ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਲਈ ਕਰਵਾਇਆ ਵਿਸ਼ੇਸ਼ ਵੈਬੀਨਾਰ

ਨਵਾਂਸ਼ਹਿਰ, 11 ਮਾਰਚ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ ਅਤੇ ਮੈਂਬਰ ਸਕੱਤਰ ਅਰੁਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਏ. ਐਸ ਗਰੇਵਾਲ ਦੀਆਂ ਹਦਾਇਤਾਂ 'ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ 'ਪ੍ਰੀ ਨਾਟਲ ਸੈਕਸ ਸਲੈਕਸ਼ਨ' ਅਤੇ 'ਪ੍ਰੀ ਨਾਟਲ ਡਾਇਗਨੋਸਟਿਕ ਟੈਕਨੀਕਸ' (ਪੀ. ਐਨ. ਡੀ. ਟੀ) ਸਬੰਧੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਲਈ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ। ਇਸ ਦੌਰਾਨ ਦਫ਼ਤਰ ਸਿਵਲ ਸਰਜਨ ਦੇ ਪ੍ਰਾਜੈਕਟ ਕੋਆਰਡੀਨੇਟਰ ਡਾ. ਸੁਖਮਨੀ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਰੋਹਿਤ ਕੁਮਾਰ ਵੱਲੋਂ ਡਾ. ਸੁਖਮਨੀ ਕੌਰ ਅਤੇ ਸਮੂਹ ਵਕੀਲਾਂ ਦਾ ਇਸ ਵਿਸ਼ੇਸ਼ ਵੈਬੀਨਾਰ ਵਿਚ ਮੌਜੂਦ ਰਹਿਣ ਲਈ ਧੰਨਵਾਦ ਕੀਤਾ ਗਿਆ। ਉਨਾਂ ਅਪੀਲ ਕੀਤੀ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।  
ਕੈਪਸ਼ਨ :-ਵੈਬੀਨਾਰ ਵਿਚ ਸ਼ਿਰਕਤ ਕਰਦੇ ਹੋਂਏ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