ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਹੁਣ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ
ਨਵਾਂਸ਼ਹਿਰ, 24 ਮਾਰਚ :(ਵਿਸ਼ੇਸ਼ ਪ੍ਰਤੀਨਿਧੀ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਉਹ ਨਿੱਜੀ ਧਿਆਨ ਦਿੰਦੇ ਹੋਏ ਇਸ ਕੰਮ ਨੂੰ ਪਹਿਲ ਦੇਣ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜ਼ਿਲੇ ਵਿਚ 23 ਸਰਕਾਰੀ ਅਤੇ 6 ਪ੍ਰਾਈਵੇਟ ਹਸਪਤਾਲਾਂ ਵਿਚ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ ਜਦਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖ਼ੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖ਼ਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੁਣ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਲਈ ਹੁਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ ਹੈ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਸਹਿ-ਰੋਗਾਂ ਸਬੰਧੀ ਆਪਣਾ ਮੈਡੀਕਲ ਰਿਕਾਰਡ ਟੀਕਾਕਰਨ ਸਥਾਨ 'ਤੇ ਲੇ ਕੇ ਆਵੇਗਾਂ ਤਾਂ ਉਸ ਕੋਲੋਂ ਵੱਖਰਾ ਪ੍ਰਮਾਣ ਪੱਤਰ ਨਹੀਂ ਮੰਗਿਆ ਜਾਵੇਗਾ ਅਤੇ ਉਸ ਦੇ ਮੈਡੀਕਲ ਰਿਕਾਰਡ ਦੇ ਆਧਾਰ 'ਤੇ ਹੀ ਟੀਕਾ ਲਗਾ ਲਗਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਸਹਿ-ਰੋਗਾਂ ਵਿਚ ਡਾਇਬਟੀਜ਼, ਦਿਲ ਦੇ ਰੋਗਾਂ, ਗੁਰਦੇ ਦੇ ਰੋਗਾਂ, ਜਿਗਰ ਦੇ ਰੋਗਾਂ, ਸਾਹ ਪ੍ਰਣਾਲੀ ਦੇ ਰੋਗਾਂ ਅਤੇ ਸਟਰੋਕ ਆਦਿ ਨਾਲ ਸਬੰਧਤ 20 ਦੇ ਕਰੀਬ ਬਿਮਾਰੀਆਂ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਸੈ ਤਰਾਂ ਸਿਹਤ ਸੰਭਾਲ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਦੇ ਟੀਕਾਕਰਨ ਦਾ ਕੰਮ ਵੀ ਨਾਲੋ-ਨਾਲ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ। ਟੀਕਾ ਲਗਵਾਉਣ ਦੇ ਇਛੁੱਕ ਵਿਅਕਤੀ ਇਸ ਲਈ ਪ੍ਰੀ-ਰਜਿਸਟ੍ਰੇਸ਼ਨ ਕਰ ਵੀ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਹਸਪਤਾਲ ਪਹੁੰਚ ਸਕਦੇ ਹਨ। ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੋਵਿਡ-19 ਟੀਕਾਕਰਨ ਹੀ ਇਕੋ-ਇਕ ਰਸਤਾ ਹੈ। ਇਸ ਲਈ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਨਵਨੀਤ ਕੌਰ ਗਿੱਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਵਿਸ਼ਵ ਸਿਹਤ ਸੰਗਠਨ ਤੋਂ ਡਾ. ਗਗਨ ਸ਼ਰਮਾ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤ ਰਾਮ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : -ਕੋਵਿਡ ਵੈਕਸੀਨੇਸ਼ਨ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ ਤੇ ਹੋਰ।