 ਮਾਰਚ ਦੇ ਬੰਦ ਦਾ ਭਰਵਾਂ ਸਮਰਥਨ ਕਰੇਗੀ। ਜਾਣਕਾਰੀ ਦਿੰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ  ਦੀ ਕੌਮੀ ਕਮੇਟੀ ਨੇ ਇਸ ਬੰਦ ਦਾ ਦੇਸ਼ ਭਰ ਵਿਚ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।ਕਿਉਂਕਿ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਦੀ ਤਬਾਹੀ ਵਾਲੇ ਹਨ ਉੱਨੇ ਹੀ ਮਜ਼ਦੂਰ ਵਰਗ ਲਈ ਘਾਤਕ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਮਜਦੂਰਾਂ ਦੇ ਪੱਖੀ ਸਾਰੇ ਕਾਨੂੰਨ ਖਤਮ ਕਰਕੇ ਉਹਨਾਂ ਦੀ ਥਾਂ ਮਜਦੂਰ ਵਿਰੋਧੀ ਚਾਰ ਲੇਬਰ ਕੋਡ ਲੈ ਕੇ ਹਨ। ਉਹਨਾਂ ਕਿਹਾ ਕਿ 26 ਮਾਰਚ ਨੂੰ ਭੱਠਾ ਵਰਕਰਜ਼ ਯੂਨੀਅਨ, ਰੇਹੜੀ ਵਰਕਰਜ਼ ਯੂਨੀਅਨ, ਪ੍ਰਵਾਸੀ ਮਜਦੂਰ ਯੂਨੀਅਨ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇਸ਼ ਵਿਆਪੀ ਇਸ ਬੰਦ ਵਿਚ ਸ਼ਾਮਲ ਹੋਣਗੀਆਂ।
ਕੈਪਸ਼ਨ:  ਇਫਟੂ ਵੱਲੋਂ 26 ਮਾਰਚ ਦੇ ਬੰਦ ਦੇ ਸਮਰਥਨ ਦਾ ਐਲਾਨ ਕਰਦੇ ਹੋਏ ਕੁਲਵਿੰਦਰ ਸਿੰਘ ਵੜੈਚ ਅਤੇ ਜਸਬੀਰ ਦੀਪ।

26 ਮਾਰਚ ਦੇ ਭਾਰਤ ਬੰਦ 'ਤੇ ਲੱਗੇਗਾ ਲੰਗੜੋਆ ਬਾਈਪਾਸ ਉੱਤੇ ਜਾਮ

ਨਵਾਂਸ਼ਹਿਰ 24 ਮਾਰਚ (ਬਿਊਰੋ) ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਦੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਫਲ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਲੰਗੜੋਆ ਬਾਈਪਾਸ ਉੱਤੇ ਸਾਰੇ ਦਿਨ ਦਾ ਜਾਮ ਲਗਾਇਆ ਜਾਵੇਗਾ। ਇਸ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੱਖਣ ਸਿੰਘ ਭਾਨ ਮਜਾਰਾ ਦੀ ਪ੍ਰਧਾਨਗੀ ਹੇਠ ਇੱਥੇ ਰਿਲਾਇੰਸ ਦੇ ਸੁਪਰ ਸਟੋਰ ਅੱਗੇ ਧਰਨਾ ਸਥਾਨ ਤੇ ਹੋਈ। ਜਿਸ ਵਿਚ ਇਸ ਬੰਦ ਨੂੰ ਸਫਲ ਕਰਨ ਲਈ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ 26 ਮਾਰਚ ਦਾ ਦੇਸ਼ ਵਿਆਪੀ ਬੰਦ ਮੋਦੀ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਉਰੇ ਕੁਝ ਵੀ ਮਨਜ਼ੂਰ ਨਹੀਂ। ਇਸ ਦਿਨ ਦੁਕਾਨਾਂ, ਕਾਰੋਬਾਰੀ ਅਦਾਰੇ, ਟਰਾਂਸਪੋਰਟ, ਫੈਕਟਰੀਆਂ, ਰੇਲਾਂ ਸਾਰਾ ਕੁਝ ਮੁਕੰਮਲ ਤੌਰ ਉੱਤੇ ਬੰਦ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 9 ਵਜੇ ਪਰਿਵਾਰਾਂ ਸਮੇਤ ਲੰਗੜੋਆ ਬਾਈਪਾਸ ਤੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚਾਹ ਅਤੇ ਲੰਗਰ ਸਾਰਾ ਦਿਨ ਚੱਲੇਗਾ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਕੁਲਵਿੰਦਰ ਸਿੰਘ ਵੜੈਚ, ਬੂਟਾ ਸਿੰਘ, ਅਵਤਾਰ ਸਿੰਘ ਕੱਟ, ਪਰਮਜੀਤ ਸਿੰਘ ਸ਼ਹਾਬਪੁਰ, ਰਾਜ ਕੁਮਾਰ, ਧਰਮਿੰਦਰ ਸਿੰਘ, ਸੁਰਿੰਦਰ ਸਿੰਘ ਮਹਿਰਮਪੁਰ, ਸੋਹਣ ਸਿੰਘ ਅਟਵਾਲ ਅਤੇ ਹੋਰ ਆਗੂ ਵੀ ਮੌਜੂਦ ਸਨ।
