ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ‍ਵਿਖੇ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

19 ਮਾਰਚ  ਵਿਸ਼ਾਲ ਨਗਰ ਕੀਰਤਨ,  20 ਅਤੇ 21 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ

ਨਵਾਂਸ਼ਹਿਰ : 14 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਹੈਡਕੁਆਟਰ ਨਵਾਂਸ਼ਹਿਰ ਵਿੱਚ ਧੰਨ ਧੰਨ ਸਾਹਿਬ ਸਤਿਗੁਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਮੰਜੀ ਸਾਹਿਬ  ਅਤੇ ਗੁਰਦੁਆਰਾ ਮਾਤਾ ਗੁਜਰ ਕੌਰ  ਬੰਗਾ ਰੋਡ ਨਵਾਂਸ਼ਹਿਰ ਵਿਖੇ ਜਿੱਥੇ ਗੁਰੂ ਸਾਹਿਬ ਨੇ 5 ਮਹੀਨੇ 19 ਦਿਨ ਰਹਿ ਕੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਇਸ ਸ਼ਹਿਰ ਦਾ ਨਾਮ ਨੀਵੇਂ ਸ਼ਹਿਰ ਤੋਂ ਬਦਲ ਕੇ ਨਵਾਂਸ਼ਹਿਰ ਰੱਖਿਆ। ਇਸ ਪਵਿੱਤਰ ਅਸਥਾਨ 'ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੁੱਚੇ ਇਲਾਕੇ ਦੀਆਂ ਸੰਗਤਾਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ 400 ਸਾਲਾ ਪ੍ਰਕਾਸ਼ ਪੁਰਬ ਕਮੇਟੀ ਗੁਰਦੁਆਰਾ ਮੰਜੀ ਸਾਹਿਬ ਵਲੋਂ ਮਿਸਲ ਸ਼ਹੀਦਾਂ ਤਰਨਾ ਦੇ ਮੁੱਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਦੇਖ ਰੇਖ ਹੇਠ  19, 20 ਅਤੇ 21 ਮਾਰਚ 2021 ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ 19 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ਜੋ ਕਿ ਸਵੇਰੇ 9 ਵਜੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ  ਤੋਂ ਆਰੰਭ ਹੋ ਕੇ ਡਾ.ਅੰਬੇਡਕਰ ਚੌਂਕ, ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਮਹਿੰਦੀਪੁਰ, ਪਿੰਡ ਗੁੱਜਰਪੁਰ, ਪਿੰਡ ਮਹਾਲੋਂ, ਪਿੰਡ ਭੀਣ, ਪਿੰਡ ਜੱਬੋਬਾਲ, ਪਿੰਡ ਮੱਲਪੁਰ, ਪਿੰਡ ਕਰੀਹਾ, ਪਿੰਡ ਛੋਟੀਆਂ ਭੰਗਲਾ, ਪਿੰਡ ਕਰਿਆਮ, ਪਿੰਡ ਹਿਆਲਾ (ਗੁਰੂ ਕਾ ਲੰਗਰ), ਪਿੰਡ ਜਾਫਰਪੁਰ, ਪਿੰਡ ਸਲੋਹ, ਪਿੰਡ ਜੇਠੂ-ਮਾਜਰਾ, ਪਿੰਡ  ਬਰਨਾਲਾ ਤੋਂ ਹੁੰਦਾ ਹੋਇਆ ਸ਼ਾਮ 5 ਵਜੇ ਆਈ. ਟੀ. ਆਈ. ਨਵਾਂਸ਼ਹਿਰ ਦੀ ਗਰਾਉਂਡ ਵਿਖੇ ਪੁੱਜੇਗਾ। ਜਿੱਥੇ ਗੁਰੂ ਕੀ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵੱਲੋਂ ਘੋੜ-ਦੌੜਾ ਅਤੇ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਏ ਜਾਣਗੇ ।
ਇਸੇ ਤਰ੍ਹਾਂ ਸਮਾਗਮਾਂ ਲੜੀ ਵਿੱਚ 20 ਅਤੇ 21 ਮਾਰਚ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ ਸਜਾਏ ਜਾਣਗੇ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੱਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਗਿਆਨੀ ਹਰਪਾਲ ਸਿੰਘ (ਫਤਿਹਗੜ੍ਹ ਸਾਹਿਬ ), ਬਾਬਾ ਬੰਤਾ ਸਿੰਘ (ਕਥਾਵਾਚਕ), ਜਗਾਧਰੀ ਵਾਲੀਆਂ ਬੀਬੀਆਂ-ਮੀਰੀ ਪੀਰੀ ਜੱਥਾ, ਕਵੀਸ਼ਰੀ ਜੱਥਾ ਗਿਆਨੀ ਗੁਰਮੁਖ ਸਿੰਘ ਐਮ ਏ, ਢਾਡੀ ਜੱਥਾ  ਬੀਬੀ ਜਸਵੀਰ ਕੌਰ ਜੱਸ ਅਤੇ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਭਾਈ ਸੁੱਚਾ ਸਿੰਘ ਆਦਿ ਹਾਜ਼ਰੀਆ ਭਰਕੇ ਗੁਰੂ ਸਾਹਿਬ ਜੀ ਦੇ ਇਤਿਹਾਸ ਨਾਲ ਜੋੜਣਗੇ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ 400 ਸਾਲਾ ਗੁਰਪੁਰਬ ਲਈ ਵੱਧ ਤੋਂ ਵੱਧ ਸਹਿਯੋਗ ਦੇਣ, ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤਾਂ ਨੂੰ ਆਪਣੇ ਟਰੈਕਟਰ-ਟਰਾਲੀਆਂ, ਗੱਡੀਆਂ ਅਤੇ ਮੋਟਰਸਾਈਕਲ ਲੈ ਕੇ ਸ਼ਾਮਲ ਹੋਣ ਅਤੇ ਸਮਾਗਮਾਂ ਵਿੱਚ ਹਾਜ਼ਰੀਆ ਭਰਨ ਦੀ ਅਪੀਲ ਕੀਤੀ।  ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ  ਸਮਾਗਮਾਂ ਦੀ ਜਾਣਕਾਰੀ ਦੇਣ ਮੌਕੇ ਸਰਵ ਸ੍ਰੀ ਬਾਬਾ ਨਰੰਗ ਸਿੰਘ,  ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਕਾਲਾ, ਰੇਸ਼ਮ ਸਿੰਘ, ਜਸਪ੍ਰੀਤ ਸਿੰਘ ਜੱਸ, ਸੁਰਜੀਤ ਸਿੰਘ,  ਰਾਮ ਸਿੰਘ, ਰਾਜਵਿੰਦਰ ਸਿੰਘ,  ਦਰਸ਼ਨ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਕਾਹਮਾ, ਤਰਲੋਕ ਸਿੰਘ ਸੇਠੀ, ਹਰਪ੍ਰੀਤ ਸਿੰਘ ਹੈਪੀ, ਬਲਵਿੰਦਰ ਕੌਰ, ਦਵਿੰਦਰ ਕੌਰ, ਮਹਿੰਦਰ ਕੌਰ, ਤਰਸੇਮ ਕੌਰ, ਪਰਮਜੀਤ ਕੌਰ, ਜਗਜੀਤ ਸਿੰਘ, ਜਗਦੀਪ ਸਿੰਘ,  ਜਤਿੰਦਰ ਸਿੰਘ, ਕੁਲਵੀਰ ਸਿੰਘ, ਜਸਵੰਤ ਸਿੰਘ ਭੱਟੀ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।