ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਨਹੀਂ ਹੋਵੇਗਾ ਇਕੱਠ

ਨਵਾਂਸ਼ਹਿਰ, 20 ਮਾਰਚ : (ਵਿਸ਼ੇਸ਼ ਪ੍ਰਤੀਨਿਧੀ) ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।  ਉਨਾਂ ਦੱਸਿਆ ਕਿ ਇਸ ਦੌਰਾਨ ਕੋਈ ਸਟੇਜ ਨਹੀਂ ਲੱਗੇਗੀ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿਚ ਇਕੱਠ ਕਰਨ 'ਤੇ ਲਗਾਈ ਗਈ ਪਾਬੰਦੀ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।