ਹਸਪਤਾਲ ਢਾਹਾਂ ਕਲੇਰਾਂ ਵਿਖੇ ਕੋਵਿਡ-19 (ਕੋਵੈਕਸ਼ੀਨ) ਦਾ ਟੀਕਾਕਰਨ ਸ਼ੂਰੂ ਹੋਇਆ
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਨੇ
ਆਪਣੀਆਂ ਪਤਨੀਆਂ ਸਮੇਤ ਟੀਕਾਕਰਨ ਕਰਵਾਕੇ ਨਿਵੇਕਲੀ ਮਿਸਾਲ ਕਾਇਮ ਕੀਤੀ
ਬੰਗਾ : 13 ਮਾਰਚ :ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਨੇ
ਆਪਣੀਆਂ ਪਤਨੀਆਂ ਸਮੇਤ ਟੀਕਾਕਰਨ ਕਰਵਾਕੇ ਨਿਵੇਕਲੀ ਮਿਸਾਲ ਕਾਇਮ ਕੀਤੀ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਸੈਂਟਰ ਆਰੰਭ ਕਰ ਦਿੱਤਾ ਗਿਆ ਹੈ। ਜਿਸ ਵਿਚ ਕਰੋਨਾ ਬਿਮਾਰੀ ਦੀ ਰੋਕਥਾਮ ਲਈ ਟੀਕੇ ਕੋਵੈਕਸ਼ੀਨ ਦਾ ਟੀਕਾਕਰਨ ਫਰੰਟ ਲਾਈਨ ਕਰੋਨਾ ਯੋਧਿਆਂ ਤੋਂ ਇਲਾਵਾ ਆਮ ਲੋਕਾਈ ਜਿਹਨਾਂ ਦੀ ਉਮਰ 45 ਸਾਲ ਤੋਂ 59 ਸਾਲ ਤੱਕ ਹੈ ਅਤੇ ਵੱਡੀ ਉਮਰ ਦੇ ਸੀਨੀਅਰ ਸਿਟੀਜਨ ਵੀ ਸਰਕਾਰੀ ਨਿਯਮਾਂ ਅਨੁਸਾਰ ਆਪਣਾ ਟੀਕਾਕਰਨ ਕਰਵਾ ਸਕਣਗੇ। ਹਸਪਤਾਲ ਢਾਹਾਂ ਕਲੇਰਾਂ ਵਿਖੇ ਕੋਵੈਕਸ਼ੀਨ ਦੇ ਟੀਕਾਕਰਨ ਦੀ ਆਰੰਭਤਾ ਵਿਚ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਉਹਨਾਂ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਕਾਹਮਾ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਕੁਲਜੀਤ ਕੌਰ ਬਾਹੜੋਵਾਲ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਤੇ ਉਹਨਾਂ ਦੀ ਧਰਮ ਪਤਨੀ ਬੀਬੀ ਬਲਜਿੰਦਰ ਕੌਰ ਸੋਢੀ ਨੇ ਕੋਵਿਡ-19 ਕੋਵੈਕਸ਼ੀਨ ਦਾ ਟੀਕਾ ਕਰਨ ਕਰਵਾਕੇ ਆਮ ਲੋਕਾਈ ਵਾਸਤੇ ਕਰੋਨਾ ਵਾਇਰਸ ਰੋਕਥਾਮ ਦੀ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਕੋਵਿਡ-19 ਕੋਵੈਕਸ਼ੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸਰਕਾਰੀ ਨਿਯਮਾਂ ਅਨੁਸਾਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਟੀਕਾਕਰਨ ਆਰੰਭ ਕੀਤਾ ਗਿਆ ਹੈ। ਜਿਸ ਵਿਚ ਫਰੰਟ ਲਾਈਨ ਕਰੋਨਾ ਯੋਧੇ ਮੈਡੀਕਲ ਸਟਾਫ਼, ਪੁਲੀਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕ ਵੀ ਸਰਕਾਰੀ ਹਦਾਇਤਾਂ ਅਨੁਸਾਰ ਟੀਕਾਕਰਨ ਕਰਵਾ ਸਕਦੇ ਹਨ। ਜਿਸ ਵਿਚ 45 ਸਾਲ ਤੋਂ ਲੈ ਕੇ 59 ਸਾਲ ਤੱਕ ਅਤੇ ਵੱਧ ਉਮਰ ਦੇ ਸੀਨੀਅਰ ਸਿਟੀਜ਼ਨ ਵੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣਾ ਟੀਕਾਕਰਨ ਕਰਵਾ ਸਕਦੇ ਹਨ। ਇਸ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਗੁਰਪ੍ਰੀਤ ਸਿੰਘ, ਪ੍ਰਭਪ੍ਰੀਤ ਕੌਰ ਅਟਵਾਲ, ਦਲਜੀਤ ਕੌਰ ਸਟਾਫ਼ ਤੇ ਹੋਰ ਸਹਾਇਕ ਸਟਾਫ਼ ਹਾਜ਼ਰ ਸੀ। ਵਰਨਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਇਸ ਟੀਕਾਕਰਨ ਮੁਹਿੰਮ ਵਿਚ ਪ੍ਰਾਈਵੇਟ ਸੰਸਥਾਵਾਂ ਵਿੱਚ ਹੋ ਰਹੇ ਟੀਕਾਕਰਨ ਲਈ 250 ਰੁਪਏ ਪ੍ਰਤੀ ਡੋਜ਼ ਕੀਮਤ ਤਹਿ ਕੀਤੀ ਗਈ ਹੈ। ਇਸ ਲੋਕ ਸੇਵਾ ਦੀ ਮੁਹਿੰਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਟਰੱਸਟ ਦੇ ਪ੍ਰਬੰਧ ਅਧੀਨ ਚੱਲਦੇ ਸਾਰੇ ਅਦਾਰਿਆਂ ਦੇ ਸਮੂਹ ਸਟਾਫ਼, ਡਾਕਟਰ ਸਾਹਿਬਾਨ, ਮੈਡੀਕਲ ਸਟਾਫ, ਅਧਿਆਪਕਾਂ ਆਦਿ ਦਾ ਟੀਕਾਕਰਨ ਮੁਫ਼ਤ ਕਰਨ ਦਾ ਐਲਾਨ ਕਰਕੇ ਇਸ ਦੀ ਆਰੰਭਤਾ ਵੀ ਕਰ ਦਿੱਤੀ ਗਈ ਹੈ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੋਵਿਡ-19 ਕੋਵੈਕਸ਼ੀਨ ਕੋਵੈਕਸ਼ੀਨ ਦੇ ਟੀਕਾਕਰਨ ਦੀ ਆਰੰਭਤਾ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਉਹਨਾਂ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਕਾਹਮਾ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਕੁਲਜੀਤ ਕੌਰ ਬਾਹੜੋਵਾਲ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਤੇ ਉਹਨਾਂ ਦੀ ਧਰਮ ਪਤਨੀ ਬੀਬੀ ਬਲਜਿੰਦਰ ਕੌਰ ਸੋਢੀ ਦੇ ਟੀਕਾਕਰਨ ਦੀਆਂ ਤਸਵੀਰਾਂ