ਨਵਾਂਸ਼ਹਿਰ, 18 ਮਾਰਚ : (ਬਿਊਰੋ) ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਉਦਯੋਗ ਸਥਾਪਿਤ ਕਰਨ ਲਈ ਢੁਕਵਾਂ ਮਾਹੌਲ ਸਿਰਜਿਆ ਗਿਆ ਹੈ। ਉਨਾਂ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਨੇ ਵਪਾਰ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਅਗਾਂਹਵਧੂ ਨੀਤੀ ਦੇ ਸਿੱਟੇ ਵਜੋਂ ਸੂਬੇ ਨੂੰ 1726 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਤਹਿਤ ਪਿਛਲੇ ਚਾਰ ਸਾਲਾਂ ਵਿਚ ਲਗਭਗ 71,262 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਹੋਏ ਅਤੇ ਕਰੀਬ 2.70 ਲੱਖ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ। ਉਨਾਂ ਕਿਹਾ ਕਿ ਨਿਵੇਸ਼ਕਾਂ ਨੂੰ ਘਰਾਂ ਵਿਚ ਹੀ ਸਹੂਲਤ ਦੇਣ ਲਈ ਹਰੇਕ ਜ਼ਿਲੇ ਵਿਚ ਜ਼ਿਲਾ ਪੱਧਰੀ 'ਡਿਸਟਿਕ੍ਰਟ ਬਿਊਰੋ ਆਫ਼ ਇੰਡਸਟਰੀ ਐਂਡ ਪ੍ਰਮੋਸ਼ਨ ਦਫ਼ਤਰ' ਸਥਾਪਿਤ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਚਾਰ ਸਾਲ ਦਾ ਕਾਰਜਕਾਲ ਮੁਕੰਮਲ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਨਾਲ ਆਨਲਾਈਨ ਜੁੜਨ ਤੋਂ ਬਾਅਦ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਉਦਯੋਗ ਸਥਾਪਤ ਕਰਨ ਕਰਨ ਲਈ ਢੁਕਵੇਂ ਸ਼ੁਰੂਆਤੀ ਵਾਤਾਵਰਣ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਇਨੋਵੇਸ਼ਨ ਮਿਸ਼ਨ 2020 ਅਤੇ 150 ਕਰੋੜ ਰੁਪਏ ਦੀ ਰਾਸ਼ੀ ਵਾਲੇ ਪੰਜਾਬ ਇਨੋਵੇਸ਼ਨ ਫੰਡ ਨੂੰ ਪ੍ਰਵਾਨਗੀ ਦਿੱਤੀ ਹੈ। ਉਨਾਂ ਕਿਹਾ ਕਿ ਕੰਢੀ ਇਲਾਕੇ ਵਿਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਇਥੋਂ ਦੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਉਨਾਂ ਕਿਹਾ ਕਿ ਕੰਢੀ ਅਤੇ ਸਰਹੱਦੀ ਇਲਾਕਿਆਂ ਵਿਚ ਉਦਯੋਗ ਸਥਾਪਿਤ ਕਰਨ ਲਈ ਵਿਸ਼ੇਸ਼ ਛੋਟਾਂ ਅਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕੋਵਿਡ ਮਹਾਮਾਰੀ ਦਾ ਫੈਲਾਅ ਰੋਕਣ ਲਈ ਮੀਡੀਆ ਦੇ ਸਹਿਯੋਗ ਦੀ ਮੰਗ ਕਰਦਿਆਂ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਇਥੇ ਕਈ ਵੱਡੇ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਥੇ 25 ਕਰੋੜ ਦੀ ਲਾਗਤ ਨਾਲ ਨਵਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਣਾਇਆ ਗਿਆ ਹੈ। ਇਸੇ ਤਰਾਂ ਕਰੀਬ 52 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਕੰਮ ਪ੍ਰਗਤੀ ਅਧੀਨ ਹੈ। ਉਨਾਂ ਦੱਸਿਆ ਕਿ ਕਰੀਬ 250 ਕਰੋੜ ਰੁਪਏ ਦੀ ਲਾਗਤ ਨਾਲ ਇਥੇ ਸੜਕਾਂ ਅਤੇ ਪੁਲਾਂ ਦੇ ਕੰਮ ਕਰਵਾਏ ਗਏ ਹਨ, ਜਿਨਾਂ ਵਿਚ ਮਾਛੀਵਾੜਾ-ਰਾਹੋਂ-ਨਵਾਂਸ਼ਹਿਰ ਰੋਡ, ਬਲਾਚੌਰ-ਭੱਦੀ-ਨੂਰਪੁਰ ਬੇਦੀ ਰੋਡ, ਬੰਗਾ-ਔੜ ਵਾਇਆ ਸਾਹਲੋਂ ਰੋਡ, ਲੁਧਿਆਣਾ-ਰਾਹੋਂ ਰੋਡ, ਮਾਹਿਲਪੁਰ-ਫਗਵਾੜਾ ਤੋਂ ਬਹਿਰਾਮ ਰੋਡ ਅਤੇ 1736 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਸ਼ਾਮਿਲ ਹਨ। ਉਨਾਂ ਦੱਸਿਆ ਕਿ ਜ਼ਿਲੇ ਨੂੰ 100 ਫੀਸਦੀ ਐਫ. ਐਚ. ਟੀ. ਸੀ ਐਲਾਨਿਆ ਗਿਆ ਹੈ, ਜਿਥੇ ਸਮੂਹ ਪਿੰਡਾਂ ਨੂੰ ਪਾਈਪਾਂ ਰਾਹੀਂ ਸ਼ੁੱਧ ਪੀਣ ਵਾਲ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਰਾਂ ਜ਼ਿਲੇ ਨੂੰ 100 ਫੀਸਦੀ ਸੌਚ ਮੁਕਤ ਕੀਤਾ ਗਿਆ ਹੈ ਅਤੇ ਜਲਦ ਹੀ ਓ. ਡੀ. ਐਫ ਪਲੱਸ ਪਲੱਸ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਉਨਾਂ ਦੱਸਿਆ ਕਿ 11 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਜਾਡਲਾ ਦੀ ਬਿਲਡਿੰਗ ਦੀ ਵੁਸਾਰੀ ਦਾ ਕੰਮ ਜਲਦ ਹੀ ਮੁਕੰਮਲ ਹੋਣ ਜਾ ਰਿਹਾ ਹੈ। ਇਸੇ ਤਰਾਂ ਬਲਾਕ ਬਲਾਚੌਰ ਦੇ ਪਿੰਡ ਸਾਹਿਬਾ ਵਿਖੇ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਆਈ. ਟੀ. ਆਈ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲੇ ਵਿਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮਾਂ ਤਹਿਤ ਜਿਥੇ ਸ਼ਹਿਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਨੂੰ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਕ ਵਿਸ਼ਵ ਪੱਧਰੀ ਖੇਡ ਕੰਪਲੈਕਸ ਦੀ ਉਸਾਰੀ ਜਲਦ ਹੀ ਸ਼ੁਰੂ ਹੋ ਰਹੀ ਹੈ, ਜਿਸ ਨਾਲ ਇਸ ਖਿੱਤੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਹੋਵੇਗਾ। ਇਸੇ ਤਰਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਵਿਖੇ 3.78 ਕਰੋੜ ਰੁਪਏ ਦੀ ਲਾਗਤ ਨਾਲ ਇਕ ਸੈਲਾਨੀ ਸੁਵਿਧਾ ਕੇਂਦਰ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਵਿਖੇ ਪੁਲਿਸ ਲਾਈਨ ਸਥਾਪਿਤ ਕਰਨ ਲਈ ਬਜਟ ਵਿਚ 13 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜਿਸ ਨਾਲ ਜ਼ਿਲਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ 6 ਮੈਗਾ ਜੌਬ ਫੇਅਰ ਅਤੇ 64 ਪਲੇਸਮੈਂਟ ਕੈਂਪ ਲਗਾਏ ਗਏ ਹਨ, ਜਿਨਾਂ ਵਿਚ 14 ਹਜ਼ਾਰ ਦੇ ਕਰੀਬ ਨੌਕਰੀਆਂ ਮੁਹੱਹੀਆ ਕਰਵਾਈਆ ਗਈਆਂ ਹਨ। ਇਸੇ ਤਰਾਂ ਸਵੈ ਰੋਜ਼ਗਾਰ ਲਈ 1058 ਕਰੋੜ ਰੁਪਏ ਦੇ 22321 ਲੋਨ ਸੈਂਕਸ਼ਨ ਹੋਏ ਹਨ। ਜ਼ਿਲੇ ਵਿਚ ਹੋਣਹਾਰ ਬੱਚੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲੇ ਵਿਚ ਹੁਣ ਤੱਕ 72621 ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ ਅਤੇ 15310 ਕਿਸਾਨਾਂ ਨੂੰ ਕਰੀਬ 167 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਪੀ ਮਨਵਿੰਦਰ ਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਸਵਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ। ਨਾਲ ਹਨ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ ਤੇ ਹੋਰ।