ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਸਬੰਧੀ ਰੀਵਿਊ ਮੀਟਿੰਗ


ਨਵਾਂਸ਼ਹਿਰ, 8 ਮਾਰਚ : (ਸਿਹਤ ਪ੍ਰਤੀਨਿਧੀ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ।  ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਹਰ ਬਲਾਕ ਦੇ ਘੱਟੋ-ਘੱਟ ਨਿਰਧਾਰਤ ਟੀਚੇ ਅਨੁਸਾਰ ਕੋਵਿਡ-19 ਸੈਂਪਲਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਿਹਤ ਬਲਾਕ ਵਿਚ ਘੱਟੋ-ਘੱਟ 6-6 ਕੋਵਿਡ ਸੈਂਪਲੰਿਗ ਟੀਮਾਂ ਕਾਇਮ ਕੀਤੀਆਂ ਜਾਣ ਅਤੇ ਹਰ ਟੀਮ ਨੂੰ ਘੱਟੋ-ਘੱਟ 50 ਸੈਂਪਲ ਲੈਣ ਦਾ ਟੀਚਾ ਦਿੱਤਾ ਜਾਵੇ।  ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੈਂਪਲੰਿਗ ਕਰਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਹਰ ਪਾਜੇਟਿਵ ਮਰੀਜ਼ ਦੇ ਘੱਟੋ-ਘੱਟ 20 ਸੰਪਰਕਾਂ ਦੇ ਟੈਸਟ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੈਂਪਲੰਿਗ ਪਹਿਲ ਦੇ ਆਧਾਰ ਉੱਤੇ ਕੀਤੀ ਜਾਵੇ ਅਤੇ ਇਸ ਦੀ ਰੋਜ਼ਾਨਾ ਆਧਾਰ ਉੱਤੇ ਰਿਪੋਰਟ ਕਰਨੀ ਯਕੀਨੀ ਬਣਾਈ ਜਾਵੇ।  ਡਾ. ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕੋਵਿਡ -19 ਅਜੇ ਖਤਮ ਨਹੀਂ ਹੋਇਆ ਅਤੇ ਇਸ ਵਿਚ ਹੋਰ ਵਾਧਾ ਹੋ ਸਕਦਾ ਹੈ, ਇਸ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਥ ਧੋਣ ਜਿਹੀਆਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ  ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਡਾ. ਜਗਦੀਪ ਰਾਏ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Virus-free. www.avast.com