ਨਵਾਂਸ਼ਹਿਰ, 17 ਮਾਰਚ:- (ਵਿਸ਼ੇਸ਼ ਪ੍ਰਤੀਨਿਧੀ ) ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਅੱਜ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਮਾਹਲ ਖੁਰਦ (ਨਵਾਂਸ਼ਹਿਰ) ਪਿੰਡ ਦੇ ਕਿਸਾਨ ਗੁਰਨੇਕ ਸਿੰਘ ਪੁੱਤਰ ਹੁਕਮ ਸਿੰਘ ਦੇ ਪਰਿਵਾਰ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਂਟ ਕੀਤਾ। ਜ਼ਿਕਰਯੋਗ ਹੈ ਕਿ ਗੁਰਨੇਕ ਸਿੰਘ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ 'ਚ ਸ਼ਾਮਲ ਸੀ। ਅੰਦੋਲਨ 'ਚ ਗੁਰਨੇਕ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਇਸ ਮੌਕੇ ਚੇਅਰਮੈਨ ਪੱਲੀ ਝਿੱਕੀ ਨੇ ਮ੍ਰਿਤਕ ਪਰਿਵਾਰ ਦੇ ਮੈਂਬਰ ਪਤਨੀ ਜਸਵੀਰ ਕੌਰ ਅਤੇ ਪੁੱਤਰ ਰਵਿੰਦਰ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਦੁੱਖ ਦੀ ਘੜੀ `ਚ ਵਿੱਤੀ ਮੱਦਦ ਕਰਨ `ਤੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਬੀ.ਡੀ.ਪੀ.ੳ. ਨਵਾਂਸ਼ਹਿਰ ਰਾਜੇਸ਼ ਚੱਢਾ, ਦਵਿੰਦਰ ਸਿੰਘ ਸਰਪੰਚ, ਬਲਵੀਰ ਸਿੰਘ ਪੰਚ, ਅਮਨਪ੍ਰੀਤ ਸਿੰਘ ਪੰਚ, ਨਿਰਮਲ ਸਿੰਘ ਪ੍ਰਧਾਨ, ਸਾਬਕਾ ਸਰਪੰਚ ਨੇਕ ਰਾਮ, ਜਰਨੈਲ ਸਿੰਘ, ਬਲਵਿੰਦਰ ਰਾਮ, ਗੁਰਮੁੱਖ ਸਿੰਘ ਲੰਬੜਦਾਰ, ਪਰਮਜੀਤ ਸਿੰਘ ਸਾਬਕਾ ਪੰਚ, ਜੈ ਰਾਮ ਜੀ.ੳ.ਜੀ. ਅਤੇ ਰਵਿੰਦਰ ਸਿੰਘ ਤੋਂ ਇਲਾਵਾ ਕਿਸਾਨ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ- ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਕਿਸਾਨੀ ਅੰਦੋਲਨ 'ਚ ਸ਼ਹੀਦ ਕਿਸਾਨ ਗੁਰਨੇਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੇ ਚੈੱਕ ਸੌਂਪਦੇ ਹੋਏ।
ਫੋਟੋ ਕੈਪਸ਼ਨ- ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਕਿਸਾਨੀ ਅੰਦੋਲਨ 'ਚ ਸ਼ਹੀਦ ਕਿਸਾਨ ਗੁਰਨੇਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੇ ਚੈੱਕ ਸੌਂਪਦੇ ਹੋਏ।