"ਵਿਧਾਇਕਾਂ ਨੂੰ ਵਾਅਦਾ ਯਾਦ ਦਿਵਾਊ ਪੱਤਰ ਦੇਣ ਦੀਆਂ ਤਿਆਰੀਆਂ ਪੂਰੀਆਂ"
ਨਵਾਂ ਸ਼ਹਿਰ,19 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਬਜਟ ਸੈਸ਼ਨ ਵਿਚ ਪੂਰਾ ਨਾ ਕਰਕੇ ਲਗਭਗ 2 ਲੱਖ ਕਰਮਚਾਰੀਆਂ ਨੂੰ ਨਿਰਾਸ਼ ਹੀ ਕੀਤਾ ਹੈ । ਖ਼ਜ਼ਾਨਾ ਮੰਤਰੀ ਨੇ ਇਸ ਮੁੱਦੇ ਸਬੰਧੀ ਹੱਲ ਕੱਢਣ ਦੀ ਬਜਾਏ ਝੂਠੇ ਜਵਾਬ ਨਾਲ ਸਾਰ ਕੇ ਸਦਨ ਦੀ ਪਵਿੱਤਰਤਾ ਨੂੰ ਵੀ ਭੰਗ ਕੀਤਾ ਹੈ ਅਤੇ ਸਾਡੇ ਹਿਰਦਿਆਂ ਨੂੰ ਵਲੂੰਧਰਿਆ ਹੈ। ਇਹ ਵਿਚਾਰ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਜ਼ਿਲ੍ਹਾ ਸਕੱਤਰ ਨੇ ਪ੍ਰੈੱਸ ਬਿਆਨ ਰਾਹੀਂ ਕਹੇ ਹਨ ।
ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਹਿਲਾਂ ਐਲਾਨੇ ਪ੍ਰੋਗਰਾਮ ਮੁਤਾਬਿਕ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 21 ਮਾਰਚ ਨੂੰ ਸੰਘਰਸ਼ ਕਮੇਟੀ ਵੱਲੋਂ ਸਾਰੇ ਪੰਜਾਬ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਵਾਅਦਾ ਯਾਦ ਦਿਵਾਊ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਪੂਰੇ ਪੰਜਾਬ ਵਿਚ ਵੱਡੀ ਪੱਧਰ ਤੇ ਲਾਮਬੰਦੀ ਕੀਤੀ ਜਾ ਰਹੀ ਹੈ । 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀ ਕਾਫ਼ਲਿਆਂ ਦੇ ਰੂਪ ਵਿਚ ਕਾਂਗਰਸੀ ਵਿਧਾਇਕਾਂ ਨੂੰ ਰੋਸ ਭਰਪੂਰ ਵਾਅਦਾ ਯਾਦ ਦਿਵਾਊ ਪੱਤਰ ਦੇਣਗੇ ਕਿਉਂਕਿ 2017 ਵਿੱਚ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਕੈਪਟਨ ਸਰਕਾਰ ਦੇ ਇਸ ਵਾਅਦੇ ਨੂੰ ਬੂਰ ਨਹੀਂ ਪਿਆ ਜਿਸ ਕਾਰਨ 2004 ਤੋਂ ਬਾਅਦ ਭਰਤੀ ਕਰਮਚਾਰੀਆਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਅਗਲੇ ਸੂਬਾ ਪੱਧਰੀ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ । ਆਗੂਆਂ ਨੇ ਦੱਸਿਆਂ ਕਿ 21 ਮਾਰਚ ਨੂੰ ਸਵੇਰੇ 9 ਵਜੇ ਅੰਗਦ ਸਿੰਘ ਹਲਕਾ ਵਿਧਾਇਕ ਦੇ ਘਰ ਦੇ ਬਾਹਰ ਧਰਨਾ ਦੇਣ ਤੋਂ ਬਾਅਦ ਵਾਅਦਾ ਖ਼ਿਲਾਫ਼ੀ ਯਾਦ ਪੱਤਰ ਸੌਂਪਿਆ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਭੁਪਿੰਦਰ ਲਾਲ,ਅਸ਼ਵਨੀ ਕੁਮਾਰ,ਰਾਮ ਲਾਲ ਹੈੱਡ ਟੀਚਰ ਅਤੇ ਕਿਰਨ ਬਾਲਾ,ਆਸ਼ਾ ਰਾਣੀ,ਕੁਲਦੀਪ ਕੌਰ ਮਾਨ,ਰਜਨੀ ਬਾਲਾ,ਕੁਲਵਿੰਦਰ ਮਹੇ,ਅਨੀਤਾ ਰਾਣੀ,ਕਿਰਨ ਬਾਲਾ,ਸੁਖਵਿੰਦਰ ਕੌਰ ਵੀ ਹਾਜ਼ਰ ਸਨ ।
ਹਾਸਿਲ: ਐਨ ਪੀ ਐੱਸ ਤੋ ਪੀੜਤ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ।