ਕੋਵਿਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ: ਡਾ. ਹਰਪਿੰਦਰ ਸਿੰਘ
ਨਵਾਂਸ਼ਹਿਰ, 26 ਮਾਰਚ: (ਬਿਊਰੋ) ਮਾਣਯੋਗ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਤਵਿੰਦਰ ਸਿੰਘ ਦੀਆ ਹਦਾਇਤਾਂ ਅਨੁਸਾਰ ਅਤੇ ਡਾਕਟਰ ਹਰਪਿੰਦਰ ਸਿੰਘ ਦੀ ਅਗਵਾਹੀ ਵਿੱਚ ਚਲ ਰਹੇ ਟੀਕਾਕਰਣ ਤਹਿਤ ਅੱਜ ਪੱਤਰਕਾਰ ਵੀਰ ਸੁਰਿੰਦਰ ਤ੍ਰਿਪਾਠੀ ਅਤੇ ਮੁੱਖ ਅਧਿਆਪਕ ਰਾਮ ਲਾਲ ਸੁਰੇਸ਼ ਸ਼ਰਮਾ ਅਤੇ ਅਧਿਆਪਕ ਗੁਰਨੇਕ ਸਿੰਘ ਅਤੇ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦੇ ਮਾਤਾ ਪਿਤਾ ਜੀ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ ਟੀਕਾ ਲਗਵਾਇਆ। ਅਤੇ ਬਾਕੀ ਬਜੁਰਗਾ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਪ੍ਰੇਰਤ ਕੀਤਾ। ਇਸ ਮੌਕੇ ਨੋਡਲ ਅਫ਼ਸਰ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਹਰਪਿੰਦਰ ਸਿੰਘ ਅਤੇ ਤਰਸੇਮ ਲਾਲ ਬਲਾਕ ਐਕਸ ਟੇਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਕੋਵਿਡ ਦੀ ਰੋਕਥਾਮ ਲਈ ਟੀਕਾਕਰਨ ਦੀ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਾਂਗੇ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਅਤੇ ਬਜੁਰਗਾ ਨੂੰ ਹੁਣ ਤੱਕ ਕਾਫੀ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾ ਨੂੰ ਅਤੇ 60 ਸਾਲ ਤੋ ਉਪਰ ਦੀ ਉਮਰ ਵਾਲਿਆਂ ਨੂੰ ਵੀ ਅੱਜ ਸੈਮੀਨਾਰ ਹਾਲ ਵਿੱਚ ਹੀ ਕੋਵਿਡ-19 ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 5300 ਕੋਵੀਸ਼ੀਲਡ ਵੈਕਸੀਨ ਦੀਆਂ ਡੋਜਾਂ ਪ੍ਰਾਪਤ ਹੋਈਆਂ ਹਨ, ਜੋ ਕਿ ਸਰਕਾਰੀ ਤੇ ਨਿੱਜੀ ਖੇਤਰ ਦੇ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣੀਆਂ ਹਨ। ਤੇ ਉਸ ਤੋਂ ਬਾਅਦ ਬਜੁਰਗਾ ਨੂੰ ਲਗਾਇਆ ਜਾਣੀ ਆ ਹਨ। ਇਸ ਮੌਕੇ ਡਾਕਟਰ ਸਤਵਿੰਦਰ ਸਿੰਘ, ਡਾਕਟਰ ਹਰਪਿੰਦਰ ਸਿੰਘ ਨੋਡਲ ਅਫ਼ਸਰ, ਡਾਕਟਰ ਇੰਦੂ ਕਟਾਰੀਆ, ਤਰਸੇਮ ਲਾਲ, ਬਲਵਿੰਦਰ ਕੌਰ, ਪਿਆਰੀ ਸਟਾਫ, ਸੋਨੀਆ, ਰਿੰਪੀ ਸਹੋਤਾ ਮਨਪ੍ਰੀਤ ਕੌਰ, ਜੋਤੀ, ਬਲਜੀਤ ਕੌਰ, ਮਨਜੀਤ ਕੌਰ ਏ ਐਨ ਐਮ, ਜਸਪ੍ਰੀਤ ਕੌਰ ਸਟਾਫ ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੇਦੀਪ ਸਿੰਘ ਵੀ ਹਾਜ਼ਰ ਸਨ।