ਕੈਪਸ਼ਨ:  ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਬੈਂਸ।

ਐਸ. ਐਸ. ਪੀ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਵਿਸ਼ੇਸ਼ ਗੈਲਰੀ ਬਣਾਈ

ਨਵਾਂਸ਼ਹਿਰ, 23 ਮਾਰਚ : (ਬਿਊਰੋ) ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਸ. ਐਸ. ਪੀ ਦਫ਼ਤਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ੇਸ਼ ਗੈਲਰੀ ਦਾ ਸ਼ੁੱਭ ਅਰੰਭ ਅੱਜ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਕੀਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਵਿਚ ਬਣੇ ਨਵੇਂ ਐਸ. ਐਸ. ਪੀ ਦਫ਼ਤਰ ਵਿਖੇ ਇਹ ਗੈਲਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਐਸ. ਐਸ. ਪੀ ਅਲਕਾ ਮੀਨਾ ਨੇ ਕਿਹਾ ਕਿ ਇਨਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਦੇਸ਼ ਇਨਾਂ ਦਾ ਹਮੇਸ਼ਾ ਰਿਣੀ ਰਹੇਗਾ। ਉਨਾਂ ਜ਼ਿਲੇ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣ ਅਤੇ ਉਨਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਵਿਚ ਆਪਣਾ ਯੋਗਦਾਨ ਪਾਉਣ ਦੀ ਤਾਕੀਦ ਕੀਤੀ। ਉਨਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਣਾ ਸਰੋਤ ਹਨ ਅਤੇ ਹਮੇਸ਼ਾ ਰਹਿਣਗੇ। 
ਕੈਪਸ਼ਨ :- ਐਸ. ਐਸ. ਪੀ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਵਿਸ਼ੇਸ਼ ਗੈਲਰੀ ਦਾ ਸ਼ੁੱਭ ਅਰੰਭ ਕਰਦੇ ਹੋਏ ਐਸ. ਐਸ. ਪੀ ਅਲਕਾ ਮੀਨਾ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਣ

ਬੰਗਾ : 23 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ ਭਗਤ ਸਿੰਘ, ਰਾਜਗੁਰੂ  ਜੀਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ ਇਸ ਮੌਕੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਜੀ, ਸ ਸੋਹਣ ਸਿੰਘ ਠੰਡਲ ਜੀ, ਡਾ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਜੀ, ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ, ਜਥੇਦਾਰ ਜਰਨੈਲ ਸਿੰਘ ਵਾਹਿਦ ਹਲਕਾ ਇੰਚਾਰਜ ਨਵਾਂਸ਼ਹਿਰ,  ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਸ਼੍ਰੀ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ, ਜਥੇਦਾਰ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਵਦੀਪ ਸਿੰਘ ਅਨੋਖਰਵਾਲ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ, ਜਥੇਦਾਰ ਰਣਜੀਤ ਸਿੰਘ ਝਿੰਗੜ, ਜਥੇਦਾਰ ਪਰਮ ਸਿੰਘ ਖ਼ਾਲਸਾ, ਬ੍ਰਿਗੇਡੀਅਰ ਰਾਜ ਕੁਮਾਰ, ਰਾਜਵਿੰਦਰ ਲੱਕੀ,  ਜਥੇਦਾਰ ਸੁਰਜੀਤ ਸਿੰਘ ਮਾਂਗਟ, ਹਰਜੀਤ ਸਿੰਘ ਸੰਧਵਾ, ਦਲਜੀਤ ਸਿੰਘ ਥਾਂਦੀ, ਕੇਸਰ ਸਿੰਘ ਮਹਿਮੂਦਪੁਰ, ਨਿਰਮਲ ਸਿੰਘ ਹੇੜੀਆਂ, ਜਸਵਿੰਦਰ ਸਿੰਘ ਮਾਨ, ਵਨੀਤ ਸਰੋਆ, ਦੀਪਾ ਮੇਹਲੀ, ਸੁਰਜੀਤ ਸਿੰਘ ਝਿੰਗੜ, ਰਣਦੀਪ ਸਿੰਘ ਦੀਪਾ ਕਲੇਰਾਂ ਗੁਰਮਿੰਦਰ ਸਿੰਘ ਡਿੰਪਲ, ਕੁਲਵਿੰਦਰ ਸਿੰਘ ਲਾਡੀ, ਰੁਪਿੰਦਰ ਸਿੰਘ ਸੈਣੀ, ਪ੍ਰਭਜੀਤ ਸਿੰਘ ਮਿੱਠਾ, ਕੁਲਦੀਪ ਰਾਣਾ, ਜਰਨੈਲ ਸਿੰਘ, ਗੁਰਬਖ਼ਸ਼ ਸਿੰਘ, ਬਲਰਾਜ ਸਿੰਘ, ਵਿਮਲ ਕੁਮਾਰ, ਰਿੰਕੂ ਚਾਂਦਪੁਰੀ, ਤਰਲੋਚਨ ਰੱਕੜ, ਦਲਜੀਤ ਮਾਣੇਵਾਲ, ਸੰਨੀ ਕੁਮਾਰ ਮਜਾਰੀ, ਰਮਨ ਕੁਮਾਰ ਬੰਗਾ, ਰਾਕੇਸ਼ ਸ਼ਰਮਾ, ਅਮਰੀਕ ਸਿੰਘ ਸੋਨੀ, ਮਨਜੀਤ ਸਿੰਘ ਬੱਬਲ, ਮਨਜੀਤ ਸਿੰਘ ਰਿੰਕੂ, ਪ੍ਰਸ਼ੋਤਮ ਬੰਗਾ , ਦੀਪਕ ਘਈ, ਸਿਕੰਦਰ, ਪਰਮਵੀਰ ਸਿੰਘ ਮਾਨ, ਅਮਰਜੀਤ ਸਿੰਘ, ਆਦਿ ਹਾਜ਼ਰ ਸਨ।

ਸ਼ਹੀਦੀ ਦਿਵਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ 'ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ' ਰੱਖਿਆ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ :(ਬਿਊਰੋ) ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ 'ਤੇ ਕਰਵਾਏ ਪੁਸ਼ਪ ਅਰਪਣ ਸਮਾਰੋਹ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਦੌਰਾਨ ਉਨਾਂ ਵੱਲੋਂ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ 'ਤੇ ਪੁਸ਼ਪ ਅਰਪਣ ਕੀਤੇ ਗਏ। ਇਸ ਮੌਕੇ ਉਨਾਂ ਨਵਾਂਸ਼ਹਿਰ-ਬੰਗਾ ਰੋਡ ਤੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ 'ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ' ਰੱਖਣ ਦੀ ਰਸਮ ਵੀ ਅਦਾ ਕੀਤੀ। ਇਸ ਤੋਂ ਬਾਅਦ ਉਨਾਂ ਮਿਊਜ਼ੀਅਮ ਵਿਚਲੀ ਗੈਲਰੀ ਅਤੇ ਖਟਕੜ ਕਲਾਂ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ।    ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸਦਕਾ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਉਨਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਆਪਣਾ ਯੋਗਦਾਨ ਪਾਈਏ। ਮੁਲਕ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਉਨਾਂ ਕਿਹਾ ਕਿ ਇਨਾਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਅਜ਼ਾਦੀ ਲਈ ਉਨਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਜਿਸ ਤਰਾਂ ਪੰਜਾਬੀਆਂ ਨੇ ਦੇਸ਼ ਨੂੰ ਗ਼ੁਲਾਮੀ ਤੋਂ ਮੁਕਤੀ ਦਿਵਾਈ ਹੈ, ਉਸੇ ਤਰਾਂ ਜਲਦ ਹੀ ਉਹ ਕੋਰੋਨਾ ਮਹਾਮਾਰੀ ਨੂੰ ਵੀ ਮਾਤ ਦੇਣਗੇ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਇਥੇ 3.78 ਕਰੋੜ ਦੀ ਲਾਗਤ ਨਾਲ ਇਕ ਵਿਸ਼ਾਲ ਪ੍ਰਾਜੈਕਟ ਅਰੰਭਿਆ ਗਿਆ ਹੈ, ਜਿਸ ਤਹਿਤ ਇਥੇ ਇਕ ਸੈਲਾਨੀ ਸੁਵਿਧਾ ਸੈਂਟਰ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸੈਂਟਰ ਵਿਚ ਕੈਫੇਟੇਰੀਆ, ਪਾਰਕਿੰਗ, ਟੁਆਲਿਟਸ ਅਤੇ ਹੋਰ ਸੁਵਿਧਾਵਾਂ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਇਥੇ ਸੈਲਾਨੀ ਬੁਨਿਆਦੀ ਢਾਂਚੇ ਦੇ ਵਿਕਾਸ, ਲੈਂਡਸਕੇਪਿੰਗ ਅਤੇ ਸੁੰਦਰੀਕਰਨ ਦੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਨੂੰ ਜਾਂਦੇ ਰਸਤੇ ਦੀ ਪੇਵਿੰਗ ਅਤੇ ਸਜਾਵਟ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਿਊਜ਼ੀਅਮ ਵਿਖੇ 33 ਲੱਖ ਦੀ ਲਾਗਤ ਨਾਲ 80 ਕਿਲੋਵਾਟ ਸਮਰੱਥਾ ਵਾਲਾ ਸੋਲਰ ਊਰਜਾ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਇਸੇ ਤਰਾਂ ਇਥੇ 18 ਲੱਖ ਦੀ ਲਾਗਤ ਨਾਲ ਸਜਾਵਟੀ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸ਼ਹੀਦ ਦੀ ਧਰਤੀ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿੰਨੀਆਂ ਵੀ ਗ੍ਰਾਂਟਾਂ ਦੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਈਆਂ ਜਾਣਗੀਆਂ।  ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ,  ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਚੌਧਰੀ ਅਜੇ ਮੰਗੂਪੁਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ ਅਤੇ ਵਜ਼ੀਰ ਸਿੰਘ ਖਹਿਰਾ, ਸ਼ਹੀਦ ਦੇ ਪਰਿਵਾਰਕ ਮੈਂਬਰ ਹਰਜੀਵਨਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।  
ਕੈਪਸ਼ਨਾਂ :-ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਅਰਪਿਤ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ। ਨਾਲ ਹਨ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਚੌਧਰੀ ਮੋਹਨ ਲਾਲ ਬੰਗਾ, ਚੌਧਰੀ ਅਜੇ ਮੰਗੂਪੁਰ ਤੇ ਹੋਰ। 
-ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ 'ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ' ਰੱਖਣ ਦੀ ਰਸਮ ਅਦਾ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ। ਨਾਲ ਹਨ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਚੌਧਰੀ ਅਜੇ ਮੰਗੂਪੁਰ ਤੇ ਹੋਰ।