ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ’ਚ ਮਹਿਲਾਵਾਂ ਲਈ ਵਿਸ਼ੇਸ਼ ਪਿੰਕ ਕਾਊਂਟਰਾਂ ਦੀ ਹੋਈ ਸ਼ੁਰੂਆਤ

 
ਨਵਾਂਸ਼ਹਿਰ, 8 ਮਾਰਚ : (ਬਿਊਰੋ) ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲੇ ਦੀਆਂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ  ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਸਮੂਹ 17 ਕੇਂਦਰਾਂ ਵਿਚ ਮਹਿਲਾਵਾਂ ਲਈ ਵਿਸ਼ੇਸ਼ ਪਿੰਕ ਕਾਊਂਟਰਾਂ ਦੀ ਸ਼ੁਰੂਆਤ ਕੀਤੀ ਗਈ। ਸੇਵਾ ਕੇਂਦਰ ਨਵਾਂਸ਼ਹਿਰ ਵਿਖੇ ਇਨਾਂ ਕਾਊਂਟਰਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਨਾਂ ਪਿੰਕ ਕਾਊਂਟਰਾਂ ਰਾਹੀਂ ਮਹਿਲਾਵਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਇਨਾਂ ਕਾਊਂਟਰਾਂ 'ਤੇ ਮਹਿਲਾਵਾਂ ਦੇ ਨਾਲ-ਨਾਲ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵੀ ਪਹਿਲ ਦੇ ਆਧਾਰ 'ਤੇ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਉਨਾਂ ਸੇਵਾ ਕੇਂਦਰ ਦੇ ਵੱਖ-ਵੱਖ ਕਾਊਂਟਰਾਂ 'ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਤੇ ਸਟਾਫ਼ ਨੂੰ ਮਿਨਤਨ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਤਾਕੀਦ ਕੀਤੀ। ਇਸ ਮੌਕੇ ਜ਼ਿਲਾ ਟੈਕਨੀਕਲ ਕੋਆਰਡੀਨੇਡਰ ਕਮਲ, ਸੇਵਾ ਕੇਂਦਰਾਂ ਦੇ ਇੰਚਾਰਜ ਸਰਬਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।  
ਕੈਪਸ਼ਨਾਂ :- ਸੇਵਾ ਕੇਂਦਰ ਨਵਾਂਸ਼ਹਿਰ ਵਿਖੇ ਮਹਿਲਾਵਾਂ ਲਈ ਬਣਾਏ ਗਏ ਪਿੰਕ ਕਾਊਂਟਰ ਦਾ ਦਿ੍ਰਸ਼।

Virus-free. www.avast.com