ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ

ਨਵਾਂਸ਼ਹਿਰ, 6 ਮਾਰਚ : (ਵਿਸ਼ੇਸ਼ ਪ੍ਰਤੀਨਿਧੀ) ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲੇ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅੱਜ ਮਿਤੀ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਦੋਂ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਕੋਵਿਡ-19 ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਇਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1897 ਪਹਿਲਾਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ।