ਨਵਾਂਸ਼ਹਿਰ, 1 ਮਾਰਚ :(ਬਿਊਰੋ) ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਅੰਦਰ ਪੜਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾਵਾਰ ਮੁਲਾਂਕਣ ਲਈ ਸਾਰੇ ਸਕੂਲਾਂ ਵਿਚ 2 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲਾ ਸਿੱਖਿਆ ਅਫ਼ਸਰ (ਐ. ਸਿੱ) ਪਵਨ ਕੁਮਾਰ ਨੇ ਜ਼ਿਲੇ ਦੇ ਸਮੂਹ ਸੈਂਟਰ ਹੈੱਡ ਟੀਚਰਾਂ ਨਾਲ ਜ਼ੂਮ ਮੀਟਿਗ ਕਰ ਕੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਮਾਪਿਆਂ ਨਾਲ ਬੱਚਿਆਂ ਦੀ ਸਿਹਤ ਸੰਭਾਲ ਬਾਰੇ ਗੱਲਬਾਤ ਕੀਤੀ ਜਾਵੇ। ਇਸ ਤੋਂ ਇਲਾਵਾ ਫਰਵਰੀ ਮਹੀਨੇ ਦੌਰਾਨ ਹੋਏ ਪ੍ਰੀ-ਬੋਰਡ ਇਮਤਿਹਾਨਾਂ ਸਬੰਧੀ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਾਂਝੀ ਕੀਤੀ ਜਾਵੇ, 15 ਮਾਰਚ ਤੋਂ ਸ਼ੁਰੂ ਹੋ ਰਹੀਆਂ ਪੰਜਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਸਾਂਝੀ ਕਰਨ ਤੋਂ ਿੲਲਾਵਾ ਮਾਪਿਆਂ ਨੂੰ ਬੱਚਿਆਂ ਦੀ ਰੇਗੂਲਰ ਪੜਾਈ ਅਤੇ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ ਅਧਿਆਪਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਸਕੂਲਾਂ ਦੀਆਂ ਵਧੀਆ ਗਤੀਵਿਧੀਆਂ ਨੂੰ ਪ੍ਰਾਜੈਕਟਰ ਰਾਹੀਂ ਪੇਸ਼ ਕੀਤਾ ਜਾਵੇ ਅਤੇ ਬੱਚਿਆਂ ਦੀ ਸੁੰਦਰ ਲਿਖਾਈ ਦੇ ਨਮੂਨਿਆਂ ਨੂੰ ਵੀ ਮਾਪਿਆਂ ਸਾਹਮਣੇ ਦਿਖਾਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਇਸ ਮਾਪੇ-ਅਧਿਆਪਕ ਮਿਲਣੀ ਵਿਚ ਮਾਪਿਆਂ ਤੋਂ ਇਲਾਵਾ ਪਿੰਡਾਂ ਦੇ ਪੰਚਾਇਤ ਮੈਂਬਰਾਂ, ਆਂਗਨਵਾੜੀ ਵਰਕਰਾਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਐਸ. ਐਮ. ਸੀ ਮੈਂਬਰਾਂ ਨੂੰ ਵੀ ਸ਼ਾਮਲ ਹੋਣ ਲਈ ਅਧਿਆਪਕਾਂ ਵੱਲੋਂ ਸੱਦਾ ਪੱਤਰ ਭੇਜੇ ਜਾਣ ਅਤੇ ਉਨਾਂ ਦੇ ਬੈਠਣ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨਾਂ ਨਾਲ ਉੱਪ ਜ਼ਿਲਾ ਸਿੱਖਿਆ ਅਫ਼ਸਰ (ਐ. ਸਿੱ) ਛੋਟੂ ਰਾਮ, ਪੀ. ਪੀ. ਡੀ. ਸੀ ਸਤਨਾਮ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :- ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਸੈਂਟਰ ਹੈੱਡ ਟੀਚਰਾਂ ਨਾਲ ਕੀਤੀ ਗਈ ਜ਼ੂਮ ਮੀਟਿੰਗ ਦਾ ਦਿ੍ਰਸ਼।
ਕੈਪਸ਼ਨ :- ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਸੈਂਟਰ ਹੈੱਡ ਟੀਚਰਾਂ ਨਾਲ ਕੀਤੀ ਗਈ ਜ਼ੂਮ ਮੀਟਿੰਗ ਦਾ ਦਿ੍ਰਸ਼।