ਜ਼ਿਲੇ ਵਿਚ 10 ਅਪ੍ਰੈਲ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ-ਸੀ. ਜੇ. ਐਮ ਹਰਪ੍ਰੀਤ ਕੌਰ

ਨਵਾਂਸ਼ਹਿਰ, 7 ਮਾਰਚ :-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ. ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਿਮੀਨਲ ਕਪਾਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ। 
ਫੋਟੋ :-ਸੀ. ਜੇ. ਐਮ ਹਰਪ੍ਰੀਤ ਕੌਰ।